12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸਰਦੂਲਗੜ੍ਹ ਪੁਲਿਸ ਨੇ ਨਸ਼ਾ ਤਸਕਰ ਦਾ ਘਰ ਅਤੇ ਕਾਰ ਫਰੀਜ਼ ਕੀਤੇ <br/>

ਅਜੀਤ ਡੈਸਕ 27-12-2025
ਮਾਨਸਾ, 26 ਦਸੰਬਰ (ਗੁਰਚੇਤ ਸਿੰਘ ਫੱਤੇਵਾਲੀਆ)-'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਸਰਦੂਲਗੜ੍ਹ ਪੁਲਿਸ ਵਲੋਂ ਪਿੰਡ ਮੀਰਪੁਰ ਕਲਾਂ ਵਿਖੇ ਇਕ ਨਸ਼ਾ ਤਸਕਰ ਦਾ ਘਰ ਅਤੇ ਕਾਰ ਫਰੀਜ਼ ਕੀਤੀ ਗਈ ਹੈ | ਮਨਜੀਤ ਸਿੰਘ ਡੀ.ਐੱਸ.ਪੀ. ਸਰਦੂਲਗੜ੍ਹ ਨੇ ਦੱਸਿਆ ਕਿ ਸ਼ਗਨਦੀਪ ਸਿੰਘ ਉਰਫ਼ ਸ਼ਗਨੀ ਵਾਸੀ ਮੀਰਪੁਰ ਕਲਾਂ ਖ਼ਿਲਾਫ਼ ਪਹਿਲਾਂ ਵੀ ਐਨ.ਡੀ.ਪੀ.ਐੱਸ. ਐਕਟ ਤਹਿਤ 7 ਮੁਕੱਦਮੇ ਦਰਜ ਹਨ | ਉਨ੍ਹਾਂ ਦੱਸਿਆ ਕਿ ਲੰਘੀ 11 ਜੂਨ ਨੂੰ ਉਸ ਤੋਂ 260 ਗ੍ਰਾਮ ਚਿੱਟਾ ਵੀ ਬਰਾਮਦ ਕੀਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਅਦਾਲਤ ਦੇ ਹੁਕਮਾਂ ਅਨੁਸਾਰ ਨਸ਼ਾ ਤਸਕਰ ਸ਼ਗਨੀ ਦਾ ਘਰ ਅਤੇ ਉਸ ਦੀ ਕਾਰ ਨੂੰ ਫਰੀਜ਼ ਕੀਤਾ ਗਿਆ ਹੈ, ਜਿਸ ਦਾ ਨੋਟਿਸ ਉਸ ਦੇ ਘਰ ਅੱਗੇ ਲਗਾਇਆ ਗਿਆ ਹੈ | ਹੁਣ ਇਸ ਘਰ ਨੂੰ ਨਾ ਤਾਂ ਅੱਗੇ ਵੇਚਿਆ ਜਾ ਸਕਦਾ ਹੈ ਅਤੇ ਨਾ ਕੋਈ ਖ਼ਰੀਦ ਸਕਦਾ ਹੈ | ਡੀ.ਐੱਸ.ਪੀ. ਨੇ ਕਿਹਾ ਕਿ ਪੰਜਾਬ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਲਗਾਤਾਰ ਨਸ਼ਾ ਤਸਕਰਾਂ 'ਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ |

ਪਿਛਲੀ ਖ਼ਬਰ ਤਾਲਮੇਲ ਸੰਘਰਸ਼ ਕਮੇਟੀ ਵਲੋਂ 30 ਦਾ ਧਰਨਾ ਮੁਲਤਵੀ <br/> ਅਗਲੀ ਖ਼ਬਰ ਨਵੀਂ ਵਾਰਡਬੰਦੀ ਨੇ ਮਾਨਸਾ ਵਾਸੀਆਂ ਨੂੰ ਘੁੰਮਣ-ਘੇਰੀਆਂ 'ਚ ਪਾਇਆ, ਲੋਕਾਂ 'ਚ ਰੋਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।