ਚਿੱਟਾ ਤੇ ਲਾਹਣ ਬਰਾਮਦ
ਅਜੀਤ ਡੈਸਕ
04-12-2025
ਮਾਨਸਾ ਵਿਖੇ ਪਲੇਸਮੈਂਟ ਕੈਂਪ ਕੱਲ੍ਹ
ਮਾਨਸਾ, 3 ਦਸੰਬਰ (ਸ.ਰਿ.)- ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ ਐੱਲ.ਆਈ.ਸੀ. ਆਫ਼ ਇੰਡੀਆ ਵੱਲੋਂ ਬੀਮਾ ਸਖੀ ਦੀ ਭਰਤੀ ਲਈ 5 ਦਸੰਬਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ | ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ ਬਾਰ੍ਹਵੀਂ ਪਾਸ ਸਿਰਫ਼ ਕੁੜੀਆਂ ਭਾਗ ਲੈ ਸਕਦੀਆਂ ਹਨ, ਜਿਨ੍ਹਾਂ ਦੀ ਉਮਰ ਹੱਦ 18 ਤੋਂ 45 ਸਾਲ ਤੱਕ ਹੋਣੀ ਚਾਹੀਦੀ ਹੈ | ਚਾਹਵਾਨ ਜ਼ਰੂਰੀ ਦਸਤਾਵੇਜ਼ ਲੈ ਕੇ ਸਵੇਰੇ 10 ਵਜੇ ਪਹੁੰਚ ਸਕਦੇ ਹਨ |