17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਸੈਕੰਡਰੀ ਸਕੂਲ ਝੁਨੀਰ ਵਿਖੇ ਪ੍ਰੀ ਨਿਰਵਾਣ ਦਿਵਸ ਮਨਾਇਆ

ਅਜੀਤ ਡੈਸਕ 07-12-2025
ਝੁਨੀਰ, 6 ਦਸੰਬਰ (ਸੰਜੀਵ ਸਿੰਗਲਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੁਨੀਰ ਵਿਖੇ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦਾ ਪ੍ਰੀ ਨਿਰਵਾਣ ਦਿਵਸ ਮਨਾਇਆ ਗਿਆ | ਵਿਦਿਆਰਥੀਆਂ ਨੇ ਬਾਬਾ ਸਾਹਿਬ ਦੇ ਜੀਵਨ ਨਾਲ ਸਬੰਧਿਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਪਿ੍ੰਸੀਪਲ ਕੰਵਲਜੀਤ ਕੌਰ ਨੇ ਕਿਹਾ ਕਿ ਬਾਬਾ ਸਾਹਿਬ ਸਮੁੱਚੇ ਭਾਰਤ ਲਈ ਹੀ ਨੀ ਸਗੋਂ ਦੁਨੀਆ ਭਰ ਦੇ ਗ਼ਰੀਬ ਲੋਕਾਂ ਦੇ ਹਿਤੈਸ਼ੀ ਰਹੇ ਹਨ, ਇਸ ਲਈ ਉਨ੍ਹਾਂ ਜੀਵਨ 'ਚ ਅਨੇਕਾਂ ਕਸ਼ਟ ਝੱਲੇ ਹਨ | ਨਛੱਤਰ ਸਿੰਘ ਫ਼ਤਿਹਪੁਰ ਨੇ ਡਾ. ਅੰਬੇਡਕਰ ਦੇ ਸਿਧਾਂਤ ਨੂੰ ਅਪਣਾਉਣ ਲਈ ਕਿਹਾ | ਸਟੇਜ ਸਕੱਤਰ ਦੀ ਭੂਮਿਕਾ ਪਰਮਜੀਤ ਕੌਰ ਨੇ ਨਿਭਾਈ | ਇਸ ਮੌਕੇ ਸੋਨਮ ਮਹਿਤਾ, ਕੁਲਵਿੰਦਰ ਕੌਰ, ਨੀਲਮ ਰਾਣੀ, ਨਿਸ਼ੂ ਬਾਲਾ, ਸੋਨੀਆ, ਮਮਤਾ ਰਾਣੀ, ਹਰਪ੍ਰੀਤ ਕੌਰ, ਜਸਵੀਰ ਕੌਰ, ਰਣਜੀਤ ਕੌਰ, ਗੁਰਪ੍ਰੀਤ ਕੌਰ, ਰਮਨਜੀਤ ਕੌਰ ਆਦਿ ਅਧਿਆਪਕਾਵਾਂ ਹਾਜ਼ਰ ਸਨ |
ਪਿਛਲੀ ਖ਼ਬਰ ਪਾਬਲਾ ਵਲੋਂ 'ਆਪ' ਅਹੁਦੇਦਾਰਾਂ ਤੇ ਵਰਕਰਾਂ ਨਾਲ ਮੀਟਿੰਗ <br/> ਅਗਲੀ ਖ਼ਬਰ ਡੋਪ ਟੈਸਟ ਪੌਜ਼ਟਿਵ ਆਉਣ 'ਤੇ ਮੁਕੱਦਮੇ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।