19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਕਪੂਰਥਲਾ-ਜਲੰਧਰ ਰੋਡ 'ਤੇ ਟਰੱਕ ਨੇ ਜੱਜ ਦੀ ਕਾਰ ਨੂੰ ਮਾਰੀ ਟੱਕਰ

ਅਜੀਤ ਡੈਸਕ 16-07-2025
ਕਪੂਰਥਲਾ, 15 ਜੁਲਾਈ (ਅਮਨਜੋਤ ਸਿੰਘ ਵਾਲੀਆ)-ਕਪੂਰਥਲਾ-ਜਲੰਧਰ ਰੋਡ 'ਤੇ ਬਾਵਾ ਲਾਲਵਾਨੀ ਸਕੂਲ ਨੇੜੇ ਇੱਕ ਮਿਕਸਚਰ ਟਰੱਕ ਨੇ ਜੱਜ ਦੀ ਕਾਰ ਨੂੰ ਟੱਕਰ ਮਾਰ ਦਿੱਤੀ | ਟੱਕਰ ਦੌਰਾਨ ਕਾਰ ਵਿਚ ਬੈਠੀ ਮਹਿਲਾ ਜੱਜ ਤੇ ਉਸ ਦਾ ਬੱਚੇ ਦਾ ਵਾਲ-ਵਾਲ ਬਚਾ ਹੋ ਗਿਆ ਪਰ ਕਾਰ ਨੁਕਸਾਨੀ ਗਈ | ਮੌਕੇ 'ਤੇ ਮੌਜੂਦ ਲੋਕਾਂ ਨੇ ਟਰੱਕ ਵਾਲੇ ਨੂੰ ਕਾਬੂ ਕਰ ਲਿਆ ਤੇ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ | ਮੌਕੇ 'ਤੇ ਪਹੁੰਚੀ ਥਾਣਾ ਸਿਟੀ ਦੀ ਪੁਲਿਸ ਨੇ ਟਰੱਕ ਡਰਾਈਵਰ ਨੂੰ ਆਪਣੀ ਹਿਰਾਸਤ ਵਿਚ ਲੈ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਕਿਤ ਗਰਗ ਨੇ ਦੱਸਿਆ ਕਿ ਉਸ ਦੀ ਪਤਨੀ ਜੋ ਕਿ ਹਰਿਆਣੇ ਵਿਚ ਮੌਜੂਦਾ ਜੱਜ ਹੈ ਉਹ ਸਕੂਲ 'ਚ ਛੁੱਟੀ ਤੋਂ ਬਾਅਦ ਆਪਣੇ ਬੱਚੇ ਨੂੰ ਬਾਵਾ ਲਾਲਵਾਨੀ ਸਕੂਲ ਤੋਂ ਲੈ ਕੇ ਵਾਪਸ ਆ ਰਹੀ ਸੀ ਤਾਂ ਰਸਤੇ ਵਿਚ ਟਰੱਕ ਵੱਲੋਂ ਉਸ ਦੀ ਕਾਰ ਨੂੰ ਟੱਕਰ ਮਾਰ ਦਿੱਤੀ ਗਈ ਪਰ ਰੱਬ ਦਾ ਸ਼ੁਕਰ ਰਿਹਾ ਕਿ ਉਸ ਦੀ ਪਤਨੀ ਤੇ ਬੱਚੇ ਦਾ ਬਚਾਅ ਹੋ ਗਿਆ, ਟੱਕਰ ਦੌਰਾਨ ਕਾਰ ਨੁਕਸਾਨੀ ਗਈ | ਮੌਕੇ 'ਤੇ ਪੀ.ਸੀ.ਆਰ. ਟੀਮ ਤੇ ਪੁਲਿਸ ਪਾਰਟੀ ਸਮੇਤ ਪਹੁੰਚੇ ਥਾਣਾ ਸਿਟੀ ਦੇ ਏ.ਐਸ.ਆਈ. ਸੁਖਵਿੰਦਰ ਸਿੰਘ ਨੇ ਟਰੱਕ ਡਰਾਈਵਰ ਨੂੰ ਆਪਣੀ ਹਿਰਾਸਤ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਟਰੱਕ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਚਾਰ ਜ਼ਖ਼ਮੀ ਅਗਲੀ ਖ਼ਬਰ ਸਨਅਤਕਾਰ ਨੇ ਆਪਣੀ ਸੁਰੱਖਿਆ ਲਈ ਪ੍ਰਾਈਵੇਟ ਸੁਰੱਖਿਆ ਦਾ ਲਿਆ ਸਹਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।