ਮਾਨਸਾ, 7 ਨਵੰਬਰ (ਸਟਾਫ਼ ਰਿਪੋਰਟਰ)-ਦੀ ਮਾਨਸਾ ਰਿਟਾਇਰਡ ਇੰਪਲਾਈਜ਼ ਐਸੋਸੀਏਸ਼ਨ ਦੀ ਇਕੱਤਰਤਾ ਸਿਕੰਦਰ ਸਿੰਘ ਘਰਾਂਗਣਾ ਅਤੇ ਅਜੈਬ ਸਿੰਘ ਅਲੀਸ਼ੇਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਹਰਿਆਣਾ ਅਧਿਆਪਕ ਵਿਦਿਆਲਿਆ ਸਿਰਸਾ ਦੇ ਉਪ ਪ੍ਰਧਾਨ ਬੂਟਾ ਸਿੰਘ ਨੇ ਸਿੱਖਿਆ ਨੀਤੀ 2020 ਬਾਰੇ ਚਰਚਾ ਕੀਤੀ | ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਕਿਰਤੀਆਂ ਤੋਂ ਯੂਨੀਅਨ ਬਣਾਉਣ ਦਾ ਹੱਕ ਖੋਹ ਕੇ 8 ਤੋਂ 12 ਘੰਟੇ ਕੰਮ ਕਰਵਾਉਣ ਵਾਲੀਆਂ ਨੀਤੀਆਂ ਲਿਆਂਦੀ ਗਈ ਹੈ, ਜਿਸ ਨੂੰ ਕਿਰਤੀ ਲੋਕ ਬਰਦਾਸ਼ਤ ਨਹੀਂ ਕਰਨਗੇ | ਲੱਖਾ ਸਿੰਘ ਸਹਾਰਨਾ, ਬਿੱਕਰ ਸਿੰਘ ਰੱਲਾ ਨੇ ਕਿਹਾ ਕਿ ਪੰਜਾਬ ਸਰਕਾਰ ਕਰਮਚਾਰੀਆਂ ਦੀਆਂ ਮੰਗਾਂ ਮੰਨਣ ਤੋਂ ਭੱਜ ਰਹੀ ਹੈ, ਜਿਸ ਕਰਕੇ ਮੁਲਾਜ਼ਮਾਂ 'ਚ ਰੋਸ ਫੈਲਿਆ ਹੋਇਆ ਹੈ | ਉਨ੍ਹਾਂ ਮੰਗ ਕੀਤੀ ਕਿ ਬਕਾਇਆ ਡੀ.ਏ. ਦੀਆਂ ਕਿਸ਼ਤਾਂ ਤੁਰੰਤ ਅਦਾ ਕਰੇ | ਇਸ ਮੌਕੇ ਆਤਮਾ ਰਾਮ ਪਮਾਰ, ਸੁਖਵਿੰਦਰ ਸਿੰਘ ਸਿੱਧੂ, ਪਰਮਜੀਤ ਕੌਰ, ਸੇਠੀ ਸਿੰਘ ਸਰਾਂ, ਪਿ੍ਥੀ ਸਿੰਘ ਮਾਨ, ਮੇਜਰ ਸਿੰਘ ਗਿੱਲ, ਜਗਸੀਰ ਸਿੰਘ ਢਿੱਲੋਂ, ਜੀਤ ਸਿੰਘ ਭੁੱਲਰ, ਰਾਜ ਕੁਮਾਰ ਰੰਗਾ, ਗੁਰਦੇਵ ਸਿੰਘ ਕੋਟਧਰਮੂ, ਜਸਵੰਤ ਸਿੰਘ ਆਦਿ ਹਾਜ਼ਰ ਸਨ |