14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਗੁਰਪ੍ਰੀਤ ਸਿੰਘ ਝੱਬਰ ਦਾ ਸਿੱਖ ਸੰਗਤ ਵਲੋਂ ਸਨਮਾਨ

ਅਜੀਤ ਡੈਸਕ 06-11-2025
ਜੋਗਾ, 5 ਨਵੰਬਰ (ਮਨਜੀਤ ਸਿੰਘ ਘੜੈਲੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਲਕਾ ਜੋਗਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨੂੰ ਮੁੱਖ ਬੁਲਾਰਾ ਤੇ ਅੰਤਿ੍ੰਗ ਕਮੇਟੀ ਮੈਂਬਰ ਨਿਯੁਕਤ ਕਰਨ ਦਾ ਇਲਾਕੇ ਦੀ ਸਿੱਖ ਸੰਗਤ ਨੇ ਖੁਸ਼ੀ ਪ੍ਰਗਟਾਈ ਹੈ | ਪਿੰਡ ਅਕਲੀਆ ਵਿਖੇ ਝੱਬਰ ਦਾ ਸੰਗਤ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਉਨ੍ਹਾਂ ਸਮੁੱਚੀ ਅਕਾਲੀ ਲੀਡਰਸ਼ਿਪ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਵੀ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਝੱਬਰ ਕਾਰਜਸ਼ੀਲ ਨੌਜਵਾਨ ਹੈ, ਜਿਸ ਨੇ ਪਿਛਲੇ ਸਮੇਂ ਦੌਰਾਨ ਸਿੱਖੀ ਦੇ ਪ੍ਰਚਾਰ ਤੇ ਪਸਾਰ ਲਈ ਵਿਸ਼ੇਸ਼ ਯਤਨ ਜੁਟਾਏ ਹਨ | ਇਸ ਮੌਕੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਬਲਦੇਵ ਸਿੰਘ ਮਾਖਾ, ਜਸਵਿੰਦਰ ਸਿੰਘ ਤਾਮਕੋਟ, ਬੂਟਾ ਸਿੰਘ ਅਕਲੀਆ, ਮਾਸਟਰ ਗੁਰਚਰਨ ਸਿੰਘ, ਡਾ. ਗੁਰਜੰਟ ਸਿੰਘ ਅਕਲੀਆ, ਬਲਜਿੰਦਰ ਸਿੰਘ ਘਾਲੀ, ਭਰਪੂਰ ਸਿੰਘ ਅਤਲਾ, ਭੋਲਾ ਸਿੰਘ ਕੋਟਲੀ, ਭਰਪੂਰ ਸਿੰਘ ਅਤਲਾ, ਸਤਨਾਮ ਸਿੰਘ ਭੁਪਾਲ, ਬਹਾਦੁਰ ਸਿੰਘ ਭੁਪਾਲ ਤੋਂ ਇਲਾਵਾ ਪਿੰਡ ਅਕਲੀਆ ਦੇ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਗ੍ਰੰਥੀ ਸਿੰਘ ਹਾਜ਼ਰ ਸਨ |
ਹੁਣ ਸੇਵਾ ਕੇਂਦਰਾਂ 'ਚ ਮਿਲਣਗੀਆਂ ਆਰ.ਟੀ.ਓ. ਦਫ਼ਤਰ ਨਾਲ ਸਬੰਧਿਤ 56 ਸੇਵਾਵਾਂ
ਮਾਨਸਾ, 5 ਨਵੰਬਰ (ਵਿਸ਼ੇਸ਼ ਪ੍ਰਤੀਨਿਧ)- ਨਾਗਰਿਕਾਂ ਨੂੰ ਹੁਣ ਆਰ.ਟੀ.ਓ. ਦਫ਼ਤਰ ਨਾਲ ਸਬੰਧਿਤ 56 ਸੇਵਾਵਾਂ ਸੇਵਾ ਕੇਂਦਰਾਂ ਰਾਹੀਂ ਉਪਲਬਧ ਕਰਵਾਈਆਂ ਗਈਆਂ ਹਨ | ਜਾਣਕਾਰੀ ਦਿੰਦਿਆਂ ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਨੇ ਦੱਸਿਆ ਕਿ ਸਰਕਾਰ ਵਲੋਂ ਆਮ ਲੋਕਾਂ ਦੀ ਸਹੂਲਤ ਲਈ ਫੇਸਲੈਸ ਆਰ.ਟੀ.ਓ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਡਰਾਈਵਿੰਗ ਲਾਇਸੈਂਸ ਅਤੇ ਵਾਹਨ ਰਜਿਸਟਰੇਸ਼ਨ ਸਰਟੀਫਿਕੇਟ ਨਾਲ ਸਬੰਧਿਤ ਕੁੱਲ 56 ਪ੍ਰਮੁੱਖ ਸੇਵਾਵਾਂ ਨੂੰ ਹੁਣ ਪੂਰੀ ਤਰ੍ਹਾਂ ਫੇਸਲੈਸ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਹ ਸੇਵਾਵਾਂ ਜ਼ਿਲ੍ਹੇ 'ਚ ਸਥਾਪਤ ਸੇਵਾ ਕੇਂਦਰਾਂ ਰਾਹੀਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ | ਜ਼ਿਲ੍ਹਾ ਵਾਸੀ ਹੁਣ ਸੇਵਾ ਕੇਂਦਰਾਂ ਰਾਹੀਂ ਜਾਂ ਟੋਲ ਫ਼ਰੀ ਨੰ: 1076 'ਤੇ ਸੰਪਰਕ ਕਰਕੇ ਟਰਾਂਸਪੋਰਟ ਵਿਭਾਗ ਦੇ ਆਪਣੇ ਕੰਮ ਕਰਵਾ ਸਕਦੇ ਹਨ | ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਨਾਲ ਲੋਕਾਂ ਦੇ ਸਮੇਂ ਦੀ ਬੱਚਤ ਹੋਵੇਗੀ ਅਤੇ ਉਹ ਘਰ ਬੈਠੇ ਹੀ ਆਪਣੇ ਮੋਬਾਈਲ 'ਤੇ ਆਨਲਾਈਨ ਸੁਵਿਧਾਵਾਂ ਪ੍ਰਾਪਤ ਕਰ ਸਕਣਗੇ |
20 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ
ਮਾਨਸਾ, 5 ਨਵੰਬਰ (ਸ.ਰਿ)- ਥਾਣਾ ਸਰਦੂਲਗੜ੍ਹ ਪੁਲਿਸ ਨੇ ਦੇਵਰਾਜ ਦੇਬੂ ਵਾਸੀ ਸਰਦੂਲਗੜ੍ਹ ਤੋਂ 20 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਮੋਟਰਸਾਈਕਲ ਬਰਾਮਦ ਕੀਤਾ | ਉਸ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਪਰਚਾ ਦਰਜ ਕਰਕੇ ਗਿ੍ਫ਼ਤਾਰ ਕੀਤਾ ਗਿਆ

ਪਿਛਲੀ ਖ਼ਬਰ ਰਾਜਾ ਵੜਿੰਗ ਵਲੋਂ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ 'ਤੇ ਕੀਤੀਆਂ ਟਿੱਪਣੀਆਂ ਦਾ ਵਿਰੋਧ <br/> ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।