25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਕੇਂਦਰ ਸਰਕਾਰ ਵਲੋਂ ਪੰਜਾਬ ਯੂਨੀਵਰਸਿਟੀ 'ਚੋਂ ਪੰਜਾਬੀ ਵਿਦਿਆਰਥੀਆਂ ਦੀ ਨੁਮਾਇੰਦਗੀ ਖ਼ਤਮ ਕਰਨ ਦੇ ਫ਼ੈਸਲੇ ਖਿਲਾਫ਼ ਡੀ.ਟੀ.ਐੱਫ਼. ਵਲੋਂ ਰੋਸ ਪ੍ਰਦਰਸ਼ਨ <br/>

ਅਜੀਤ ਡੈਸਕ 08-11-2025
ਮਹਿਰਾਜ, 7 ਨਵੰਬਰ (ਸੁਖਪਾਲ ਮਹਿਰਾਜ)-ਕੇਂਦਰ ਸਰਕਾਰ ਵਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੈਨੇਟ ਚੋਣ ਪ੍ਰਣਾਲੀ ਰਾਹੀਂ ਪੰਜਾਬ ਦੇ ਵਿਦਿਆਰਥੀਆਂ ਦੀ ਨੁਮਾਇੰਦਗੀ ਮੁੱਢੋਂ ਖ਼ਤਮ ਕਰਦੇ ਹੋਏ ਯੂਨੀਵਰਸਿਟੀ 'ਤੇ ਪੂਰਨ ਅਧਿਕਾਰ ਸਥਾਪਿਤ ਕਰਨ ਦੇ ਫ਼ੈਸਲੇ ਖਿਲਾਫ਼ ਅੱਜ ਸੂਬੇ ਭਰ ਵਿਚ ਰੋਸ ਪ੍ਰਗਟ ਕੀਤਾ ਗਿਆ | ਇਸ ਸਬੰਧ ਵਿੱਚ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਦੇ ਸੱਦੇ 'ਤੇ ਸਾਰੇ ਪੰਜਾਬ ਵਿਚ ਕੇਂਦਰ ਸਰਕਾਰ ਦੀਆਂ ਨੋਟੀਫ਼ਿਕੇਸ਼ਨਾਂ ਦੀਆਂ ਕਾਪੀਆਂ ਸਾੜ ਕੇ ਪ੍ਰਦਰਸ਼ਨ ਕੀਤੇ ਗਏ | ਮਹਿਰਾਜ ਵਿਖੇ ਡੀ.ਟੀ.ਐੱਫ. ਜ਼ਿਲ੍ਹਾ ਕਮੇਟੀ ਮੈਂਬਰ ਗੁਰਸੇਵਕ ਫੂਲ ਦੀ ਅਗਵਾਈ ਹੇਠ ਸਮੂਹ ਅਧਿਆਪਕਾਂ ਨੇ ਕਾਲੀ ਪੱਟੀਆਂ ਬੰਨ੍ਹ ਕੇ ਤੇ ਨੋਟੀਫ਼ਿਕੇਸ਼ਨਾਂ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਗਟਾਇਆ | ਗੁਰਸੇਵਕ ਫੂਲ ਨੇ ਇਸ ਮੌਕੇ ਕਿਹਾ ਕਿ ਕੇਂਦਰ ਸਰਕਾਰ ਸਿੱਖਿਆ ਸੰਸਥਾਵਾਂ 'ਤੇ ਪੂਰਾ ਕੰਟਰੋਲ ਕਰਕੇ ਸਿੱਖਿਆ ਦੇ ਨਿੱਜੀਕਰਨ ਤੇ ਭਗਵਾਂਕਰਨ ਦੀ ਨੀਤੀ ਨੂੰ ਲਾਗੂ ਕਰ ਰਹੀ ਹੈ, ਜੋ ਬਹੁਤ ਨਿੰਦਣਯੋਗ ਹੈ | ਉਨ੍ਹਾਂ ਕਿਹਾ ਕਿ ਡੀ.ਟੀ.ਐਫ. ਅਧਿਆਪਕ ਜਥੇਬੰਦੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀਆਂ ਦੇ ਨਾਲ ਮੋਢਾ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਤੇ ਕੇਂਦਰ ਸਰਕਾਰ ਦੇ ਤਾਨਾਸ਼ਾਹੀ ਫੈਸਲੇ ਦਾ ਡੱਟ ਕੇ ਵਿਰੋਧ ਜਾਰੀ ਰੱਖੇਗੀ | ਇਸ ਮੌਕੇ ਅਧਿਆਪਕ ਆਗੂ ਸੰਜੀਵ ਕੁਮਾਰ, ਗੁਰਵਿੰਦਰ ਸਿੰਘ, ਪ੍ਰਦੀਪ ਸਿੰਘ, ਕੁਲਵੀਰ ਸਿੰਘ, ਬੇਅੰਤ ਸਿੰਘ, ਰਾਜਿੰਦਰ ਸ਼ਰਮਾ, ਵਰਿੰਦਰ ਕੁਮਾਰ, ਲਖਵਿੰਦਰ ਸਿੰਘ, ਬੂਟਾ ਸਿੰਘ, ਕਰਮਜੀਤ ਕੌਰ, ਰਿਫੀ ਸ਼ਿਵਾਲੀ, ਸਰੂਤੀ ਗੁਪਤਾ, ਸਿਖਾਂ ਗੁਪਤਾ, ਰੂਬੀ ਸਿੰਗਲਾ, ਅਰਪਨ, ਮਨੀਕਸ਼ੀ ਤੇ ਡਿੰਪਲ ਰਾਣੀ ਸਮੇਤ ਸਮੂਹ ਸਟਾਫ਼ ਮੌਜੂਦ ਸੀ |

ਪਿਛਲੀ ਖ਼ਬਰ ਦੀ ਰੈਵੀਨਿਊ ਪਟਵਾਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 'ਚ ਲਏ ਅਹਿਮ ਫ਼ੈਸਲੇ <br/> ਅਗਲੀ ਖ਼ਬਰ ਰਾਸ਼ਟਰੀ ਕੈਂਸਰ ਜਾਗਰੂਕਤਾ ਦਿਵਸ ਮੌਕੇ ਕੱਢੀ ਜਾਗਰੂਕਤਾ ਰੈਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।