20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਕੰਮ-ਕਾਜੀ ਸਥਾਨਾਂ 'ਤੇ ਔਰਤਾਂ ਦੀ ਸੁਰੱਖਿਆ ਲਈ ਅੰਦਰੂਨੀ ਅਤੇ ਲੋਕਲ ਏਰੀਆ ਕਮੇਟੀਆਂ ਪ੍ਰਭਾਵੀ ਤਰੀਕੇ ਨਾਲ ਕੰਮ ਕਰਨ-ਐਡਵੋਕੇਟ ਭਾਟੀਆ <br/>

ਅਜੀਤ ਡੈਸਕ 20-11-2025
ਮਾਨਸਾ, 19 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਅਤੇ ਸੈਸ਼ਨ ਜੱਜ ਮਨਜਿੰਦਰ ਸਿੰਘ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇੱਥੇ 'ਸੈਕਸੂਅਲ ਹਰਾਸਮੈਂਟ ਆਫ਼ ਵੁਮੈਨ ਐਟ ਵਰਕ ਪਲੇਸ ਐਕਟ-2013' ਅਤੇ ਵਿਕਟਿਮ ਕੰਪਨਸੇਸ਼ਨ ਸਕੀਮ ਸਬੰਧੀ ਜਾਗਰੂਕਤਾ ਵਰਕਸ਼ਾਪ ਲਗਾਈ ਗਈ, ਜਿਸ ਵਿਚ ਔਰਤ ਪੁਲਿਸ ਅਧਿਕਾਰੀਆਂ ਤੇ ਡਾਕਟਰਾਂ ਤੋਂ ਇਲਾਵਾ ਸਮਾਜਿਕ ਕਾਰਕੁਨਾਂ ਨੇ ਸ਼ਮੂਲੀਅਤ ਕੀਤੀ | ਸੰਬੋਧਨ ਕਰਦਿਆਂ ਸੀਨੀਅਰ ਐਡਵੋਕੇਟ ਬਲਵੰਤ ਭਾਟੀਆ ਨੇ ਕਿਹਾ ਕਿ ਕਾਨੂੰਨ ਕੰਮ-ਕਾਜੀ ਸਥਾਨਾਂ 'ਤੇ ਕੰਮ ਕਰਦੀਆਂ ਔਰਤਾਂ ਦੀ ਯੌਨ ਸ਼ੋਸ਼ਣ ਸੁਰੱਖਿਆ ਦੀ ਪਹਿਰੇਦਾਰੀ ਕਰਦਾ ਹੈ | ਕੰਮ ਵਾਲਾ ਸਥਾਨ ਭਾਵੇਂ ਘਰੇਲੂ ਹੋਣ ਜਾਂ ਦਫ਼ਤਰੀ, ਉਨ੍ਹਾਂ ਉੱਪਰ ਇਹ ਐਕਟ ਲਾਗੂ ਹੁੰਦਾ ਹੈ | ਕਾਨੂੰਨ ਮੁਤਾਬਿਕ ਜਿਸ ਅਦਾਰੇ ਵਿਚ 10 ਜਾਂ ਇਸ ਤੋਂ ਵਧ ਔਰਤਾਂ ਕੰਮ ਕਰਦੀਆਂ ਹੋਣ ਉੱਥੇ ਅਦਾਰੇ ਦੇ ਮੁਖੀ ਵਲੋਂ ਅੰਦਰੂਨੀ ਕਮੇਟੀ ਅਤੇ 10 ਤੋਂ ਘੱਟ ਔਰਤਾਂ ਵਾਲੇ ਸਥਾਨਾਂ ਲਈ ਡਿਪਟੀ ਕਮਿਸ਼ਨਰ ਵਲੋਂ ਲੋਕਲ ਏਰੀਆ ਕਮੇਟੀ ਦਾ ਗਠਨ ਕਰਨਾ ਜ਼ਰੂਰੀ ਹੁੰਦਾ ਹੈ ਅਤੇ ਅਜਿਹਾ ਨਾ ਕਰਨ ਦੀ ਸੂਰਤ ਵਿਚ ਸਬੰਧਿਤ ਅਧਿਕਾਰੀ ਨੂੰ 50 ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ | ਉਨ੍ਹਾਂ ਕਿਹਾ ਕਿ ਕੰਮਕਾਜੀ ਸਥਾਨਾਂ 'ਤੇ ਔਰਤਾਂ ਦੀ ਸੁਰੱਖਿਆ ਲਈ ਅੰਦਰੂਨੀ ਅਤੇ ਲੋਕਲ ਏਰੀਆ ਕਮੇਟੀਆਂ ਨੂੰ ਪ੍ਰਭਾਵੀ ਤਰੀਕੇ ਨਾਲ ਕੰਮ ਕਰਨਾ ਚਾਹੀਦਾ ਹੈ | ਐਡਵੋਕੇਟ ਭਾਟੀਆ ਨੇ ਵਿਕਟਿਮ ਕੰਪਨਸੇਸ਼ਨ ਸਕੀਮ ਦੀਆਂ ਵੱਖ-ਵੱਖ ਵਿਵਸਥਾਵਾਂ ਅਤੇ ਪੀੜਤਾਂ ਨੂੰ ਮਿਲਣ ਵਾਲੇ ਮੁਆਵਜ਼ੇ ਸਬੰਧੀ ਵੀ ਵਿਸਥਾਰ ਨਾਲ ਚਰਚਾ ਕੀਤੀ | ਇਸ ਮੌਕੇ ਗੀਤਕਾਰ ਗੁਰਚੇਤ ਸਿੰਘ ਫੱਤੇਵਾਲੀਆ, ਲੇਖਕ ਲਖਵਿੰਦਰ ਸਿੰਘ ਮੂਸਾ, ਲੈਕਚਰਾਰ ਨਰਿੰਦਰ ਸਿੰਘ ਮੋਹਲ, ਡਾ. ਗੁਰਪ੍ਰੀਤ ਕੌਰ, ਪੁਲਿਸ ਇੰਸਪੈਕਟਰ ਬੇਅੰਤ ਕੌਰ ਤੇ ਪੁਸ਼ਪਿੰਦਰ ਕੌਰ, ਸਬ ਇੰਸਪੈਕਟਰ ਸੈਫ਼ਾਲੀ ਸਿੰਗਲਾ, ਗੁਰਮੀਤ ਕੌਰ ਤੇ ਸੋਨੂੰ ਰਾਣੀ, ਏ.ਐਸ.ਆਈ. ਕਰਮਜੀਤ ਕੌਰ ਤੇ ਸਵਰਨ ਕੌਰ, ਡਾ. ਨਿਸ਼ੀਮਾ ਤਨੇਜਾ ਤਨੇਜਾ, ਡਾ. ਯਾਸ਼ੂ ਗੋਇਲ, ਡਾ. ਰੁਪਿੰਦਰ ਕੌਰ, ਛਿੰਦਰਪਾਲ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮੋਹਾਲੀ ਵਿਖੇ ਪ੍ਰਾਇਮਰੀ ਸਕੂਲ ਖੇਡਾਂ ਕਬੱਡੀ 'ਚ ਮਾਨਸਾ ਦੀਆਂ ਕੁੜੀਆਂ ਦੀ ਝੰਡੀ <br/> ਅਗਲੀ ਖ਼ਬਰ ਵਿਧਾਇਕ ਬੁੱਧ ਰਾਮ ਵਲੋਂ ਬੁਢਲਾਡਾ ਵਿਖੇ 220 ਕੇ. ਵੀ. ਸਬ ਸਟੇਸ਼ਨ ਦਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।