14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਜ਼ਿਲ੍ਹੇ 'ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ <br/>

ਅਜੀਤ ਡੈਸਕ 06-11-2025

ਮਾਨਸਾ, 5 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ, ਰਾਵਿੰਦਰ ਸਿੰਘ ਰਵੀ)- ਸਿੱਖ ਧਰਮ ਦੇ ਬਾਨੀ ਤੇ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਜ਼ਿਲ੍ਹੇ 'ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸ਼ਹਿਰਾਂ, ਕਸਬਿਆਂ ਤੇ ਪਿੰਡਾਂ ਦੇ ਗੁਰੂ ਘਰਾਂ 'ਚ ਪਾਠ ਦੇ ਭੋਗ ਉਪਰੰਤ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਕੀਰਤਨ ਤੇ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਸਥਾਨਕ ਗੁਰਦੁਆਰਾ ਸਿੰਘ ਸਭਾ ਯਾਦਗਾਰ ਪਾਤਿਸ਼ਾਹੀ ਨੌਵੀਂ ਵਿਖੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਭਾਈ ਰਜਿੰਦਰ ਸਿੰਘ ਹਜ਼ੂਰੀ ਰਾਗੀ ਅਤੇ ਜਸਵਿੰਦਰ ਸਿੰਘ ਫਰਵਾਹੀ ਵਾਲੇ ਦੇ ਰਾਗੀ ਜਥਿਆਂ ਨੇ ਗੁਰ ਜਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਪ੍ਰੋ: ਅਵਤਾਰ ਸਿੰਘ ਮੋਗਾ ਨੇ ਗੁਰੂ ਜੀ ਦੇ ਜੀਵਨ 'ਤੇ ਚਾਨਣਾ ਪਾਇਆ | ਜਸਵੀਰ ਸਿੰਘ ਮਿੱਢਾ ਦੇ ਢਾਡੀ ਜਥੇ ਨੇ ਵਾਰਾਂ ਸੁਣਾ ਕੇ ਸੰਗਤਾਂ 'ਚ ਜੋਸ਼ ਭਰਿਆ | ਲੋਕਲ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਰਘਵੀਰ ਸਿੰਘ ਬਰਨ ਨੇ ਦੱਸਿਆ ਕਿ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ ਜਿਸ 'ਚ ਕਈ ਨੌਜਵਾਨਾਂ ਵਲੋਂ ਖ਼ੂਨ ਦਾਨ ਕੀਤਾ ਗਿਆ | ਇਸ ਮੌਕੇ ਐਸ. ਜੀ. ਪੀ. ਸੀ. ਅੰਤਿ੍ੰਗ ਕਮੇਟੀ ਮੈਂਬਰ ਮਿੱਠੂ ਸਿੰਘ ਕਾਹਨੇਕੇ, ਹਲਕਾ ਵਿਧਾਇਕ ਡਾ. ਵਿਜੇ ਸਿੰਗਲਾ, ਭਾਈ ਟੇਕ ਸਿੰਘ, ਇੰਦਰਜੀਤ ਸਿੰਘ ਮੁਨਸ਼ੀ, ਜਸਵੀਰ ਸਿੰਘ ਖ਼ਾਲਸਾ, ਨਗਰ ਕੌਂਸਲ ਮਾਨਸਾ ਦੇ ਪ੍ਰਧਾਨ ਸੁਨੀਲ ਕੁਮਾਰ ਨੀਨੂੰ, ਕੌਂਸਲਰ ਵਿਸ਼ਾਲ ਜੈਨ ਗੋਲਡੀ ਆਦਿ ਹਾਜ਼ਰ ਸਨ |
ਗੁਰਦੁਆਰਾ ਸਿੰਘ ਸਭਾ ਨਵੀਨ ਬੁਢਲਾਡਾ 'ਚ ਸਮਾਗਮ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਨਵੀਨ) ਬੁਢਲਾਡਾ ਦੀ ਸੰਗਤ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਸਜਾਏ ਗਏ ਕੀਰਤਨ ਦੀਵਾਨਾਂ 'ਚ ਭਾਈ ਪ੍ਰਗਟ ਸਿੰਘ ਸੰਗਰੂਰ ਵਾਲਿਆਂ ਅਤੇ ਸਥਾਨਕ ਭਾਈ ਮੱਖਣ ਸਿੰਘ ਦੇ ਰਾਗੀ ਜਥੇ ਵਲੋਂ ਕੀਰਤਨ ਵਿਚਾਰਾਂ ਕਰਦਿਆਂ ਸ੍ਰੀ ਗੁਰੂ ਨਾਨਕ ਜੀ ਦੇ ਜਨਮ ਅਤੇ ਸਿੱਖਿਆਵਾਂ ਸਬੰਧੀ ਸੰਗਤਾਂ ਨੂੰ ਜਾਣੂ ਕਰਵਾਇਆ | ਇਸ ਮੌਕੇ ਹਲਕਾ ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਸਾਡਾ ਫ਼ਰਜ਼ ਬਣਦਾ ਹੈ ਕਿ ਗੁਰੂ ਸਾਹਿਬ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਅਜੋਕੇ ਸਮੇਂ ਸਮਾਜ 'ਚ ਫੈਲੀਆਂ ਨਸ਼ਿਆਂ ਅਤੇ ਹੋਰਨਾਂ ਸਮਾਜਿਕ ਬੁਰਾਈਆਂ ਖ਼ਿਲਾਫ਼ ਡਟ ਕੇ ਲੜਾਈ ਲੜੀਏ | ਇਸ ਮੌਕੇ ਡਾ. ਕੰਵਲਜੀਤ ਸਿੰਘ ਬੌਬੀ, ਮਾਸਟਰ ਕੁਲਵੰਤ ਸਿੰਘ, ਗੁਰਨਾਮ ਸਿੰਘ ਕੋਹਲੀ, ਹਰਿੰਦਰ ਸਿੰਘ ਸਾਹਨੀ, ਪ੍ਰੇਮ ਸਿੰਘ ਦੋਦੜਾ, ਕੁਲਦੀਪ ਸਿੰਘ ਅਨੇਜਾ, ਜਰਨੈਲ ਸਿੰਘ, ਪਿ੍ਤਪਾਲ ਸਿੰਘ ਕੋਹਲੀ, ਰਜਿੰਦਰ ਸਿੰਘ ਸੋਨੂੰ, ਜਥੇਦਾਰ ਬਲਵਿੰਦਰ ਸਿੰਘ ਮੰਡੇਰ, ਪਰਮਜੀਤ ਸਿੰਘ, ਗਿਆਨ ਸਿੰਘ ਗਿੱਲ, ਸੁਰਜੀਤ ਸਿੰਘ ਟੀਟਾ ਆਦਿ ਹਾਜ਼ਰ ਸਨ |
ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਕਰਵਾਏ
-ਬਰੇਟਾ ਤੋਂ ਪਾਲ ਸਿੰਘ ਮੰਡੇਰ ਅਨੁਸਾਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਕਾਲ ਅਕੈਡਮੀ ਮੰਡੇਰ ਸਮੇਤ ਇਲਾਕੇ ਦੇ ਵੱਖ-ਵੱਖ ਪਿੰਡਾਂ 'ਚ ਧਾਰਮਿਕ ਪ੍ਰੋਗਰਾਮ ਕਰਵਾਏ ਗਏ | ਗੁਰਦੁਆਰਾ ਸਾਹਿਬ ਸਿੰਘ ਸਭਾ ਬਰੇਟਾ ਮੰਡੀ, ਬਰੇਟਾ ਪਿੰਡ, ਬਹਾਦਰਪੁਰ, ਕੱੁਲਰੀਆਂ, ਕਾਹਨਗੜ੍ਹ, ਜੁਗਲਾਣ, ਬਖਸ਼ੀਵਾਲਾ, ਖੁਡਾਲ ਅਕਬਰਪੁਰ, ਖੁਡਾਲ ਸ਼ੇਖੂਪੁਰ, ਖੁਡਾਲ ਕਲਾਂ, ਕਿਸ਼ਨਗੜ੍ਹ, ਗੋਬਿੰਦਪੁਰਾ, ਸਿਰਸੀਵਾਲਾ, ਖੱਤਰੀਵਾਲਾ, ਧਰਮਪੁਰਾ, ਰੰਘੜਿਆਲ, ਦਿਆਲਪੁਰਾ, ਭਾਵਾ ਆਦਿ ਪਿੰਡ 'ਚ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਗੁਰੂ ਘਰਾਂ ਵਿਚ ਸੁੰਦਰ ਦੀਪਮਾਲਾ ਕੀਤੀ ਗਈ | ਵੱਡੀ ਗਿਣਤੀ 'ਚ ਸੰਗਤਾਂ ਗੁਰੂ ਘਰਾਂ 'ਚ ਨਤਮਸਤਕ ਹੋਈਆਂ |
ਅਕਾਲ ਅਕੈਡਮੀ ਮੰਡੇਰ ਵਿਖੇ ਗੁਰਮਤਿ ਸਮਾਗਮ
-ਅਕਾਲ ਅਕੈਡਮੀ ਮੰਡੇਰ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਵਿਦਿਆਰਥੀਆਂ ਵਲੋਂ ਸ਼ਬਦਾਂ ਰਾਹੀਂ ਧਾਰਮਿਕ ਵਿਰਸਾ ਪੇਸ਼ ਕੀਤਾ ਗਿਆ | ਵਿਦਿਆਰਥੀਆਂ ਵਲੋਂ ਗੁਰੂ ਕਾ ਲੰਗਰ, ਅਕਾਲ ਅਕੈਡਮੀ ਦਾ ਬੱਚਾ, ਸਿੱਖ ਬੱਚੇ ਦੀ ਵੰਗਾਰ, ਧੰਨ ਗੁਰੂ ਨਾਨਕ ਆਏ, ਤੂੰ ਹੈ ਰੂਪ ਖ਼ਾਲਸਾ ਕਵਿਤਾਵਾਂ ਕਵਿਤਾਵਾਂ ਰਾਹੀਂ ਵਿਚਾਰ ਪੇਸ਼ ਕੀਤੇ | ਅਕਾਲ ਯੂਨੀਵਰਸਿਟੀ ਤੋਂ ਡਾ. ਬਲਜਿੰਦਰ ਸਿੰਘ ਅਤੇ ਭਾਈ ਕਰਮਜੀਤ ਸਿੰਘ ਨੇ ਗੁਰੂ ਜੀ ਦੇ ਜੀਵਨ ਇਤਿਹਾਸ ਬਾਰੇ ਜਾਣੂ ਕਰਵਾਇਆ |
ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ
ਭੀਖੀ ਤੋਂ ਬਲਕਾਰ ਸਿੰਘ ਸਹੋਤਾ ਅਨੁਸਾਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਕਰਵਾਏ ਧਾਰਮਿਕ ਸਮਾਗਮ 'ਚ ਮਾਡਰਨ ਸੈਕੂਲਰ ਪਬਲਿਕ ਸਕੂਲ ਭੀਖੀ ਦੇ ਵਿਦਿਆਰਥੀਆਂ ਨੇ ਭਾਗ ਲਿਆ | ਬੱਚਿਆਂ ਵਲੋਂ ਇਕਬਾਲ ਸਿੰਘ ਸੰਗੀਤ ਅਧਿਆਪਕ ਨਾਲ ਕੀਰਤਨ ਕੀਤਾ ਗਿਆ | ਪਿ੍ੰਸੀਪਲ ਅਮਨਦੀਪ ਦੌਧਰੀਆ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ 'ਤੇ ਚਾਨਣਾ ਪਾਉਂਦਿਆਂ ਵਿਦਿਆਰਥੀਆਂ ਨੂੰ ਗੁਰੂ ਜੀ ਵਲੋਂ ਦਿੱਤੇ ਉਪਦੇਸ਼ਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਟਾਫ਼ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਦਲਿਤ ਜਥੇਬੰਦੀਆਂ ਵਲੋਂ ਰਾਜਾ ਵੜਿੰਗ ਦੀ ਅਰਥੀ ਸਾੜ ਕੇ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਮੁਖ਼ਤਿਆਰ ਕੌਰ ਦਰੀਆਪੁਰ ਨੂੰ ਭੂੰਦੜ ਸਮੇਤ ਰਾਜਨੀਤਿਕ ਆਗੂਆਂ ਵਲੋਂ ਸ਼ਰਧਾਂਜਲੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।