16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਵਿਧਾਇਕ ਬੁੱਧ ਰਾਮ ਵਲੋਂ ਦਾਤੇਵਾਸ ਸਕੂਲ 'ਚ ਨਵੇਂ ਬਣੇ ਬਹੁਮੰਤਵੀ ਸ਼ੈੱਡ ਦਾ ਉਦਘਾਟਨ <br/>

ਅਜੀਤ ਡੈਸਕ 07-11-2025

ਬੁਢਲਾਡਾ, 6 ਨਵੰਬਰ (ਸਵਰਨ ਸਿੰਘ ਰਾਹੀ)-ਬੁਢਲਾਡਾ ਹਲਕੇ ਦੇ ਵਿਧਾਇਕ ਬੁੱਧ ਰਾਮ ਵਲੋਂ ਸਰਕਾਰੀ ਸੈਕੰਡਰੀ ਸਕੂਲ ਦਾਤੇਵਾਸ ਵਿਖੇ ਬਹੁਮੰਤਵੀ ਸ਼ੈੱਡ ਦਾ ਉਦਘਾਟਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸਕੂਲ ਵਿਖੇ ਬਹੁਮੰਤਵੀ ਸ਼ੈੱਡ ਦੀ ਵੱਡੀ ਲੋੜ ਸੀ, ਪੰਚਾਇਤ ਦੀ ਇਸ ਮੰਗ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਸਰਕਾਰ ਵਲੋਂ 10 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਸੀ ਅਤੇ ਹੁਣ ਇਹ ਸ਼ਾਨਦਾਰ ਸ਼ੈੱਡ ਬਣਨ ਨਾਲ ਵਿਦਿਆਰਥੀਆਂ ਨੂੰ ਸਵੇਰ ਦੀ ਸਭਾ ਅਤੇ ਸਕੂਲ ਦੇ ਹੋਰ ਪ੍ਰੋਗਰਾਮ ਕਰਨੇ ਸੌਖੇ ਹੋ ਜਾਣਗੇ | ਉਨ੍ਹਾਂ ਕਿਹਾ ਕਿ ਸਕੂਲ ਦੀਆਂ ਹੋਰ ਮੰਗਾਂ ਵੀ ਪਹਿਲ ਦੇ ਆਧਾਰ 'ਤੇ ਪੂਰੀਆਂ ਕੀਤੀਆਂ ਜਾਣਗੀਆਂ | ਉਨ੍ਹਾਂ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਪਿੰਡਾਂ ਦੇ ਸਰਵਪੱਖੀ ਵਿਕਾਸ ਦੀ ਸ਼ਲਾਘਾ ਕਰਦਿਆਂ ਪਿੰਡ ਵਾਸੀਆਂ ਨੂੰ 20 ਨਵੰਬਰ ਨੂੰ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਮਾਨਸਾ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਲਾਈਟ ਐਂਡ ਸਾਊਾਡ ਸ਼ੋਅ ਸਮਾਗਮ 'ਚ ਪੁੱਜਣ ਦੀ ਅਪੀਲ ਕੀਤੀ | ਇਸ ਮੌਕੇ ਮਾਰਕੀਟ ਕਮੇਟੀ ਬੁਢਲਾਡਾ ਦੇ ਚੇਅਰਮੈਨ ਸਤੀਸ਼ ਸਿੰਗਲਾ, ਸਕੂਲ ਪਿ੍ੰਸੀਪਲ ਸੁਖਬੀਰ ਕੌਰ, ਸਰਪੰਚ ਸੁਖਨੈਬ ਸਿੰਘ, ਲੈਕਚਰਾਰ ਜਰਨੈਲ ਸਿੰਘ, ਬਲਕਰਨ ਸਿੰਘ, ਬਲਵੀਰ ਕੌਰ, ਐੱਸ.ਐੱਮ.ਸੀ. ਚੇਅਰਮੈਨ ਕਮਲਜੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬੁਢਲਾਡਾ ਦੀ ਇਕੱਤਰਤਾ <br/> ਅਗਲੀ ਖ਼ਬਰ ਸੀਨੀਅਰ ਸਿਟੀਜ਼ਨਾਂ ਨੂੰ ਲੋੜੀਂਦਾ ਸਾਮਾਨ ਮੁਹੱਈਆ ਕਰਵਾਉਣ ਲਈ ਅਸੈੱਸਮੈਂਟ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।