16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਜ਼ਿਲ੍ਹੇ 'ਚ 4 ਹੋਰ ਆਮ ਆਦਮੀ ਕਲੀਨਿਕ ਕੀਤੇ ਜਾਣਗੇ ਸਥਾਪਿਤ-ਡੀ.ਸੀ. <br/>

ਅਜੀਤ ਡੈਸਕ 07-11-2025

ਮਾਨਸਾ, 6 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)-ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦੇ ਜਾਇਜ਼ੇ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਜ਼ਿਲ੍ਹੇ 'ਚ 28 ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ 4 ਹੋਰ ਮਾਨਸਾ, ਸਰਦੂਲਗੜ੍ਹ, ਭੀਖੀ ਤੇ ਬਰੇਟਾ ਵਿਖੇ ਬਣਨੇ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 12 ਲੱਖ 21 ਹਜ਼ਾਰ 735 ਮਰੀਜ਼ ਲਾਹਾ ਲੈ ਚੁੱਕੇ ਹਨ ਅਤੇ 107 ਕਿਸਮ ਦੀਆਂ ਮੁਫ਼ਤ ਦਵਾਈਆਂ ਦੇ ਨਾਲ ਹੀ 47 ਪ੍ਰਕਾਰ ਦੇ ਟੈੱਸਟਾਂ ਦੀ ਸੁਵਿਧਾ ਦਿੱਤੀ ਜਾ ਰਹੀ ਹੈ | ਇਸ ਤੋਂ ਇਲਾਵਾ ਗਰਭਵਤੀ ਅÏਰਤਾਂ ਦੀ ਮੁਫ਼ਤ ਜਾਂਚ ਕੀਤੀ ਜਾਂਦੀ ਹੈ | ਇਸ ਮੌਕੇ ਡਾ. ਕਮਲਪ੍ਰੀਤ ਕੌਰ ਬਰਾੜ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ. ਜਗਜੀਤ ਸਿੰਘ, ਸਰਬਜੀਤ ਸਿੰਘ, ਡਾ. ਹਰਮਨ ਸਿੰਘ, ਸਿਮਰਪ੍ਰੀਤ ਸਿੰਘ ਕ੍ਰਮਵਾਰ ਐੱਸ. ਐਮ. ਓ. ਸਰਦੂਲਗੜ੍ਹ, ਬੁਢਲਾਡਾ, ਖਿਆਲਾ ਕਲਾਂ, ਬਰੇਟਾ, ਨੀਲ ਗੋਇਲ ਐੱਸ. ਡੀ. ਓ. ਪੰਚਾਇਤੀ ਰਾਜ ਬੁਢਲਾਡਾ, ਦੀਪਕ ਗਰਗ ਐੱਸ. ਡੀ. ਓ. ਪੰਚਾਇਤੀ ਰਾਜ ਮਾਨਸਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮੁੱਖ ਖੇਤੀਬਾੜੀ ਅਫ਼ਸਰ ਵਲੋਂ ਖਾਦ ਵਿਕਰੇਤਾਵਾਂ ਨੂੰ ਖਾਦਾਂ ਨਾਲ ਬੇਲੋੜੀਆਂ ਚੀਜ਼ਾਂ ਨਾ ਵੇਚਣ ਦੀ ਸਖ਼ਤ ਹਦਾਇਤ <br/... ਅਗਲੀ ਖ਼ਬਰ ਭਾਕਿਯੂ (ਡਕੌਂਦਾ) ਵਲੋਂ ਇਕੱਤਰਤਾ ਦੌਰਾਨ ਭਖਦੇ ਕਿਸਾਨੀ ਮੁੱਦਿਆਂ 'ਤੇ ਅਹਿਮ ਵਿਚਾਰਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।