02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਰੌਇਲ ਕਾਲਜ ਵਿਖੇ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਦਸਤਾਰ ਮੁਕਾਬਲੇ ਕਰਵਾਏ <br/>

ਅਜੀਤ ਡੈਸਕ 22-11-2025
ਬੁਢਲਾਡਾ, 21 ਨਵੰਬਰ (ਸਵਰਨ ਸਿੰਘ ਰਾਹੀ)- ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਤਹਿਤ ਵਿਦਿਆਰਥੀਆਂ ਦੇ ਦਸਤਾਰਬੰਦੀ, ਪ੍ਰਸ਼ਨੋਤਰੀ, ਕਵਿਤਾ ਅਤੇ ਲੇਖ ਲਿਖਣ ਮੁਕਾਬਲੇ ਕਰਵਾਏ ਗਏ | ਕਾਲਜ ਡਾਇਰੈਕਟਰ ਕੁਲਦੀਪ ਸਿੰਘ ਬੱਲ ਨੇ ਦੱਸਿਆ ਕਿ ਦਸਤਾਰਬੰਦੀ ਮੁਕਾਬਲੇ 'ਚ ਗੁਰਵਿੰਦਰ ਸਿੰਘ ਨੇ ਪਹਿਲਾ, ਸੋਨੂੰ ਸਿੰਘ ਨੇ ਦੂਜਾ ਅਤੇ ਸ਼ਨੀ ਰਾਜ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਪ੍ਰਸ਼ਨੋਤਰੀ 'ਚ ਸਿਕੰਦਰ ਸਿੰਘ, ਕਿਰਨਜੀਤ ਕੌਰ, ਹਰਮਨਦੀਪ ਕੌਰ, ਲਵਪ੍ਰੀਤ ਸਿੰਘ ਦੀ ਟੀਮ ਨੇ ਪਹਿਲਾ ਸਥਾਨ, ਰਮਨਦੀਪ ਕੌਰ, ਸਰਬਜੀਤ ਕੌਰ, ਕਮਲਦੀਪ ਕੌਰ, ਗਗਨਦੀਪ ਕੌਰ ਦੀ ਟੀਮ ਨੇ ਦੂਜਾ ਅਤੇ ਰਜਨੀ ਕੌਰ, ਮਨਪ੍ਰੀਤ ਕੌਰ ਰੁਪਿੰਦਰ ਕੌਰ, ਨਵਦੀਪ ਕੌਰ ਦੀ ਟੀਮ ਨੇ ਤੀਜਾ ਹਾਸਲ ਕੀਤਾ | ਲੇਖ ਲਿਖਣ 'ਚ ਜੋਤੀ ਕੌਰ ਪਹਿਲੇ, ਕਿਰਨਦੀਪ ਕੌਰ ਦੂਜੇ ਤੇ ਜਸਪ੍ਰੀਤ ਕੌਰ ਤੀਜੇ ਸਥਾਨ 'ਤੇ ਰਹੀ | ਉਨ੍ਹਾਂ ਦੱਸਿਆ ਕਿ 22 ਨਵੰਬਰ ਨੂੰ ਕਾਲਜ ਕੈਂਪਸ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਉਪਰੰਤ ਗੁਰਬਾਣੀ ਕੀਰਤਨ ਅਤੇ ਵਿਦਿਆਰਥੀਆਂ ਦੇ ਗਤਕਾ ਮੁਕਾਬਲੇ ਕਰਵਾਏ ਜਾਣਗੇ ਅਤੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਖ਼ੂਨਦਾਨ ਕੈਂਪ ਵੀ ਲਗਾਇਆ ਜਾਵੇਗਾ |

ਪਿਛਲੀ ਖ਼ਬਰ ਮਾਨਸਾ 'ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਨੂੰ ਦਰਸਾਉਂਦਾ ਲਾਈਟ ਐਂਡ ਸਾਊਾਡ ਸ਼ੋਅ ਕਰਵਾਇਆ <br/> ਅਗਲੀ ਖ਼ਬਰ ਕਿਸ਼ਨਗੜ੍ਹ ਸਕੂਲ ਦੇ ਬੱਚਿਆਂ ਨੇ ਵਿੱਦਿਅਕ ਟੂਰ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।