ਬਠਿੰਡਾ, 7 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਿਵਲ ਸਰਜਨ ਡਾ: ਤਪਿੰਦਰਜੋਤ ਦੀ ਅਗਵਾਈ ਵਿਚ ਸਿਹਤ ਵਿਭਾਗ ਬਠਿੰਡਾ ਵਲੋਂ ਅੱਜ ਰਾਸ਼ਟਰੀ ਕੈਂਸਰ ਜਾਗਰੂਕਤਾ ਦਿਵਸ ਮਨਾਇਆ ਗਿਆ | ਇਸ ਮੌਕੇ ਜੀ.ਐਨ.ਐਮ ਸਕੂਲ ਦੀਆਂ ਨਰਸਿੰਗ ਵਿਦਿਆਰਥਣਾਂ ਵਲੋਂ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਦਾ ਮਕਸਦ ਲੋਕਾਂ ਨੂੰ ਕੈਂਸਰ ਦੇ ਲੱਛਣਾਂ, ਕਾਰਨਾਂ ਅਤੇ ਬਚਾਅ ਬਾਰੇ ਜਾਣੂ ਕਰਵਾਉਣਾ ਸੀ | ਰੈਲੀ ਵਿਚ ਜ਼ਿਲ੍ਹਾ ਸਿਹਤ ਅਫ਼ਸਰ ਡਾ: ਊਸ਼ਾ ਗੋਇਲ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਮੀਨਾਕਸ਼ੀ ਸਿੰਗਲਾ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਸੁਕਰਿਤੀ, ਡਾ: ਵੰਦਨਾ ਮਿੱਢਾ, ਡਾ: ਪੁਨੀਤ, ਡਾ: ਜਸ਼ਨ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਕੁਲਵੰਤ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਰੋਹਿਤ ਜਿੰਦਲ, ਜ਼ਿਲ੍ਹਾ ਬੀ.ਸੀ.ਸੀ ਨਰਿੰਦਰ ਕੁਮਾਰ, ਬੀ.ਈ.ਈ ਪਵਨਜੀਤ ਕੌਰ, ਸੁਖਵਿੰਦਰ ਸਿੰਘ ਅਤੇ ਕਰਨ ਆਦਿ ਹਾਜ਼ਰ ਸਨ | ਇਸ ਮੌਕੇ ਸਿਵਲ ਸਰਜਨ ਡਾ: ਤਪਿੰਦਰਜੋਤ ਨੇ ਦੱਸਿਆ ਕਿ ਹਰ ਸਾਲ 7 ਨਵੰਬਰ ਨੂੰ ਨੈਸ਼ਨਲ ਕੈਂਸਰ ਜਾਗਰੂਕਤਾ ਦਿਵਸ ਦੇ ਤੌਰ 'ਤੇ ਮਨਾਇਆ ਜਾਂਦਾ ਹੈ | ਅੱਜ ਜ਼ਿਲੇ੍ਹ ਦੇ ਸਾਰੇ ਸਿਹਤ ਸਟਾਫ਼ ਵਲੋਂ ਵੱਖ-ਵੱਖ ਜਗ੍ਹਾ 'ਤੇ ਸਮਾਗਮ ਕਰਕੇ ਕੈਂਸਰ ਦੀ ਬਿਮਾਰੀ ਤੋਂ ਬਚਣ, ਇਲਾਜ ਅਤੇ ਪ੍ਰਹੇਜ਼ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਬਦਲ ਰਹੀ ਜੀਵਨ ਸ਼ੈਲੀ ਅਤੇ ਸਾਡੇ ਰੋਜ਼ਾਨਾ ਦੇ ਖਾਣ-ਪੀਣ ਦੇ ਲਾਈਫ਼ ਸਟਾਈਲ ਵਿਚ ਤਬਦੀਲੀ ਆਉਣ ਨਾਲ ਕੈਂਸਰ ਵਰਗੀਆਂ ਬਿਮਾਰੀਆਂ 'ਚ ਵਾਧਾ ਹੋ ਰਿਹਾ ਹੈ | ਤੰਬਾਕੂ, ਬੀੜੀ, ਸਿਗਰਟ ਦੇ ਸੇਵਨ ਕਾਰਨ ਮੂੰਹ, ਫੇਫੜੇ ਅਤੇ ਪੇਟ ਦਾ ਕੈਂਸਰ ਹੋ ਸਕਦਾ ਹੈ | ਔਰਤਾਂ ਅਤੇ ਮਰਦਾਂ ਵਿਚ ਕਿਸੇ ਵੀ ਅੰਗ ਦਾ ਕੈਂਸਰ ਹੋ ਸਕਦਾ ਹੈ, ਪਰ ਔਰਤਾਂ ਵਿਚ ਜ਼ਿਆਦਾਤਰ ਛਾਤੀ, ਬੱਚੇਦਾਨੀ ਦਾ ਕੈਂਸਰ ਹੁੰਦਾ ਹੈ | ਜੇਕਰ ਇਸ ਦਾ ਸਹੀ ਸਮੇਂ ਸਿਰ ਚੈੱਕਅਪ ਕਰਵਾ ਲਿਆ ਜਾਵੇ ਤਾਂ ਇਸ ਤੋਂ ਬਚਿਆ ਜਾ ਸਕਦਾ ਹੈ | ਉਨ੍ਹਾਂ ਦੱਸਿਆ ਕਿ 30 ਸਾਲ ਦੀ ਉਮਰ ਤੋਂ ਬਾਅਦ ਸਾਲ ਵਿਚ ਇੱਕ ਵਾਰ ਆਪਣੀ ਮੈਡੀਕਲ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ | ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਸਕੀਮ ਪੰਜਾਬ ਰਾਜ ਦੇ ਉਹ ਵਸਨੀਕ ਜਿਹੜੇ ਕੈਂਸਰ ਦੀ ਬਿਮਾਰੀ ਤੋਂ ਪੀੜਤ ਹਨ, ਨੂੰ 1.5 ਲੱਖ ਰੁਪਏ ਤੱਕ ਦਾ ਇਲਾਜ ਸਰਕਾਰੀ ਅਤੇ ਪ੍ਰਵਾਨਿਤ ਹਸਪਤਾਲ ਵਿਚ ਮੁਫ਼ਤ