22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਫਫੜੇ ਭਾਈਕੇ ਸਕੂਲ 'ਚ ਜ਼ਿਲ੍ਹਾ ਪੱਧਰੀ ਸਾਇੰਸ ਵਿਸ਼ੇ ਨਾਲ ਸੰਬੰਧਿਤ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ <br/>

ਅਜੀਤ ਡੈਸਕ 06-12-2025
ਮਾਨਸਾ, 5 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਭਾਈ ਬਹਿਲੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਫਫੜੇ ਭਾਈਕੇ ਵਿਖੇ 'ਰਾਸ਼ਟਰੀ ਆਵਿਸ਼ਕਾਰ ਅਭਿਆਨ' ਤਹਿਤ ਜ਼ਿਲ੍ਹਾ ਪੱਧਰੀ ਸਾਇੰਸ ਵਿਸ਼ੇ ਨਾਲ ਸਬੰਧਿਤ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ | 6ਵੀਂ ਤੋਂ 8ਵੀਂ ਜਮਾਤ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੰਢੂ ਕਲਾਂ ਨੇ ਪਹਿਲਾ, ਸਕੂਲ ਆਫ਼ ਐਮੀਨੈਂਸ ਮਾਨਸਾ ਨੇ ਦੂਜਾ, ਸਰਕਾਰੀ ਹਾਈ ਸਕੂਲ ਗੁਰਨੇ ਕਲਾਂ ਨੇ ਤੀਜਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ 9ਵੀਂ ਤੋਂ 12ਵੀਂ ਜਮਾਤ 'ਚੋਂ ਸਰਕਾਰੀ ਸੀਨੀਅਰ ਸੈਕੰਡਰੀ ਰਾਏਪੁਰ ਨੇ ਪਹਿਲੇ, ਸਰਕਾਰੀ ਹਾਈ ਸਕੂਲ ਗੁਰਨੇ ਕਲਾਂ ਦੂਜੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੁੜੀਆਂ) ਖਿਆਲਾ ਕਲਾਂ ਨੇ ਤੀਜੇ ਸਥਾਨ 'ਤੇ ਰਿਹਾ | ਪਿ੍ੰਸੀਪਲ ਕੁਲਦੀਪ ਸਿੰਘ ਚਹਿਲ ਬਲਾਕ ਨੋਡਲ ਅਫ਼ਸਰ ਨੇ ਕਿਹਾ ਕਿ ਅਜਿਹੇ ਮੁਕਾਬਲੇ ਕਰਵਾਉਣ ਨਾਲ ਵਿਦਿਆਰਥੀਆਂ ਦੇ ਗਿਆਨ 'ਚ ਵਾਧਾ ਹੁੰਦਾ ਹੈ | ਇਸ ਮੌਕੇ ਇੰਦਰਪਾਲ ਸਿੰਘ ਜ਼ਿਲ੍ਹਾ ਆਰ. ਏ. ਏ. ਕੋਆਰਡੀਨੇਟਰ, ਸੋਨੀ ਸਿੰਗਲਾ ਬਲਾਕ ਰਿਸੋਰਸ ਕੋਆਰਡੀਨੇਟਰ, ਵਿਸ਼ਾਲ ਕੁਮਾਰ, ਤਰੁਣ ਜੀਤ, ਮਨਪ੍ਰੀਤ ਕੌਰ, ਰਾਜਿੰਦਰ ਕੁਮਾਰ, ਪੁਸ਼ਪਿੰਦਰ ਸਿੰਘ, ਸੁਮੀਤ ਗੁਪਤਾ, ਪਿਆਰਾ ਸਿੰਘ ਗੁਰਨੇ, ਸਿਫਾਲੀ ਮਿੱਤਲ, ਭੁਪਿੰਦਰ ਸਿੰਘ, ਨੀਰੂ ਬਾਲਾ, ਖੁਸ਼ਬੂ, ਕੇਵਲ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮਾਨਸਾ 'ਚ ਬਾਬਾ ਸ੍ਰੀ ਖਾਟੂ ਸ਼ਿਆਮ ਮੰਦਰ ਦਾ ਨਿਰਮਾਣ ਕਾਰਜ ਸ਼ੁਰੂ <br/> ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਦੀ ਨਿੰਦਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।