27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ ਸੰਭਾਲ ਸੰਬੰਧੀ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ <br/>

ਅਜੀਤ ਡੈਸਕ 08-11-2025
ਮਾਨਸਾ, 7 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)-ਖੇਤੀ ਵਿਗਿਆਨ ਕੇਂਦਰ ਖੋਖਰ ਖ਼ੁਰਦ ਵਿਖੇ ਫ਼ਸਲਾਂ ਦੀ ਰਹਿੰਦ-ਖੰੂਹਦ ਦੀ ਸਾਂਭ ਸੰਭਾਲ ਸਬੰਧੀ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ ਗਿਆ | ਡਾ. ਗੁਰਦੀਪ ਸਿੰਘ ਡਿਪਟੀ ਡਾਇਰੈਕਟਰ ਖੇਤੀ ਵਿਗਿਆਨ ਕੇਂਦਰ ਮਾਨਸਾ ਨੇ ਕਿਸਾਨਾਂ ਨੂੰ ਖੇਤੀ ਵਿਗਿਆਨ ਕੇਂਦਰ ਵਿਖੇ ਉਪਲਬਧ ਸਹੂਲਤਾਂ ਦਾ ਵਧੇਰੇ ਲਾਭ ਉਠਾਉਣ ਦੀ ਅਪੀਲ ਕਰਦਿਆਂ ਨੌਜਵਾਨਾਂ ਨੂੰ ਖੇਤੀ ਸਹਾਇਕ ਧੰਦਿਆਂ ਨੂੰ ਅਪਣਾਉਣ ਲਈ ਪ੍ਰੇਰਿਆ | ਡਾ. ਪ੍ਰੀਤਪਾਲ ਸਿੰਘ ਪ੍ਰੋਫੈਸਰ (ਮਿੱਟੀ ਵਿਗਿਆਨ) ਨੇ ਹਾੜ੍ਹੀ ਦੀਆਂ ਫ਼ਸਲਾਂ 'ਚ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਕੀਤੀ | ਇੰਜ: ਅਲੋਕ ਗੁਪਤਾ ਸਹਾਇਕ ਪ੍ਰੋਫੈਸਰ (ਮਿੱਟੀ ਅਤੇ ਪਾਣੀ ਇੰਜ.) ਨੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਲਈ ਵਰਤੀ ਜਾਣ ਵਾਲੀ ਮਸ਼ੀਨਰੀ, ਡਾ. ਅਜੈ ਸਿੰਘ ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਝੋਨੇ ਦੀ ਪਰਾਲੀ ਨੂੰ ਪਸ਼ੂਆਂ ਦੀ ਖ਼ੁਰਾਕ ਅਤੇ ਡੇਅਰੀ 'ਚ ਬੈਡਿੰਗ ਸਮਗਰੀ ਵਜੋਂ ਵਰਤਣ ਬਾਰੇ, ਡਾ. ਰਣਵੀਰ ਸਿੰਘ ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਕਰਦੇ ਸਮੇਂ ਯੂਨੀਵਰਸਿਟੀ ਦੀਆਂ ਸਿਫ਼ਾਰਿਸ਼ ਕਿਸਮਾਂ ਅਤੇ ਕਾਸ਼ਤ ਦੇ ਢੰਗ ਅਪਣਾਉਣ ਸਬੰਧੀ ਜਾਣੂ ਕਰਵਾਇਆ | ਉਨ੍ਹਾਂ ਕਿਸਾਨਾਂ ਨੂੰ ਤੇਲ, ਬੀਜ ਫ਼ਸਲਾਂ ਅਤੇ ਛੋਟੇ ਅਨਾਜ ਰਾਹੀਂ ਖੇਤੀ ਵਿਭਿੰਨਤਾ ਵੱਲ ਆਉਣ ਲਈ ਪ੍ਰੇਰਿਆ | ਸੀ.ਆਈ.ਪੀ.ਐਚ.ਈ.ਟੀ. ਲੁਧਿਆਣਾ ਤੋਂ ਡਾ. ਚੰਦਨ ਸੌਲੰਕੀ (ਸੀਨੀਅਰ ਵਿਗਿਆਨੀ) ਅਤੇ ਡਾ. ਅਭਿਨਵ ਦੁਬੇ (ਵਿਗਿਆਨੀ) ਨੇ ਫ਼ਸਲਾਂ ਤੋਂ ਉਤਪਾਦ ਤਿਆਰ ਕਰਨ ਅਤੇ ਮੰਡੀਕਰਨ ਸਬੰਧੀ

ਪਿਛਲੀ ਖ਼ਬਰ ਮੁੱਖ ਖੇਤੀਬਾੜੀ ਅਫ਼ਸਰ ਵਲੋਂ ਪਰਾਲੀ ਪ੍ਰਬੰਧਨ ਲਈ ਖੇਤਾਂ ਦਾ ਦੌਰਾ <br/> ਅਗਲੀ ਖ਼ਬਰ ਨਿਰੰਜਣ ਬੋਹਾ ਰਾਜੇਂਦਰ ਵਿਆਥਿਤ ਸਾਹਿਤਯ ਗੌਰਵ ਸਨਮਾਨ ਨਾਲ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।