22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਦੀ ਨਿੰਦਾ <br/>

ਅਜੀਤ ਡੈਸਕ 06-12-2025
ਬੁਢਲਾਡਾ, 5 ਦਸੰਬਰ (ਸਵਰਨ ਸਿੰਘ ਰਾਹੀ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਬਲਾਕ ਬੁਢਲਾਡਾ ਦੀ ਮੀਟਿੰਗ ਬਲਾਕ ਪ੍ਰਧਾਨ ਡਾ.ਗੁਰਜੀਤ ਸਿੰਘ ਬਰ੍ਹੇ ਦੀ ਪ੍ਰਧਾਨਗੀ ਹੇਠ ਹੋਈ | ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ | ਸਕੱਤਰ ਬੂਟਾ ਸਿੰਘ ਨੇ ਮੰਗ ਕੀਤੀ ਕਿ ਚੋਣ ਵਾਅਦੇ ਮੁਤਾਬਿਕ ਸਾਫ਼ ਸੁਥਰੀ ਪ੍ਰੈਕਟਿਸ ਕਰਦੇ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਟਰੇਨਿੰਗ ਕਰਵਾ ਕੇ ਮੁੱਢਲੀਆਂ ਸਿਹਤ ਸੇਵਾਵਾਂ ਦੇਣ ਦੀ ਕਾਨੂੰਨੀ ਮਾਨਤਾ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸਮਾਂ ਰਹਿੰਦਿਆਂ ਆਪਣਾ ਵਾਅਦਾ ਪੂਰਾ ਨਹੀਂ ਕਰਦੀ ਤਾਂ ਤਿੱਖੇ ਸੰਘਰਸ਼ ਦਾ ਸਾਹਮਣਾ ਕਰਨ ਲਈ ਵੀ ਤਿਆਰ ਰਹੇ | ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਸਿਸ਼ਨ ਕੁਮਾਰ ਗੋਇਲ, ਬਲਾਕ ਕੈਸ਼ੀਅਰ ਡਾ. ਨਾਇਬ ਸਿੰਘ, ਚੇਅਰਮੈਨ ਰਮਜਾਨ ਖਾਨ, ਕਮਲਜੀਤ ਕੌਰ ਪਿਪਲੀਆਂ, ਪਰਮਜੀਤ ਕੌਰ, ਤੇਜਾ ਸਿੰਘ, ਜਗਦੇਵ ਦਾਸ, ਮਹੇਸ਼ ਕੁਮਾਰ, ਰਾਮ ਸਿੰਘ, ਵਕੀਲ ਖਾਨ, ਰੁਲਦੂ ਸਿੰਘ, ਪ੍ਰਕਾਸ਼ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਫਫੜੇ ਭਾਈਕੇ ਸਕੂਲ 'ਚ ਜ਼ਿਲ੍ਹਾ ਪੱਧਰੀ ਸਾਇੰਸ ਵਿਸ਼ੇ ਨਾਲ ਸੰਬੰਧਿਤ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ 8 ਨੂੰ ਸਾੜੀਆਂ ਜਾਣਗੀਆਂ ਬਿਜਲੀ ਐਕਟ ਬਿੱਲ 2025 ਦੀਆਂ ਕਾਪੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।