14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਵਲੋਂ ਜਗਤਜੀਤ ਗਰੁੱਪ ਆਫ਼ ਇੰਡਸਟਰੀਜ਼ ਦਾ ਦੌਰਾ <br/>

ਅਜੀਤ ਡੈਸਕ 06-11-2025

ਭੀਖੀ, 5 ਨਵੰਬਰ (ਸਹੋਤਾ)- ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਦੇ ਕਾਮਰਸ ਵਿਭਾਗ ਦੇ ਵਿਦਿਆਰਥੀਆਂ ਨੇ ਜਗਤਜੀਤ ਗਰੁੱਪ ਆਫ਼ ਇੰਡਸਟਰੀਜ਼ ਚੀਮਾ ਦਾ ਦੌਰਾ ਕੀਤਾ | ਵਿਦਿਆਰਥੀਆਂ ਨੇ ਉਤਪਾਦਨ ਪ੍ਰਕਿਰਿਆ, ਮਾਰਕੀਟਿੰਗ ਤਰੀਕੇ ਅਤੇ ਕਾਰੋਬਾਰੀ ਪ੍ਰਬੰਧਨ ਬਾਰੇ ਮਹੱਤਵਪੂਰਨ ਜਾਣਕਾਰੀ ਹਾਸਲ ਕੀਤੀ | ਇਹ ਤਜਰਬਾ ਵਿਦਿਆਰਥੀਆਂ ਲਈ ਬਹੁਤ ਹੀ ਸਿੱਖਿਆ ਜਨਕ ਅਤੇ ਪ੍ਰੇਰਨਾਦਾਇਕ ਸਾਬਤ ਹੋਇਆ, ਜਿਸ ਨਾਲ ਉਨ੍ਹਾਂ ਵਿਚ ਵਪਾਰ ਅਤੇ ਉਦਯਮਿਤਾ ਦੇ ਖੇਤਰ 'ਚ ਨਵੇਂ ਆਕਾਸ਼ ਛੂਹਣ ਦੀ ਪੇ੍ਰਰਨਾ ਜਾਗੀ | ਅਗਵਾਈ ਕਾਮਰਸ ਵਿਭਾਗ ਦੇ ਅਧਿਆਪਕ ਕੁਲਦੀਪ ਸਿੰਘ ਵਲੋਂ ਕੀਤੀ ਗਈ | ਪਿ੍ੰਸੀਪਲ ਸੰਜੀਵ ਕੁਮਾਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਉਦਯੋਗਿਕ ਦੌਰੇ ਵਿਦਿਆਰਥੀਆਂ ਨੂੰ ਪੁਸਤਕਾਂ ਤੋਂ ਪਰੇ ਜਾ ਕੇ ਅਸਲੀ ਦੁਨੀਆ ਦੇ ਤਜਰਬੇ ਨਾਲ ਜੋੜਦੇ ਹਨ, ਜਿਸ ਨਾਲ ਉਨ੍ਹਾਂ ਦੀ ਸਿੱਖਣ ਦੀ ਸਮਰੱਥਾ ਅਤੇ ਵਿਸ਼ਲੇਸ਼ਣ ਸ਼ਕਤੀ ਵਿਚ ਵਾਧਾ ਹੁੰਦਾ ਹੈ | ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਿ੍ਜ ਲਾਲ ਪ੍ਰਬੰਧਕ ਸਤੀਸ਼ ਕੁਮਾਰ ਨੇ ਇੰਡਸਟਰੀਜ਼ ਦੀ ਮੈਨੇਜਮੈਂਟ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਮੁਖ਼ਤਿਆਰ ਕੌਰ ਦਰੀਆਪੁਰ ਨੂੰ ਭੂੰਦੜ ਸਮੇਤ ਰਾਜਨੀਤਿਕ ਆਗੂਆਂ ਵਲੋਂ ਸ਼ਰਧਾਂਜਲੀਆਂ <br/> ਅਗਲੀ ਖ਼ਬਰ ਗੋਲਡਨ ਹੱਟ ਵਾਲੇ ਰਾਮ ਸਿੰਘ ਰਾਣਾ ਬਾਬਾ ਨਾਨਕ ਗਊਸ਼ਾਲਾ ਮਾਨਸਾ ਪਹੁੰਚੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।