27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਪੁਲਿਸ ਨੇ ਵਾਹਨਾਂ ਦੇ ਕੀਤੇ ਚਲਾਨ

ਬੱਸ ਸਟੈਂਡ ਝੁਨੀਰ ਕੋਲ ਲਗਾਏ ਨਾਕੇ ਮੌਕੇ ਥਾਣਾ ਮੁਖੀ ਪੁਸ਼ਪਿੰਦਰ ਕੌਰ ਤੇ ਪੁਲਿਸ ਪਾਰਟੀ | ਤਸਵੀਰ : ਸੰਜੀਵ ਸਿੰਗਲਾ <br/> 08-11-2025
ਝੁਨੀਰ, 7 ਨਵੰਬਰ (ਸੰਜੀਵ ਸਿੰਗਲਾ)-ਸਥਾਨਕ ਪੁਲਿਸ ਵਲੋਂ ਬੱਸ ਸਟੈਂਡ ਨਜ਼ਦੀਕ ਨਾਕਾ ਲਗਾ ਕੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ | ਥਾਣਾ ਮੁਖੀ ਇੰਸਪੈਕਟਰ ਪੁਸ਼ਪਿੰਦਰ ਕੌਰ ਨੇ ਦੱਸਿਆ ਕਿ ਜ਼ਿਆਦਾ ਵਾਹਨ ਚਾਲਕਾਂ ਕੋਲ ਡਰਾਈਵਿੰਗ ਲਾਇਸੰਸ ਨਹੀਂ ਸਨ | ਕੁਝ ਕੋਲ ਆਰ.ਸੀ. ਤੇ ਹੋਰ ਕਾਗ਼ਜ਼ਾਤ ਨਹੀਂ ਸਨ | ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਜਿੱਥੇ ਨਸ਼ਿਆਂ ਤੇ ਮਾੜੇ ਅਨਸਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ ਉੱਥੇ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਵਹੀਕਲਾਂ ਦੀ ਵਿਸ਼ੇਸ਼ ਤੌਰ 'ਤੇ ਚੈਕਿੰਗ ਕੀਤੀ ਜਾ ਰਹੀ ਹੈ | ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਨਾਬਾਲਗ ਬੱਚਿਆਂ ਨੂੰ ਕਿਸੇ ਵੀ ਕੀਮਤ 'ਤੇ ਵਾਹਨ ਨਾ ਚਲਾਉਣ ਦੇਣ ਅਤੇ ਕਾਰਾਂ 'ਤੇ ਸਫ਼ਰ ਕਰਨ ਵੇਲੇ ਸੀਟ ਬੈਲਟ ਜ਼ਰੂਰ ਲਗਾਉਣ | ਉਨ੍ਹਾਂ ਕਿਹਾ ਕਿ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ |

ਪਿਛਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਸੈਸ਼ਨ ਜੱਜ ਨੇ ਜੇਲ੍ਹ ਦਾ ਕੀਤਾ ਦੌਰਾ, ਕੈਦੀਆਂ ਦੀਆਂ ਸਮੱਸਿਆਵਾਂ ਸੁਣੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।