ਬਰੇਟਾ, 6 ਨਵੰਬਰ (ਜੀਵਨ ਸ਼ਰਮਾ)-ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਬਲਾਕ ਬਰੇਟਾ ਦੀ ਇਕੱਤਰਤਾ ਪ੍ਰਧਾਨ ਪ੍ਰੇਮ ਸਿੰਘ ਕਿਸ਼ਨਗੜ੍ਹ ਦੀ ਅਗਵਾਈ ਵਿਚ ਹੋਈ | ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਸਰਕਾਰ ਵਲੋਂ ਪੈ੍ਰਕਟੀਸ਼ਨਰਾਂ ਦੀਆਂ ਮੰਗਾਂ ਜਾਣਬੁੱਝ ਕੇ ਲਟਕਾਈਆਂ ਜਾ ਰਹੀਆਂ ਹਨ | ਉਨ੍ਹਾਂ ਨਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤਾ ਵਾਅਦਾ ਪੂਰਾ ਨਹੀਂ ਕੀਤਾ ਗਿਆ ਜਦ ਕਿ ਪਿੰਡਾਂ ਵਿਚ ਸਰਕਾਰੀ ਸਿਹਤ ਸਹੂਲਤਾਂ ਨਾ ਹੋਣ ਦੇ ਬਾਵਜੂਦ ਪੈ੍ਰਕਟੀਸ਼ਨਰਾਂ ਵਲੋਂ ਲੋਕਾਂ ਨੂੰ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ | ਗਿਆਨ ਚੰਦ ਆਜ਼ਾਦ ਨੇ ਕਿਹਾ ਕਿ ਪੈ੍ਰਕਟੀਸ਼ਨਰਾਂ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਸਿੱਟਿਆਂ ਤੋਂ ਜਾਗਰੂਕ ਕੀਤਾ ਜਾਵੇ ਅਤੇ ਮੰਗ ਕੀਤੀ ਕਿ ਸਿਹਤ ਮੰਤਰੀ ਡਾ ਬਲਵੀਰ ਸਿੰਘ ਵਲੋਂ ਪੈ੍ਰਕਟੀਸ਼ਨਰਾਂ ਨੂੰ ਕੋਰਸ ਕਰਵਾ ਕੇ ਮਾਨਤਾ ਦੇਣ ਦਾ ਵਾਅਦਾ ਪੂਰਾ ਕੀਤਾ ਜਾਵੇ | ਇਸ ਮੌਕੇ ਰਾਮ ਲਾਲ ਖੁਡਾਲ, ਜਗਤਾਰ ਸਿੰਘ ਕੁੱਲਰੀਆਂ, ਬਿੱਟੂ ਸ਼ਰਮਾ, ਜੋਰਾ ਸਿੰਘ ਕੁੱਲਰੀਆਂ, ਹਰਬੰਸ ਸਿੰਘ ਦਿਆਲਪੁਰਾ, ਅਵਤਾਰ ਸਿੰਘ ਖੱਤਰੀਵਾਲਾ, ਤਰਸੇਮ ਸਿੰਘ ਧਰਮਪੁਰਾ, ਮੇਵਾ ਸਿੰਘ ਧਰਮਪੁਰਾ, ਰਾਜ ਕੁਮਾਰ, ਨਿਰਮਲ ਸਿੰਘ, ਅਜੈਬ ਸਿੰਘ ਕਿਸ਼ਨਗੜ੍ਹ, ਗੁਰਪ੍ਰੀਤ ਸਿੰਘ ਕਿਸ਼ਨਗੜ੍ਹ, ਕੁਲਜੀਤ ਸਿੰਘ ਬਰੇਟਾ ਆਦਿ ਹਾਜ਼ਰ ਸਨ |
ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਦੀ ਹੋਈ ਇਕੱਤਰਤਾ <br/>
ਅਜੀਤ ਡੈਸਕ
07-11-2025