ਸਰਦੂਲਗੜ੍ਹ, 3 ਦਸੰਬਰ (ਜੀ.ਐਮ.ਅਰੋੜਾ)- ਦਸਮੇਸ਼ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਅਤੇ ਦਸਮੇਸ਼ ਇੰਟਰਨੈਸ਼ਨਲ ਸਕੂਲ, ਸਰਦੂਲਗੜ੍ਹ ਦੇ ਕੈਪਟਨ ਸੁਰਜੀਤ ਸਿੰਘ ਸੰਧੂ ਸਟੇਡੀਅਮ ਵਿਖੇ ਨੌਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਗੁਰੂ ਸਾਹਿਬ ਦੇ ਜੀਵਨ ਨਾਲ ਸਬੰਧਿਤ ਜਾਣਕਾਰੀ ਵਿਦਿਆਰਥੀਆਂ ਨੂੰ ਦੇਣ ਲਈ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ ਅਤੇ ਬੱਚਿਆ ਵਲੋਂ ਕਵਿਤਾਵਾਂ, ਸਾਖੀਆਂ ਅਤੇ ਸ਼ਬਦ-ਕੀਰਤਨ ਗਾਇਣ ਕੀਤੇ ਗਏ | ਭਾਈ ਜਸਵੀਰ ਸਿੰਘ ਰੰਗਾ ਨੇ ਗੁਰੂ ਸਾਹਿਬ ਦੇ ਜੀਵਨ ਅਤੇ 350 ਸਾਲਾ ਸ਼ਹੀਦੀ ਦਿਹਾੜੇ ਬਾਰੇ ਕਥਾ ਰਾਹੀਂ ਚਾਨਣਾ ਪਾਇਆ | ਇਸ ਮੌਕੇ ਪਿ੍ੰਸੀਪਲ ਭੁਪਿੰਦਰ ਸਿੰਘ ਸੰਧੂ ਨੇ ਵੀ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਜੀਵਨ ਫ਼ਲਸਫ਼ੇ ਤੋਂ ਸੇਧ ਲੈਣ ਲਈ ਪ੍ਰੇਰਿਤ ਕੀਤਾ | ਇਸ ਦੌਰਾਨ ਪਿ੍ੰਸੀਪਲ ਪਰਮਿੰਦਰ ਕੌਰ ਸੰਧੂ, ਐਮ.ਡੀ ਦਿਲਮੋਹਿਤ ਸਿੰਘ ਸੰਧੂ, ਵਾਈਸ ਪਿ੍ੰਸੀਪਲ ਮਨਦੀਪ ਬਾਵਾ, ਵਾਈਸ ਪਿ੍ੰਸੀਪਲ ਰਾਜਬੀਰ ਕੌਰ ਮੱਲੀ ਅਤੇ ਸਮੂਹ ਸਟਾਫ਼ ਹਾਜ਼ਰ ਸੀ |