ਮਾਨਸਾ, 3 ਦਸੰਬਰ (ਸ.ਰਿ.)- ਭਾਈ ਬਹਿਲੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਫਫੜੇ ਭਾਈਕੇ ਦੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਬਠਿੰਡਾ ਸ਼ਹਿਰ ਦਾ ਵਿੱਦਿਅਕ ਫੇਰਾ ਲਗਾਇਆ ਗਿਆ | ਵਿਦਿਆਰਥੀਆਂ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ 'ਚ ਮੱਥਾ ਟੇਕਿਆ ਅਤੇ ਗੁਰਮਤਿ ਇਤਿਹਾਸ ਬਾਰੇ ਜਾਣਕਾਰੀ ਹਾਸਲ ਕੀਤੀ | ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਸਬੰਧਿਤ ਇਤਿਹਾਸਕ ਥਾਵਾਂ ਦੇ ਦਰਸ਼ਨ ਕਰਨ ਤੋਂ ਬਾਅਦ ਬਠਿੰਡਾ ਕਿਲ੍ਹੇ, ਰੋਜ਼ ਗਾਰਡਨ, ਡੀਅਰ ਪਾਰਕ ਅਤੇ ਸਥਾਨਕ ਪ੍ਰਸਿੱਧ ਸਥਾਨਾਂ ਦਾ ਵੀ ਨਿਰੀਖਣ ਕੀਤਾ | ਵਿਦਿਆਰਥੀਆਂ ਨੇ ਵੱਖ-ਵੱਖ ਸਿੱਖਿਆਤਮਕ ਗਤੀਵਿਧੀਆਂ 'ਚ ਵੀ ਭਾਗ ਲਿਆ | ਪਿ੍ੰਸੀਪਲ ਕੁਲਦੀਪ ਸਿੰਘ ਚਹਿਲ ਨੇ ਕਿਹਾ ਕਿ ਅਜਿਹੇ ਟੂਰ ਵਿਦਿਆਰਥੀਆਂ ਦੇ ਕਿਤਾਬੀ ਗਿਆਨ ਤੋਂ ਇਲਾਵਾ ਅਸਲ ਜੀਵਨ ਨਾਲ ਜੋੜਦੇ ਹਨ | ਇਸ ਮੌਕੇ ਅਧਿਆਪਕਾ ਦਿਕਸ਼ਾ ਤੇ ਕੈਂਪਸ ਮੈਨੇਜਰ ਕੇਵਲ ਸਿੰਘ ਆਦਿ ਹਾਜ਼ਰ ਸਨ |