27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਮੁੱਖ ਖੇਤੀਬਾੜੀ ਅਫ਼ਸਰ ਵਲੋਂ ਪਰਾਲੀ ਪ੍ਰਬੰਧਨ ਲਈ ਖੇਤਾਂ ਦਾ ਦੌਰਾ <br/>

ਅਜੀਤ ਡੈਸਕ 08-11-2025
ਬੁਢਲਾਡਾ/ਜੌੜਕੀਆਂ, 7 ਨਵੰਬਰ (ਸੁਨੀਲ ਮਨਚੰਦਾ/ਲੱਕਵਿੰਦਰ ਸ਼ਰਮਾ)-ਮੁੱਖ ਖੇਤੀਬਾੜੀ ਅਫ਼ਸਰ ਹਰਵਿੰਦਰ ਸਿੰਘ ਸਿੱਧੂ ਵਲੋਂ ਪਿੰਡ ਰੱਲੀ, ਦਾਤੇਵਾਸ, ਦਲੀਏਵਾਲਾ ਪਿੰਡਾਂ ਦਾ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਦੌਰਾ ਕੀਤਾ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਹੁਣ ਤੱਕ ਝੋਨੇ ਦੀ ਕਟਾਈ 95 ਫ਼ੀਸਦੀ ਪੂਰੀ ਹੋ ਚੁੱਕੀ ਹੈ, ਜਿਸ 'ਚੋਂ 71 ਫ਼ੀਸਦੀ ਪਰਾਲੀ ਦਾ ਪ੍ਰਬੰਧਨ ਵੀ ਕੀਤਾ ਜਾ ਚੁੱਕਾ ਹੈ | ਉਨ੍ਹਾਂ ਦੱਸਿਆ ਕਿ ਇਸ ਹਾੜ੍ਹੀ ਦੌਰਾਨ 1 ਲੱਖ 71 ਹਜ਼ਾਰ ਹੈਕਟੇਅਰ ਰਕਬੇ 'ਚ ਕਣਕ ਦੀ ਬਿਜਾਈ ਕੀਤੀ ਜਾਣੀ ਹੈ | ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਖੇਤੀਬਾੜੀ ਵਿਭਾਗ ਵਲੋਂ ਸਬਸਿਡੀ 'ਤੇ ਦਿੱਤੀਆਂ ਗਈਆਂ ਮਸ਼ੀਨਾਂ ਜਿਵੇਂ ਕਿ ਸੁਪਰ ਸੀਡੀ, ਹੈਪੀ ਸੀਡਰ, ਜ਼ੀਰੋ ਡਰਿਲ ਅਤੇ ਬੇਲਰ ਆਦਿ ਮਸ਼ੀਨਾਂ ਨਾਲ ਕੀਤਾ ਜਾਵੇ | ਰੱਲੀ ਪਿੰਡ ਦੇ ਦੌਰੇ ਦੌਰਾਨ ਕਿਸਾਨ ਹਰਭਜਨ ਸਿੰਘ ਪੁੱਤਰ ਬਾਵਾ ਸਿੰਘ ਨਾਲ ਗੱਲਬਾਤ ਦੌਰਾਨ ਕਿਸਾਨ ਨੇ ਦੱਸਿਆ ਕਿ ਉਸ ਨੇ ਆਪਣੇ 10 ਏਕੜ ਖੇਤ 'ਚ ਬੇਲਰ ਮਸ਼ੀਨ ਨਾਲ ਪਰਾਲੀ ਪ੍ਰਬੰਧਨ ਕੀਤਾ ਹੈ ਅਤੇ ਬਾਕੀ 10 ਏਕੜ 'ਚ ਸੁਪਰ ਸੀਡਰ ਮਸ਼ੀਨਰੀ ਦੀ ਵਰਤੋਂ ਕੀਤੀ ਗਈ ਹੈ | ਅਧਿਕਾਰੀ ਨੇ ਖੇਤੀਬਾੜੀ ਵਿਕਾਸ ਅਫ਼ਸਰਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਕਿ ਹਰ ਰੋਜ਼ 10 ਤੋਂ ਸ਼ਾਮ 6 ਵਜੇ ਤੱਕ ਲਗਾਤਾਰ ਖੇਤਾਂ ਦਾ ਦੌਰਾ ਕਰਦੇ ਰਹਿਣ ਅਤੇ ਲੋੜ ਅਨੁਸਾਰ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਯੋਗ ਉਪਰਾਲੇ ਕਰਦੇ ਰਹਿਣ | ਇਸ ਮੌਕੇ ਕਮਲਦੀਪ ਸਿੰਘ ਤਕਨੀਕੀ ਸਹਾਇਕ, ਖੇਤੀਬਾੜੀ ਵਿਕਾਸ ਅਫ਼ਸਰ ਗੁਰਵੀਰ ਸਿੰਘ, ਜਰਮਨਜੋਤ ਸਿੰਘ, ਹਰੀ ਓਮ ਸਿੰਗਲਾ, ਨੀਰਜ ਜਿੰਦਲ, ਸੁਮਨਦੀਪ ਕੌਰ, ਜਗਨਨਾਥ, ਦਲਜੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਆਈ.ਐੱਮ.ਏ. ਬਠਿੰਡਾ ਵਲੋਂ ਆਈਐੱਮਏ-ਇਮਈਰੇਜ਼-2025 ਰੀਜਨਲ ਕਾਨਫ਼ਰੰਸ <br/> ਅਗਲੀ ਖ਼ਬਰ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ ਸੰਭਾਲ ਸੰਬੰਧੀ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।