02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਮਾਨਸਾ 'ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਨੂੰ ਦਰਸਾਉਂਦਾ ਲਾਈਟ ਐਂਡ ਸਾਊਾਡ ਸ਼ੋਅ ਕਰਵਾਇਆ <br/>

ਅਜੀਤ ਡੈਸਕ 22-11-2025
ਮਾਨਸਾ, 21 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਨਮਾਨ 'ਚ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ 'ਚ ਬੀਤੀ ਸ਼ਾਮ ਇੱਥੇ ਬਹੁਮੰਤਵੀ ਖੇਡ ਸਟੇਡੀਅਮ 'ਚ ਪ੍ਰਭਾਵਸ਼ਾਲੀ ਲਾਈਟ ਐਂਡ ਸਾਊਾਡ ਸ਼ੋਅ ਹੋਇਆ | ਸ਼ੋਅ ਨੇ ਲਾਈਟ ਐਂਡ ਸਾਊਾਡ ਰਾਹੀਂ 'ਹਿੰਦ ਦੀ ਚਾਦਰ' ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜੀਵਨ ਯਾਤਰਾ ਤੇ ਵਿਚਾਰਧਾਰਾ ਨੂੰ ਸਪੱਸ਼ਟ ਰੂਪ 'ਚ ਦਰਸਾਇਆ | ਲਾਈਟ ਐਂਡ ਸਾਊਾਡ ਸ਼ੋਅ ਰਾਹੀਂ ਗੁਰੂ ਸਾਹਿਬ ਦੀ ਮਹਿਮਾ ਨੂੰ ਵਿਸ਼ਵ-ਵਿਆਪੀ ਸੰਦੇਸ਼ ਦੇ ਰੂਪ 'ਚ ਪੇਸ਼ ਕੀਤਾ ਗਿਆ | ਜਲ ਸਰੋਤ ਮੰਤਰੀ ਪੰਜਾਬ ਬਰਿੰਦਰ ਕੁਮਾਰ ਗੋਇਲ ਨੇ ਗੁਰੂ ਸਾਹਿਬ ਦੇ ਆਦਰਸ਼ਾਂ ਤੋਂ ਪੇ੍ਰਰਨਾ ਲੈਣ ਲਈ ਉਤਸ਼ਾਹਿਤ ਕੀਤਾ, ਜੋ 350 ਸਾਲਾਂ ਬਾਅਦ ਵੀ ਮਨੁੱਖਤਾ ਲਈ ਚਾਨਣ ਮੁਨਾਰਾ ਬਣੇ ਹੋਏ ਹਨ | ਉਨ੍ਹਾਂ ਸੰਗਤਾਂ ਨੂੰ 23 ਤੋਂ 25 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਦੇ ਸਮਾਗਮ ਦੌਰਾਨ ਨਤਮਸਤਕ ਹੋਣ ਦੀ ਅਪੀਲ ਕੀਤੀ | ਇਸ ਤੋਂ ਪਹਿਲਾਂ ਢਾਡੀ ਜਥੇ ਵਲੋਂ ਵਾਰ ਗਾਇਨ ਕੀਤਾ ਗਿਆ | ਇਸ ਮੌਕੇ ਡਾ. ਵਿਜੇ ਸਿੰਗਲਾ ਵਿਧਾਇਕ ਹਲਕਾ ਮਾਨਸਾ, ਬੁੱਧ ਰਾਮ ਵਿਧਾਇਕ ਬੁਢਲਾਡਾ, ਗੁਰਪ੍ਰੀਤ ਸਿੰਘ ਬਣਾਂਵਾਲੀ ਵਿਧਾਇਕ ਸਰਦੂਲਗੜ੍ਹ, ਗੁਰਪ੍ਰੀਤ ਸਿੰਘ ਭੁੱਚਰ ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ, ਸਤੀਸ਼ ਸਿੰਗਲਾ ਚੇਅਰਮੈਨ ਮਾਰਕੀਟ ਕਮੇਟੀ ਬੁਢਲਾਡਾ, ਵਰਿੰਦਰ ਸੋਨੀ ਚੇਅਰਮੈਨ ਮਾਰਕੀਟ ਕਮੇਟੀ ਭੀਖੀ, ਚਰਨਜੀਤ ਸਿੰਘ ਅੱਕਾਂਵਾਲੀ ਸੂਬਾ ਸਕੱਤਰ (ਕਿਸਾਨ ਵਿੰਗ), ਚੁਸਪਿੰਦਰਬੀਰ ਸਿੰਘ ਚਹਿਲ ਮਾਲਵਾ ਕੋਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ, ਮਨਜਿੰਦਰ ਸਿੰਘ ਜ਼ਿਲ੍ਹਾ ਤੇ ਸੈਸ਼ਨ ਜੱਜ, ਨਵਜੋਤ ਕੌਰ ਡਿਪਟੀ ਕਮਿਸ਼ਨਰ, ਭਾਗੀਰਥ ਸਿੰਘ ਮੀਨਾ

ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਭਾਸ਼ਨ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਰੌਇਲ ਕਾਲਜ ਵਿਖੇ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਦਸਤਾਰ ਮੁਕਾਬਲੇ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।