25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

158 ਸਹਾਇਕ ਪ੍ਰੋਫ਼ੈਸਰ ਤੇ ਲਾਇਬ੍ਰੇਰੀਅਨ ਫ਼ਰੰਟ ਵਲੋਂ ਸਿੱਖਿਆ ਵਿਭਾਗ ਦੇ ਪੱਤਰ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ <br/>

ਅਜੀਤ ਡੈਸਕ 08-11-2025
ਮਾਨਸਾ, 7 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਵਲੋਂ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਗੇਟ ਅੱਗੇ ਉਚੇਰੀ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਦੀਆਂ ਕਾਪੀਆਂ ਸਾੜ ਕੇ ਪ੍ਰਦਰਸ਼ਨ ਕੀਤਾ ਗਿਆ | ਉਨ੍ਹਾਂ ਪੰਜਾਬ ਸਰਕਾਰ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਵੀ ਕੀਤੀ | ਫ਼ਰੰਟ ਦੀ ਆਗੂ ਡਾ. ਜਸਪ੍ਰੀਤ ਕੌਰ ਨੇ ਕਿਹਾ ਕਿ ਵਿਭਾਗ ਵਲੋਂ ਨਾਦਰਸ਼ਾਹੀ ਢੰਗ ਨਾਲ ਉਨ੍ਹਾਂ ਦੀਆਂ ਰੈਗੂਲਰ ਸੇਵਾਵਾਂ ਨੂੰ ਸੰਕੇਤਕ ਰੂਪ 'ਚ 17 ਫਰਵਰੀ 2026 ਤੱਕ ਸੀਮਤ ਕੀਤਾ ਗਿਆ ਹੈ ਜਦਕਿ ਸਰਵਉੱਚ ਅਦਾਲਤ ਦਾ ਇਸ ਸਬੰਧੀ ਕੋਈ ਸਪਸ਼ਟ ਆਦੇਸ਼ ਜਾਰੀ ਨਹੀਂ ਹੋਇਆ | ਪ੍ਰੋ: ਹਰਜਿੰਦਰ ਸਿੰਘ ਨੇ ਹੈਰਾਨੀ ਪ੍ਰਗਟ ਕੀਤੀ ਕਿ ਮਹਿਲਾ ਅਧਿਆਪਕਾ ਨੂੰ ਮਿਲਣ ਵਾਲੀ ਜਣੇਪਾ ਛੁੱਟੀ ਨੂੰ ਵੀ 180 ਦਿਨਾਂ ਤੋਂ ਘੱਟ ਕਰ ਕੇ 17 ਫਰਵਰੀ ਤੱਕ ਕਰ ਦਿੱਤਾ ਗਿਆ ਹੈ, ਜੋ ਸੰਵਿਧਾਨਿਕ ਤੌਰ 'ਤੇ ਗੈਰ ਕਾਨੂੰਨੀ ਹੈ ਅਤੇ ਮਾਨਵ ਵਿਰੋਧੀ ਹੈ | ਡਾ. ਸੰਯੋਗ ਸੇਠੀ, ਪ੍ਰੋ: ਕੁਲਦੀਪ ਸਿੰਘ ਨੇ ਆਖਿਆ ਕਿ 'ਉੱਚ ਅਧਿਐਨ ਲਈ ਛੁੱਟੀ', ਮੈਡੀਕਲ ਛੁੱਟੀ, ਇੱਥੋਂ ਤੱਕ ਕਿ ਤਨਖ਼ਾਹ ਤੋਂ ਬਿਨਾਂ ਛੁੱਟੀ ਉੱਤੇ ਵੀ ਪਾਬੰਦੀ ਲਗਾਉਣ ਦੀ ਗੱਲ ਕੀਤੀ ਗਈ ਹੈ, ਜੋ ਪੰਜਾਬ ਸਰਕਾਰ ਦੇ ਲੋਕ ਵਿਰੋਧੀ ਚਿਹਰੇ ਨੂੰ ਨੰਗਾ ਕਰ ਰਹੀ ਹੈ | ਫ਼ਰੰਟ ਵਲੋਂ ਐਲਾਨ ਕੀਤਾ ਗਿਆ ਕਿ 9 ਨਵੰਬਰ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ |

ਪਿਛਲੀ ਖ਼ਬਰ ਵਿਧਾਇਕ ਦਹੀਯਾ ਨੇ ਬਾਲ ਕਵੀ ਸੰਮੇਲਨ ਵਿਚ ਮਾਣ ਹਾਸਲ ਕਰਨ ਵਾਲੀ ਪ੍ਰਭਜੀਤ ਕੌਰ ਨੂੰ ਵਧਾਈ ਦਿੱਤੀ <br/> ਅਗਲੀ ਖ਼ਬਰ ਸੇਵਾ ਮੁਕਤ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ 'ਤੇ ਮੰਗਾਂ ਨਾ ਮੰਨਣ ਦਾ ਦੋਸ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।