25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਦੀ ਰੈਵੀਨਿਊ ਪਟਵਾਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 'ਚ ਲਏ ਅਹਿਮ ਫ਼ੈਸਲੇ <br/>

ਅਜੀਤ ਡੈਸਕ 08-11-2025
ਚਾਉਕੇ, 7 ਨਵੰਬਰ (ਮਨਜੀਤ ਸਿੰਘ ਘੜੈਲੀ)-ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੀ ਤਰਨਤਾਰਨ ਵਿਖੇ ਹੋਈ ਸੂਬਾ ਪੱਧਰੀ ਮੀਟਿੰਗ ਚ ਫੈਸਲਾ ਲਿਆ ਗਿਆ ਕਿ ਜਥੇਬੰਦੀ ਦੀ 46 ਮੈਂਬਰੀ ਸੂਬਾ ਟੀਮ ਵਲੋਂ 8 ਨਵੰਬਰ ਨੂੰ ਰੋਸ ਪ੍ਰਦਰਸ਼ਨ ਕਰਦਿਆਂ ਧਰਨਾ ਦਿੱਤਾ ਜਾਵੇਗਾ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸੁਖਪ੍ਰੀਤ ਸਿੰਘ ਢਿੱਲੋਂ ਕਰਾੜਵਾਲਾ ਨੇ ਦੱਸਿਆ ਕਿ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਤਰਨਤਾਰਨ ਸਰਬਜੀਤ ਸਿੰਘ ਸੰਧੂ ਦੀ ਸਮੁੱਚੀ ਟੀਮ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਸੰਪਰਕ ਕੀਤਾ ਗਿਆ¢ ਜਿਸ ਦੇ ਚੱਲਦਿਆਂ ਜ਼ਿਲ੍ਹਾ ਤਰਨਤਾਰਨ ਵਲੋਂ ਸਰਬਜੀਤ ਸਿੰਘ ਸੰਧੂ ਅਤੇ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਗੁਰਜੰਟ ਸਿੰਘ ਸੋਹੀ ਜ਼ਿਲ੍ਹਾ ਪ੍ਰਧਾਨ ਅੰਮਿ੍ਤਸਰ ਸਾਹਿਬ ਦੀ ਸਮੁੱਚੀ ਟੀਮ ਨਾਲ ਸੂਬਾ ਪ੍ਰਧਾਨ ਬਲਰਾਜ ਸਿੰਘ ਅÏਜਲਾ ਦੀ ਅਗਵਾਈ ਹੇਠ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨਾਲ ਤਰਨਤਾਰਨ ਵਿਖੇ ਮੀਟਿੰਗ ਹੋਈ¢ ਮੰਤਰੀ ਵਲੋਂ ਮੰਗਾਂ ਦੇ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ¢ ਪ੍ਰੰਤੂ ਜਥੇਬੰਦੀ ਵਲੋਂ ਲਿਖਤੀ ਮੀਟਿੰਗ ਨਾ ਮਿਲਣ ਤੱਕ ਧਰਨਾ ਜਾਰੀ ਰੱਖਣ ਦੀ ਚੇਤਾਵਨੀ ਦਿੱਤੀ ਗਈ¢ ਸੂਬਾ ਜਨਰਲ ਸਕੱਤਰ ਢਿੱਲੋਂ ਨੇ ਅੱਗੇ ਦੱਸਿਆ ਕਿ ਜਿਸ ਦੇ ਦਬਾਅ ਹੇਠ ਸਰਕਾਰ ਵਲੋਂ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਅਗਵਾਈ ਹੇਠ 17 ਨਵੰਬਰ ਨੂੰ ਜਥੇਬੰਦੀ ਨਾਲ ਮੀਟਿੰਗ ਦਿੱਤੀ ਗਈ¢ ਸੂਬਾ ਕਮੇਟੀ ਦੀ 3 ਨਵੰਬਰ ਨੂੰ ਮੀਟਿੰਗ ਵਿਚ ਹੋਈ ਸਹਿਮਤੀ ਮੁਤਾਬਿਕ ਲਿਖਤੀ ਮੀਟਿੰਗ ਮਿਲਣ ਤੇ ਜਥੇਬੰਦੀ ਵਲੋਂ ਮਿਤੀ 8 ਨਵੰਬਰ ਨੂੰ ਦਿੱਤਾ ਜਾਣ ਵਾਲਾ ਧਰਨਾ ਮੁਲਤਵੀ ਕੀਤਾ ਜਾਂਦਾ ਹੈ¢ ਉਨ੍ਹਾਂ ਨਾਲ ਹੀ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਅਗਰ 17 ਨਵੰਬਰ ਨੂੰ ਹੋਣ ਵਾਲੀ ਮੀਟਿੰਗ 'ਚ ਮੰਗਾਂ ਦਾ ਸਾਰਥਿਕ ਹੱਲ ਨਹੀਂ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ 'ਚ ਪੰਜਾਬ ਪੱਧਰ 'ਤੇ ਸੰਘਰਸ਼ ਵਿੱਢਿਆ ਜਾਵੇਗਾ¢ ਇਸ ਮੌਕੇ ਸੁਮਨਦੀਪ ਸਿੰਘ ਭੁੱਲਰ ਨੁਮਾਇੰਦਾ ਕੁਲ ਹਿੰਦ, ਪਵਨ ਸੂਬਾ ਖ਼ਜ਼ਾਨਚੀ, ਹਰਪਾਲ ਸਿੰਘ ਸਮਰਾ ਮੀਤ ਪ੍ਰਧਾਨ ਪੰਜਾਬ, ਸੁਰਿੰਦਰ ਦਿਓਲ (ਰਿਟ.), ਗੁਰਸਾਹਿਬ ਮਰਹਾਨਾ ਕਾਨੂੰਨੀ ਸਕੱਤਰ ਪੰਜਾਬ, ਸਾਹਿਬਬੀਰ ਜੌਹਲ ਜਨਰਲ ਸਕੱਤਰ ਤਰਨਤਾਰਨ, ਜ਼ਿਲ੍ਹਾ ਅੰਮਿ੍ਤਸਰ, ਤਰਨਤਾਰਨ, ਮੁਕਤਸਰ ਸਾਹਿਬ ਤੋਂ ਤਹਿਸੀਲ ਬਾਡੀਆਂ ਦੇ ਅਹੁਦੇਦਾਰ ਅਤੇ ਪਟਵਾਰੀ ਸਾਥੀ ਹਾਜ਼ਰ ਸਨ¢

ਪਿਛਲੀ ਖ਼ਬਰ ਸੀਵਰੇਜ ਵਰਕਰਜ਼ ਵਲੋਂ ਮੰਗਾਂ ਸੰਬੰਧੀ ਨਗਰ ਨਿਗਮ ਗੇਟ ਅੱਗੇ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਕੇਂਦਰ ਸਰਕਾਰ ਵਲੋਂ ਪੰਜਾਬ ਯੂਨੀਵਰਸਿਟੀ 'ਚੋਂ ਪੰਜਾਬੀ ਵਿਦਿਆਰਥੀਆਂ ਦੀ ਨੁਮਾਇੰਦਗੀ ਖ਼ਤਮ ਕਰਨ ਦੇ ਫ਼ੈਸਲੇ ਖਿਲਾਫ਼ ਡੀ....

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।