12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਯੂਨੀਵਰਸਿਟੀ ਅਥਲੈਟਿਕਸ ਮੁਕਾਬਲਿਆਂ 'ਚ ਕਿ੍ਸ਼ਨਾ ਕਾਲਜ ਰੱਲੀ ਨੂੰ 2 ਸੋਨ ਤਗਮਾ

ਅਜੀਤ ਡੈਸਕ 04-11-2025
ਬੁਢਲਾਡਾ, 3 ਨਵੰਬਰ (ਸਵਰਨ ਸਿੰਘ ਰਾਹੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਚੱਲ ਰਹੀ ਅਥਲੈਟਿਕਸ ਮੀਟ 'ਚ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੂੰ ਪਛਾੜਦਿਆਂ ਕਿ੍ਸ਼ਨਾ ਕਾਲਜ ਆਫ਼ ਹਾਇਰ ਐਜੂਕੇਸ਼ਨ ਰੱਲੀ ਦੀ ਵਿਦਿਆਰਥਣ ਨੇ ਵੱਖ-ਵੱਖ ਦੌੜ ਮੁਕਾਬਲਿਆਂ 'ਚ 2 ਸੋਨ ਤਗਮੇ ਜਿੱਤਣ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਡਾ. ਪ੍ਰਕਾਸ਼ ਕੌਰ ਢਿੱਲੋਂ ਨੇ ਦੱਸਿਆ ਕਿ ਕਾਲਜ ਵਿਦਿਆਰਥਣ ਬਬਲੀ ਕੌਰ ਨੇ ਕ੍ਰਮਵਾਰ 5000 ਮੀਟਰ ਤੇ 10000 ਮੀਟਰ 'ਚ ਦੋ ਗੋਲਡ ਮੈਡਲ ਹਾਸਲ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਕਾਲਜ ਪੁੱਜਣ 'ਤੇ ਜੇਤੂ ਖਿਡਾਰਨ ਦਾ ਸਵਾਗਤ ਕਰਦਿਆਂ ਕਾਲਜ ਮੈਨੇਜਮੈਂਟ ਕਮੇਟੀ ਦੇ ਮੈਨੇਜਿੰਗ ਡਾਇਰੈਕਟਰ ਕਮਲ ਸਿੰਗਲਾ ਨੇ ਕਿਹਾ ਕਿ ਖੇਡਾਂ ਵਿਚ ਰੁਚੀ ਰੱਖਣ ਵਾਲੇ ਖਿਡਾਰੀਆਂ ਨੂੰ ਕਾਲਜ ਵਲੋਂ ਪੂਰਾ ਸਹਿਯੋਗ ਦਿੱਤਾ ਜਾਂਦਾ ਹੈ ਅਤੇ ਆਗਾਮੀ ਖੇਡ ਪ੍ਰਤੀਯੋਗਤਾਵਾਂ ਲਈ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਤਿਆਰ ਕੀਤਾ ਜਾਵੇਗਾ | ਇਸ ਮੌਕੇ ਕਾਲਜ ਕਮੇਟੀ ਚੇਅਰਮੈਨ ਪ੍ਰੀਤਇੰਦਰ ਸਿੰਘ ਚਹਿਲ ਅਤੇ ਪ੍ਰਧਾਨ ਵਿਜੈ ਸਿੰਗਲਾ ਵਲੋਂ ਜੇਤੂ ਵਿਦਿਆਰਥਣ ਅਤੇ ਖੇਡ ਵਿਭਾਗ ਮੁਖੀ ਪ੍ਰੋ. ਕੁਲਦੀਪ ਸਿੰਘ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੇ ਮਾਮਲੇ 'ਚ ਲਿਬਰੇਸ਼ਨ ਵਲੋਂ ਡਿਪਟੀ ਕਮਿਸ਼ਨਰਾਂ ਨੂੰ ਅੱਜ ਦਿੱਤੇ ਜਾਣਗੇ ਮੰਗ ਪੱਤਰ ਅਗਲੀ ਖ਼ਬਰ ਗੁਰਪ੍ਰੀਤ ਸਿੰਘ ਝੱਬਰ ਸ਼ੋ੍ਰਮਣੀ ਕਮੇਟੀ ਦੇ ਮੁੱਖ ਬੁਲਾਰੇ ਅਤੇ ਅੰਤਰਿੰਗ ਕਮੇਟੀ ਦੇ ਮੈਂਬਰ ਨਾਮਜ਼ਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।