22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸ਼ਹੀਦ ਸਿੰਘਾਂ ਦੀ ਯਾਦ 'ਚ ਬਰਸੀ ਸਮਾਗਮ ਮਨਾਇਆ <br/>

ਅਜੀਤ ਡੈਸਕ 02-06-2025
ਫਗਵਾੜਾ, 1 ਜੂਨ (ਅਸ਼ੋਕ ਕੁਮਾਰ ਵਾਲੀਆ)-ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ, ਸ਼ਹੀਦ ਭਾਈ ਮਨਵੀਰ ਸਿੰਘ ਚਹੇੜੂ, ਸ਼ਹੀਦ ਭਾਈ ਪਰਮਜੀਤ ਸਿੰਘ ਚਹੇੜੂ, ਸ਼ਹੀਦ ਬਾਪੂ ਮਹਿੰਦਰ ਸਿੰਘ ਚਹੇੜੂ, ਸ਼ਹੀਦ ਭਾਈ ਪਾਖਰ ਸਿੰਘ ਚਹੇੜੂ, ਸ਼ਹੀਦ ਭਾਈ ਗੁਰਮੀਤ ਸਿੰਘ ਚਹੇੜੂ, ਸ਼ਹੀਦ ਗਿਆਨੀ ਜੋਗਿੰਦਰ ਸਿੰਘ ਚੱਕ ਰਾਜੂ ਸਿੰਘ ਤੇ ਜੂਨ 1984 ਘੱਲੂਘਾਰੇ ਦੇ ਸਮੂਹ ਸ਼ਹੀਦ ਸਿੰਘਾਂ ਨੂੰ ਸਮਰਪਿਤ ਬਰਸੀ ਸਮਾਗਮ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਚਹੇੜੂ ਵਿਖੇ ਮਨਾਇਆ ਗਿਆ | ਇਸ ਮੌਕੇ 'ਤੇ ਪਿਛਲੇ ਤਿੰਨ ਦਿਨਾਂ ਤੋਂ ਆਰੰਭ ਕੀਤੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਖੁੱਲੇ ਪੰਡਾਲ ਵਿਚ ਧਾਰਮਿਕ ਦੀਵਾਨ ਸਜੇ ਜਿਸ ਵਿਚ ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਮੁੱਖ ਪ੍ਰਚਾਰਕ ਜਥੇਦਾਰ ਸੁਖਦੇਵ ਸਿੰਘ ਦਮਦਮੀ ਟਕਸਾਲ ਤੇ ਸੰਤ ਤਲਵਿੰਦਰ ਸਿੰਘ ਪਰਮੇਸ਼ਰ ਭੋਗਪੁਰ ਵਾਲਿਆਂ ਨੇ ਜੂਨ 1984 ਦੇ ਸਮੂਹ ਸ਼ਹੀਦਾਂ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ 1984 ਦੇ ਘੱਲੂਘਾਰੇ ਨੂੰ ਅਸੀਂ ਨਹੀਂ ਭੁੱਲਾ ਸਕਦੇ |
ਉਪਰੰਤ ਸੰਤ ਗੁਰਚਰਨ ਸਿੰਘ ਪੰਡਵਾ, ਸੰਤ ਬਾਬਾ ਲੀਡਰ ਸਿੰਘ ਸੈਫਲਾਬਾਦ ਵਾਲੇ, ਗਿਆਨੀ ਜੀਵਾ ਸਿੰਘ ਸਮਸਤਪੁਰ ਸ਼ਹੀਦਾਂ, ਕਵੀਸ਼ਰੀ ਜਥਾ ਗੁਰਜੀਤ ਸਿੰਘ ਭੱਠਲ, ਕਵੀਸ਼ਰੀ ਜਥਾ ਵਰਿਆਮ ਸਿੰਘ ਸਭਰਾ, ਭਾਈ ਮਨਜੀਤ ਸਿੰਘ ਚਹੇੜੂ ਨੇ ਸ਼ਹੀਦ ਸਿੰਘਾਂ ਦਾ ਇਤਿਹਾਸ ਸੰਗਤਾਂ ਨੂੰ ਸੁਣਾਇਆ | ਇਸ ਮੌਕੇ 'ਤੇ ਦੁਆਬੇ, ਮਾਝੇ, ਮਾਲਵੇ ਦੇ ਸਮੂਹ ਸ਼ਹੀਦ ਸਿੰਘਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਅੰਤ ਵਿਚ ਸਮਾਗਮ ਦੇ ਪ੍ਰਬੰਧਕ ਭਾਈ ਅਮਰਜੀਤ ਸਿੰਘ ਚਹੇੜੂ ਨੇ ਆਈ ਸੰਗਤ ਅਤੇ ਸੰਤਾਂ ਮਹਾਪੁਰਸ਼ਾਂ ਦਾ ਧੰਨਵਾਦ ਕੀਤਾ | ਇਸ ਮੌਕੇ 'ਤੇ ਭਾਈ ਅਮਰਜੀਤ ਸਿੰਘ ਚਹੇੜੂ, ਮੈਨੇਜਰ ਮੁਖ਼ਤਿਆਰ ਸਿੰਘ ਆਸ਼ਰਮ ਸਪਰੋੜ, ਲਖਵਿੰਦਰ ਸਿੰਘ ਮਹੇੜੂ, ਬਲਵਿੰਦਰ ਸਿੰਘ ਯੂ ਕੇ, ਸੰਤੋਖ ਸਿੰਘ ਮਹੇੜੂ, ਜਥੇਦਾਰ ਰਜਿੰਦਰ ਸਿੰਘ ਫੌਜੀ, ਜਤਿੰਦਰਪਾਲ ਸਿੰਘ ਪਲਾਹੀ, ਗੁਰਮੁਖ ਸਿੰਘ, ਸਰਵਣ ਸਿੰਘ ਦਿਉਲ ਸਰਪੰਚ ਮਹੇੜੂ, ਚਰਨਦੀਪ ਸਿੰਘ ਸੋਨੂੰ, ਰਾਜਪਾਲ ਸਿੰਘ, ਗੁਰਨਾਮ ਸਿੰਘ ਢੰਡਾ, ਮਲਕੀਤ ਸਿੰਘ, ਮਨਜੀਤ ਸਿੰਘ, ਅਵਤਾਰ ਸਿੰਘ ਸੰਧਰ, ਤੀਰਥ ਸਿੰਘ, ਜੋਗਿੰਦਰ ਸਿੰਘ, ਤਰਸੇਮ ਲਾਲ, ਸੁਖਵਿੰਦਰ ਸਿੰਘ ਕਾਲੂ, ਨੀਲਾ, ਪੰਮਾ, ਜੱਸਲ ਸਿੰਘ, ਗੁਰਨਾਮ ਸਿੰਘ ਪ੍ਰਧਾਨ, ਕੁਲਵੰਤ ਸਿੰਘ ਭੋਗਲ, ਹਰਜੀਤ ਸਿੰਘ ਖਾਲਸਾ, ਗੁਰਬਖ਼ਸ਼ ਸਿੰਘ ਅਠੋਲੀ, ਚਰਨਜੀਤ ਸਿੰਘ ਬੋਹਾਨੀ, ਮਨਜੀਤ ਸਿੰਘ ਨੰਬਰਦਾਰ, ਕੁਲਵੰਤ ਸਿੰਘ, ਸੁਖਜਿੰਦਰ ਸਿੰਘ, ਕਰਮਜੀਤ ਸਿੰਘ ਪਰਾਗਪੁਰ, ਹਰਜੋਤ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਗੁਜਰਾਤ ਦੇ ਮੰਤਰੀ ਦਾ ਬੇਟਾ ਜ਼ਮਾਨਤ ਮਗਰੋਂ ਦੂਜੇ ਮਾਮਲੇ 'ਚ ਗਿ੍ਫ਼ਤਾਰ ਅਗਲੀ ਖ਼ਬਰ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ 'ਚ ਸਮਰ ਕੈਂਪ ਦੀ ਸਮਾਪਤੀ 'ਤੇ ਕਰਵਾਇਆ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।