22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਰਾਣਾ ਇੰਦਰਪ੍ਰਤਾਪ ਸਿੰਘ ਅੱਜ ਹਲਕਾ ਨਿਵਾਸੀਆਂ ਨਾਲ ਵਿਚਾਰ ਵਟਾਂਦਰਾ ਕਰਨਗੇ <br/>

ਅਜੀਤ ਡੈਸਕ 02-06-2025
ਸੁਲਤਾਨਪੁਰ ਲੋਧੀ, 1 ਜੂਨ (ਥਿੰਦ)-ਹਲਕਾ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ 2 ਜੂਨ ਨੂੰ ਸੁਲਤਾਨਪੁਰ ਲੋਧੀ ਵਿਖੇ ਆਪਣੇ ਦਫ਼ਤਰ ਵਿਚ ਸਵੇਰੇ 11 ਤੋਂ 2 ਵਜੇ ਤੱਕ ਹਲਕਾ ਨਿਵਾਸੀਆਂ ਨਾਲ ਵਿਚਾਰ ਵਟਾਂਦਰਾ ਕਰਨਗੇ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਜਾਣਨਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ ਇੰਚਾਰਜ ਅਭਿਸ਼ੇਕ ਨੇ ਦੱਸਿਆ ਕਿ ਇਸ ਮੌਕੇ ਰਾਣਾ ਇੰਦਰਪ੍ਰਤਾਪ ਸਿੰਘ ਸ਼ਹਿਰ ਨਿਵਾਸੀਆਂ ਨਾਲ ਵੀ ਗੱਲਬਾਤ ਕਰਨਗੇ ਤੇ ਪਵਿੱਤਰ ਨਗਰੀ ਵਿਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਇਸ ਮੌਕੇ ਆਉਂਦੇ ਮੱਕੀ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਰਾਣਾ ਇੰਦਰਪ੍ਰਤਾਪ ਮੱਕੀ ਉਤਪਾਦਕ ਕਿਸਾਨਾਂ ਨਾਲ ਵਿਸ਼ੇਸ਼ ਤੌਰ 'ਤੇ ਗੱਲਬਾਤ ਕਰਨਗੇ ਤੇ ਮੱਕੀ ਦੇ ਭਾਅ ਤੇ ਉਸਦੀ ਦੀ ਸਾਂਭ ਸੰਭਾਲ ਸੰਬੰਧੀ ਵੀ ਕਿਸਾਨਾਂ ਦੇ ਵਿਚਾਰ ਜਾਣਨਗੇ |

ਪਿਛਲੀ ਖ਼ਬਰ ਬਲਾਕ ਢਿਲਵਾਂ ਵਿਖੇ ਮਾਂਹਵਾਰੀ ਦਿਵਸ ਸੰਬੰਧੀ ਲੜਕੀਆਂ ਤੇ ਔਰਤਾਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਪੀ.ਏ.ਯੂ. ਵਲੋਂ ਤਿਆਰ 'ਪੰਜਾਬ ਅੰਮਿ੍ਤ' ਖ਼ਰਬੂਜ਼ੇ ਦੀ ਕਿਸਮ ਬੌਬੀ ਹਾਈਬਿ੍ਡ ਦਾ ਮੁਕਾਬਲਾ ਕਰੇਗੀ-ਡਾ. ਸਤਬੀਰ ਸਿੰਘ ਗੋਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।