25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਨਸ਼ੀਲੇ ਕੈਪਸੂਲਾਂ ਅਤੇ ਹੈਰੋਇਨ ਸਮੇਤ 2 ਗਿ੍ਫ਼ਤਾਰ <br/>

ਅਜੀਤ ਡੈਸਕ 21-11-2025
ਬਠਿੰਡਾ, 20 ਨਵੰਬਰ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ 2 ਵੱਖ-ਵੱਖ ਥਾਵਾਂ ਤੋਂ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤੇ ਗਿਆ ਹੈ, ਜਿਨ੍ਹਾਂ ਪਾਸੋਂ 3.2 ਗ੍ਰਾਮ ਹੈਰੋਇਨ ਅਤੇ 60 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ ਹਨ | ਪਹਿਲੇ ਮਾਮਲੇ ਦੀ ਜਾਂਚ ਪੁਲਿਸ ਅਧਿਕਾਰੀ ਭੁਪਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਥਾਣਾ ਥਰਮਲ ਪੁਲਿਸ ਵਲੋਂ ਰੇਲਵੇ ਲਾਈਨ ਲਾਲ ਕੁਆਟਰ ਨੇੜਿਓਾ ਇਕ ਵਿਅਕਤੀ ਨੂੰ 3.2 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਸਤਨਾਮ ਸਿੰਘ ਵਾਸੀ ਭੋਖੜਾ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ, ਜਿਸ 'ਤੇ ਥਾਣਾ ਥਰਮਲ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ |
ਦੂਸਰੇ ਮਾਮਲੇ ਵਿਚ ਤਫ਼ਤੀਸ਼ੀ ਪੁਲਿਸ ਅਧਿਕਾਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਕੋਤਵਾਲੀ ਪੁਲਿਸ ਵਲੋਂ ਹਰਪ੍ਰੀਤ ਸਿੰਘ ਵਾਸੀ ਬਠਿੰਡਾ ਨਾਮੀ ਵਿਅਕਤੀ ਨੂੰ ਬੱਸ ਸਟੈਂਡ ਬਠਿੰਡਾ ਪਾਸੋਂ 60 ਕੈਪਸੂਲ ਪਰੇਗਾਬਲਿਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ 'ਤੇ ਥਾਣਾ ਕੋਤਵਾਲੀ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਉਕਤ ਵਿਅਕਤੀ ਨੂੰ ਬਰਜਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਹੈ | ਨਸ਼ਾਕਰਨ ਦੇ ਆਦੀ 'ਤੇ ਮੁਕੱਦਮਾ ਦਰਜ-ਤਫ਼ਤੀਸ਼ੀ ਪੁਲਿਸ ਅਧਿਕਾਰੀ ਨਵਦੀਪ ਰਾਏ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਕੈਂਟ ਪੁਲਿਸ ਵਲੋਂ ਨਸ਼ਾ ਕਰਨ ਦੇ ਆਦੀ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਡੋਪ ਟੈੱਸਟ ਕਰਵਾਇਆ ਗਿਆ, ਡੋਪ ਟੈੱਸਟ ਪਾਜੀਟਿਵ ਆਉਣ ਤੋਂ ਬਾਅਦ ਗੁਰਪ੍ਰੀਤ ਸਿੰਘ ਵਾਸੀ ਜਨਤਾ ਨਗਰ ਬਠਿੰਡਾ ਵਾਸੀ 'ਤੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰਨ ਤੋਂ ਬਾਅਦ ਬਰਜਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਕੋ-ਆਪ੍ਰੇਟਿਵ ਸੁਸਾਇਟੀ ਦਾ ਸੈਕਟਰੀ ਫ਼ਰਲੋ 'ਤੇ ਖਾਦਾਂ ਲੈਣ ਵਾਲੇ ਕਿਸਾਨ ਪ੍ਰੇਸ਼ਾਨ <br/> ਅਗਲੀ ਖ਼ਬਰ ਫਤਹਿ ਗਰੁੱਪ ਦੀਆਂ ਲੜਕੀਆਂ ਨੇ ਕਬੱਡੀ ਮੈਦਾਨ 'ਤੇ ਵੀ ਲਹਿਰਾਇਆ ਝੰਡਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।