14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਮੁਖ਼ਤਿਆਰ ਕੌਰ ਦਰੀਆਪੁਰ ਨੂੰ ਭੂੰਦੜ ਸਮੇਤ ਰਾਜਨੀਤਿਕ ਆਗੂਆਂ ਵਲੋਂ ਸ਼ਰਧਾਂਜਲੀਆਂ <br/>

ਅਜੀਤ ਡੈਸਕ 06-11-2025

ਮਾਨਸਾ, 5 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਬਜ਼ੁਰਗ ਪਰਿਵਾਰ ਤੇ ਸਮਾਜ ਦਾ ਸਰਮਾਇਆ ਹੁੰਦੇ ਹਨ, ਦੀ ਦੇਖ-ਭਾਲ ਕਰਨਾ ਜਿੱਥੇ ਬੱਚਿਆਂ ਦਾ ਮੁੱਢਲਾ ਫ਼ਰਜ਼ ਹੁੰਦਾ ਹੈ ਉੱਥੇ ਉਨ੍ਹਾਂ ਦੇ ਪਾਏ ਪੂਰਨਿਆਂ 'ਤੇ ਚੱਲ ਕੇ ਚੰਗੇ ਸਮਾਜ ਦੀ ਸਿਰਜਣਾ ਲਈ ਹਰੇਕ ਵਿਅਕਤੀ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਤੇ ਸਾਬਕਾ ਸਰਪੰਚ ਮੇਜਰ ਸਿੰਘ ਗਿੱਲ ਦੀ ਮਾਤਾ ਮੁਖ਼ਤਿਆਰ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕੀਤਾ | ਉਨ੍ਹਾਂ ਗਿੱਲ ਪਰਿਵਾਰ ਵਲੋਂ ਸ਼੍ਰੋਮਣੀ ਅਕਾਲੀ ਦਲ ਤੇ ਸਮਾਜਿਕ ਕਾਰਜਾਂ 'ਚ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ | ਸ਼ਰਧਾ ਦੇ ਫੁੱਲ ਭੇਟ ਕਰਨ ਤੇ ਸ਼ਾਮਿਲ ਹੋਣ ਵਾਲਿਆਂ 'ਚ ਸ਼੍ਰੋਮਣੀ ਕਮੇਟੀ ਦੇ ਮੁੱਖ ਬੁਲਾਰੇ ਗੁਰਪ੍ਰੀਤ ਸਿੰਘ ਝੱਬਰ, ਐਸ.ਜੀ.ਪੀ.ਸੀ. ਦੇ ਅੰਤਿ੍ੰਗ ਕਮੇਟੀ ਮੈਂਬਰ ਮਿੱਠੂ ਸਿੰਘ ਕਾਹਨੇਕੇ, ਅਕਾਲੀ ਆਗੂ ਗੁਰਮੇਲ ਸਿੰਘ ਫਫੜੇ, ਸੁਖਦੇਵ ਸਿੰਘ ਦਿਆਲਪੁਰਾ, ਬੱਲਮ ਸਿੰਘ ਕਲੀਪੁਰ, ਕਰਮਜੀਤ ਕੌਰ ਸਮਾਓਾ, ਗੁਰਦੀਪ ਸਿੰਘ ਟੋਡਰਪੁਰ, ਭੋਲਾ ਸਿੰਘ ਕਾਹਨਗੜ੍ਹ, ਹਰਮੇਲ ਸਿੰਘ ਕਲੀਪੁਰ, ਸ਼ਾਮ ਲਾਲ ਧਲੇਵਾਂ, ਗਿਆਨ ਸਿੰਘ ਧਰਮਪੁਰਾ, ਅਮਰਜੀਤ ਸਿੰਘ ਕੁਲਾਣਾ, ਪੈਨਸ਼ਨਰਜ਼ ਐਸੋਸੀਏਸ਼ਨ ਦੇ ਸਿਕੰਦਰ ਸਿੰਘ ਘਰਾਂਗਣਾ, ਸੇਠੀ ਸਿੰਘ ਸਰਾਂ, ਆਮ ਆਦਮੀ ਪਾਰਟੀ ਦੇ ਜਸਪਾਲ ਸਿੰਘ ਦਾਤੇਵਾਸ, ਕਾਂਗਰਸ ਆਗੂ ਸਿਮਰਜੀਤ ਸਿੰਘ ਮਾਨਸ਼ਾਹੀਆ, ਅਧਿਆਪਕ ਆਗੂ ਰਾਜਦੀਪ ਸਿੰਘ ਬਰੇਟਾ, ਮਹਿੰਦਰ ਸਿੰਘ ਸੈਦੇਵਾਲਾ, ਗਿਆਨ ਸਿੰਘ ਗਿੱਲ, ਹਰਦੇਵ ਸਿੰਘ ਬਾਦਲ, ਗੁਰਮੇਲ ਸਿੰਘ ਅੱਕਾਂਵਾਲੀ, ਬਲਦੇਵ ਸਿੰਘ ਸਿਰਸੀਵਾਲਾ ਆਦਿ ਸਨ |

ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਜ਼ਿਲ੍ਹੇ 'ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ <br/> ਅਗਲੀ ਖ਼ਬਰ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਵਲੋਂ ਜਗਤਜੀਤ ਗਰੁੱਪ ਆਫ਼ ਇੰਡਸਟਰੀਜ਼ ਦਾ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।