14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਦਲਿਤ ਜਥੇਬੰਦੀਆਂ ਵਲੋਂ ਰਾਜਾ ਵੜਿੰਗ ਦੀ ਅਰਥੀ ਸਾੜ ਕੇ ਰੋਸ ਪ੍ਰਦਰਸ਼ਨ <br/>

ਅਜੀਤ ਡੈਸਕ 06-11-2025

ਮਾਨਸਾ, 5 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਦੇਸ਼ ਦੇ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਲਈ ਵਰਤੀ ਭੱਦੀ ਸ਼ਬਦਾਵਲੀ ਖ਼ਿਲਾਫ਼ ਦਲਿਤ ਜਥੇਬੰਦੀਆਂ ਵਲੋਂ ਸਥਾਨਕ ਠੀਕਰੀਵਾਲਾ ਚੌਂਕ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ | ਉਨ੍ਹਾਂ ਕਾਂਗਰਸ ਆਗੂ ਦੀ ਅਰਥੀ ਸਾੜ ਕੇ ਤਿੱਖੀ ਨਾਅਰੇਬਾਜ਼ੀ ਵੀ ਕੀਤੀ | ਆਗੂਆਂ ਨੇ ਕਿਹਾ ਕਿ ਸਾਬਕਾ ਗ੍ਰਹਿ ਮੰਤਰੀ ਦੀਆਂ ਡਿਗਰੀਆਂ ਤੇ ਕਾਬਲੀਅਤ ਬਾਰੇ ਸਭ ਗਿਆਨ ਹੋਣ ਦੇ ਬਾਵਜੂਦ ਵੀ ਵੜਿੰਗ ਨੇ ਅਜਿਹੇ ਸ਼ਬਦ ਬੋਲੇ ਹਨ, ਜੋ ਉਨ੍ਹਾਂ ਦੀ ਦਲਿਤਾਂ ਪ੍ਰਤੀ ਘਟੀਆ ਸੋਚ ਨੂੰ ਉਜਾਗਰ ਕਰਦੇ ਹਨ | ਦਲਿਤ ਜਥੇਬੰਦੀ ਦੇ ਆਗੂਆਂ ਨੇ ਕਾਂਗਰਸ ਹਾਈਕਮਾਨ ਤੋਂ ਮੰਗ ਕੀਤੀ ਕਿ ਦਲਿਤ ਵਿਰੋਧੀ ਸੋਚ ਰੱਖਣ ਵਾਲੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪ੍ਰਧਾਨਗੀ ਤੋਂ ਹਟਾ ਕੇ ਸਖ਼ਤ ਕਾਰਵਾਈ ਕੀਤੀ ਜਾਵੇ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਵੜਿੰਗ ਨੂੰ ਤੁਰੰਤ ਗਿ੍ਫ਼ਤਾਰ ਕੀਤਾ ਜਾਵੇ | ਇਸ ਮੌਕੇ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓਾ, ਬਹੁਜਨ ਮੁਕਤੀ ਪਾਰਟੀ ਦੇ ਜਸਵੰਤ ਸਿੰਘ ਮਾਨਸਾ, ਸਫ਼ਾਈ ਵਰਕਰ ਯੂਨੀਅਨ ਦੇ ਸੁਖਦੇਵ ਸਿੰਘ, ਭੀਮ ਆਰਮੀ ਦੇ ਪ੍ਰਦੀਪ ਸਿੰਘ ਗੁਰੂ, ਭਾਰਤ ਮੁਕਤੀ ਮੋਰਚਾ ਦੇ ਦਲਵਿੰਦਰ ਸਿੰਘ ਮਾਨਸਾ, ਜਰਨੈਲ ਸਿੰਘ ਮਾਨਸਾ, ਜਸਵੰਤ ਸਿੰਘ ਚਕੇਰੀਆਂ, ਸੁਰਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਾਦਿਕ ਹਸਪਤਾਲ ਵਿਖੇ ਕੇਅਰ ਕੰਪੇਨੀਅਨ ਪ੍ਰੋਗਰਾਮ ਸੰਬੰਧੀ ਕੀਤਾ ਜਾਗਰੂਕ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਜ਼ਿਲ੍ਹੇ 'ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।