12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 04-11-2025
ਬੁਢਲਾਡਾ, 3 ਨਵੰਬਰ (ਸਵਰਨ ਸਿੰਘ ਰਾਹੀ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਨਵੀਨ) ਬੁਢਲਾਡਾ ਦੀ ਸੰਗਤ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਦੇ ਪਹਿਲੇ ਦਿਨ ਸ਼ਹਿਰ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੌਰਾਨ ਸ਼ਹੀਦ ਬਾਬਾ ਦੀਪ ਸਿੰਘ ਅਖਾੜਾ ਗਤਕਾ ਦੇ ਨੌਜਵਾਨਾਂ ਨੇ ਗਤਕੇ ਦੇ ਜੌਹਰ ਦਿਖਾਏ, ਗ੍ਰੇਟ ਪਟਿਆਲਾ ਬੈਂਡ ਬਰਨਾਲਾ, ਸਮੂਹ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਧਾਰਮਿਕ ਸਭਾ ਸੁਸਾਇਟੀਆਂ ਅਤੇ ਸਕੂਲਾਂ ਦੇ ਬੱਚੇ ਨਗਰ ਕੀਰਤਨ ਦੀ ਸੋਭਾ ਵਧਾਈ | ਗੁਰੂ ਘਰ ਕਮੇਟੀ ਦੇ ਮੁੱਖ ਸੇਵਾਦਾਰ ਡਾ: ਕੰਵਲਜੀਤ ਸਿੰਘ ਬੌਬੀ ਨੇ ਦੱਸਿਆ ਕਿ ਤਿੰਨ ਦਿਨਾਂ ਗੁਰਪੁਰਬ ਸਮਾਗਮਾਂ ਦੀ ਸ਼ੁਰੂਆਤ ਤੋਂ ਪਹਿਲਾਂ ਮਾਤਾ ਸਾਹਿਬ ਕੌਰ ਜੀ ਸੁਖਮਨੀ ਸੇਵਾ ਸੁਸਾਇਟੀ ਵਲੋਂ ਗੁਰੂ ਘਰ ਵਿਖੇ ਜਾਰੀ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੀ ਲੜੀ ਦੇ ਭੋਗ ਵੀ ਪਾਏ ਗਏ | ਉਨ੍ਹਾਂ ਦੱਸਿਆ ਕਿ 4 ਨਵੰਬਰ ਸਵੇਰੇ 9 ਵਜੇ ਗੁਰੂ ਘਰ ਦੇ ਨਿਸ਼ਾਨ ਸਾਹਿਬ ਤੇ ਚੋਲਾ ਚੜ੍ਹਾਉਣ ਦੀ ਰਸਮ ਅਤੇ 5 ਨਵੰਬਰ ਨੂੰ ਸ੍ਰੀ ਅਖੰਡ ਪਾਠਾਂ ਦੇ ਭੋਗ ਉਪਰੰਤ 9 ਤੋਂ 12 ਵਜੇ ਤੱਕ ਸਜਾਏ ਜਾਣ ਵਾਲੇ ਕੀਰਤਨ ਦੀਵਾਨਾਂ 'ਚ ਭਾਈ ਪ੍ਰਗਟ ਸਿੰਘ (ਸੰਗਰੂਰ ਵਾਲੇ) ਅਤੇ ਭਾਈ ਮੱਖਣ ਸਿੰਘ ਹਜੂਰੀ ਰਾਗੀ ਜਥੇ ਸੰਗਤਾਂ ਨੂੰ ਗੁਰੂ ਜਸ ਸੁਣਾ ਕੇ ਨਿਹਾਲ ਕਰਨਗੇ | ਇਸੇ ਦਿਨ ਰਾਤ 7 ਤੋਂ 9 ਵਜੇ ਤੱਕ ਬੱਚਿਆਂ ਦਾ ਕਵੀ ਦਰਬਾਰ ਕਰਵਾਇਆ ਜਾਵੇਗਾ |
ਪਿਛਲੀ ਖ਼ਬਰ ਗੁਰਪ੍ਰੀਤ ਸਿੰਘ ਝੱਬਰ ਸ਼ੋ੍ਰਮਣੀ ਕਮੇਟੀ ਦੇ ਮੁੱਖ ਬੁਲਾਰੇ ਅਤੇ ਅੰਤਰਿੰਗ ਕਮੇਟੀ ਦੇ ਮੈਂਬਰ ਨਾਮਜ਼ਦ ਅਗਲੀ ਖ਼ਬਰ ਵਿਦਿਆਰਥੀ ਕਲਾਕਾਰਾਂ ਤੇ ਅਧਿਆਪਕਾਂ ਦੀ ਮਿਹਨਤ ਸਦਕਾ ਗੁਰੂ ਨਾਨਕ ਕਾਲਜ 11ਵੀਂ ਵਾਰ ਓਵਰਆਲ ਚੈਂਪੀਅਨ ਬਣਿਆ- ਡਾ. ਨਰਿੰਦਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।