16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਡੀ.ਏ.ਵੀ. ਸਕੂਲ ਦੇ ਖਿਡਾਰੀ ਕੌਮੀ ਪੱਧਰ 'ਤੇ ਕਰਨਗੇ ਪੰਜਾਬ ਦੀ ਨੁਮਾਇੰਦਗੀ <br/>

ਅਜੀਤ ਡੈਸਕ 07-11-2025
ਮਾਨਸਾ, 6 ਨਵੰਬਰ (ਸ.ਰਿ.)-ਸਥਾਨਕ ਡੀ.ਏ.ਵੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਡੀ.ਏ.ਵੀ. ਨੈਸ਼ਨਲ ਖੇਡ ਮੁਕਾਬਲਿਆਂ 'ਚ ਵੱਖ-ਵੱਖ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮਾਨਸਾ ਸ਼ਹਿਰ ਦਾ ਨਾਂਅ ਚਮਕਾਇਆ ਹੈ | ਪਿ੍ੰਸੀਪਲ ਵਿਨੋਦ ਰਾਣਾ ਨੇ ਦੱਸਿਆ ਕਿ ਸਕੂਲ ਦੀਆਂ ਟੀਮਾਂ ਨੇ ਕਲੱਸਟਰ ਪੱਧਰ 'ਤੇ ਸ਼ਾਨਦਾਰ ਖੇਡ ਦਿਖਾਉਂਦਿਆਂ ਰਾਜ ਪੱਧਰ ਦੇ ਮੁਕਾਬਲੇ ਜਿੱਤੇ ਹਨ ਅਤੇ ਹੁਣ ਉਹ ਰਾਸ਼ਟਰੀ ਪੱਧਰ 'ਤੇ ਪੰਜਾਬ ਦੀ ਨੁਮਾਇੰਦਗੀ ਕਰਨ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਸਕੂਲ ਖਿਡਾਰੀ ਐਥਲੈਟਿਕਸ, ਖੋ-ਖੋ, ਤਾਇਕਵਾਂਡੋ ਅਤੇ ਯੋਗਾ ਖੇਡਾਂ 'ਚ ਹਿੱਸਾ ਲੈਣਗੇ | ਸਕੂਲ ਚੇਅਰਮੈਨ ਰਮੇਸ਼ ਪੂਰੀ, ਪ੍ਰਬੰਧਕ ਕਮੇਟੀ ਮੈਂਬਰ ਸੂਰਜ ਪ੍ਰਕਾਸ਼ ਗੋਇਲ, ਅਸ਼ੋਕ ਗਰਗ, ਐਡਵੋਕੇਟ ਆਰ.ਸੀ. ਗੋਇਲ, ਮੈਨੇਜਰ ਵਿਵੇਕ ਤਿਵਾਰੀ ਨੇ ਵਿਦਿਆਰਥੀਆਂ ਨੂੰ ਕੌਮੀ ਪੱਧਰ 'ਤੇ ਸ਼ਾਨਦਾਰ ਪ੍ਰਦਰਸ਼ਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਹਨ |

ਪਿਛਲੀ ਖ਼ਬਰ ਭਾਕਿਯੂ (ਡਕੌਂਦਾ) ਵਲੋਂ ਇਕੱਤਰਤਾ ਦੌਰਾਨ ਭਖਦੇ ਕਿਸਾਨੀ ਮੁੱਦਿਆਂ 'ਤੇ ਅਹਿਮ ਵਿਚਾਰਾਂ <br/> ਅਗਲੀ ਖ਼ਬਰ ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਦੀ ਹੋਈ ਇਕੱਤਰਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।