15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਚੋਣਾਂ ਦੇ ਦੌਰ ਦੇ ਚੱਲਦਿਆਂ ਕਰਮਚਾਰੀ ਤਨਖ਼ਾਹਾਂ ਨੂੰ ਤਰਸੇ

ਅਜੀਤ ਡੈਸਕ 09-12-2025
ਮਾਨਸਾ, 8 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਬੀ.ਐੱਡ. ਅਧਿਆਪਕ ਫ਼ਰੰਟ ਇਕਾਈ ਮਾਨਸਾ ਨੇ ਸਰਕਾਰੀ ਕਰਮਚਾਰੀਆਂ ਦੀ ਨਵੰਬਰ ਮਹੀਨੇ ਦੀ ਤਨਖ਼ਾਹਾਂ ਨਾ ਜਾਰੀ ਕਰਨ ਕਰ ਕੇ ਪੰਜਾਬ ਸਰਕਾਰ ਦੀ ਨਿੰਦਾ ਕੀਤੀ ਹੈ | ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਇਸ਼ਤਿਹਾਰਬਾਜ਼ੀ 'ਤੇ ਅੰਨ੍ਹਾ ਪੈਸਾ ਬਰਬਾਦ ਕਰ ਰਹੀ ਹੈ ਜਦਕਿ ਦੂਜੇ ਪਾਸੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ 'ਤੇ ਜ਼ੁਬਾਨੀ ਕੱਟ ਲਗਾ ਰਹੀ ਹੈ | ਉਨ੍ਹਾਂ ਕਿਹਾ ਤਨਖਾਹ ਸਮੇਂ ਸਿਰ ਨਾ ਪੈਣ ਕਰ ਕੇ ਬੈਂਕਾਂ ਦੀਆਂ ਦੇਣਦਾਰੀਆਂ 'ਚ ਦੇਰ ਹੋ ਰਹੀ ਹੈ, ਜਿਸ ਕਾਰਨ ਬੇਲੋੜੇ ਜੁਰਮਾਨੇ ਭਰਨੇ ਪੈ ਰਹੇ ਹਨ | ਅਧਿਆਪਕ ਆਗੂ ਨਿਤਿਨ ਸੋਢੀ, ਦਰਸ਼ਨ ਸਿੰਘ ਅਲੀਸ਼ੇਰ, ਬੇਅੰਤ ਸਿੰਘ ਰੜ੍ਹ, ਜਨਕ ਸਿੰਘ ਸਮਾਓਾ ਨੇ ਦੋਸ਼ ਲਗਾਇਆ ਕਿ ਆਪ ਸਰਕਾਰ ਮੁਲਾਜ਼ਮਾਂ ਦੀਆਂ ਅਨੇਕਾਂ ਪ੍ਰਕਾਰ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ ਅਤੇ ਹੱਕ ਦੇਣ ਦੀ ਬਜਾਏ ਮੁਲਾਜ਼ਮਾਂ 'ਤੇ ਅਮਨ ਕਾਨੂੰਨ ਦੇ ਨਾਂਅ 'ਤੇ ਪਰਚੇ ਦਰਜ ਕੀਤੇ ਜਾ ਰਹੇ ਹਨ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਤੁਰੰਤ ਤਨਖ਼ਾਹਾਂ ਤੁਰੰਤ ਜਾਰੀ ਨਾ ਹੋਈਆਂ ਤਾਂ ਮਜਬੂਰਨ ਸੜਕਾਂ 'ਤੇ ਆਉਣਗੇ |
ਪਿਛਲੀ ਖ਼ਬਰ ਪੰਜਾਬ ਪੁਲਿਸ ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਅਗਲੀ ਖ਼ਬਰ ਪੰਜਾਬ ਮਿਉਂਸਪਲ ਰਿਟਾਇਰੀ ਫੈਡਰੇਸ਼ਨ ਇਕਾਈ ਮਾਨਸਾ ਦੀ ਕੀਤੀ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।