ਕਪੂਰਥਲਾ, 15 ਜੁਲਾਈ (ਅਮਨਜੋਤ ਸਿੰਘ ਵਾਲੀਆ)-ਮੋਟਰਸਾਈਕਲ ਅਤੇ ਟਰੱਕ ਦੀ ਟੱਕਰ ਵਿਚ ਤਿੰਨ ਨੌਜਵਾਨ ਅਤੇ ਇਕ ਬੱਚਾ ਗੰਭੀਰ ਰੂਪ ਵਿਚ ਜਖ਼ਮੀ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਕੁਲਦੀਪ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਜੱਗੂ ਸ਼ਾਹ ਡੇਰਾ ਨੇ ਦੱਸਿਆ ਕਿ ਉਹ ਆਪਣੇ ਸਾਥੀ ਨਿਸ਼ਾਨ ਪੁੱਤਰ ਬਲਵਿੰਦਰ, ਪਵਨਦੀਪ ਸਿੰਘ ਪੁੱਤਰ ਪੂਰਨ ਸਿੰਘ, ਗੁਰਸਾਹਿਬ ਸਿੰਘ ਪੁੱਤਰ ਕੁਲਦੀਪ ਸਿੰਘ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਘਰ ਵਾਪਸ ਆ ਰਹੇ ਸੀ, ਜਦੋਂ ਉਹ ਜੰਮੂ ਪੈਲੇਸ ਨੇੜੇ ਪਹੁੰਚੇ ਤਾਂ ਇਕ ਟਰੱਕ ਨਾਲ ਉਸ ਦੀ ਟੱਕਰ ਹੋ ਗਈ, ਜਿਸ ਕਾਰਨ ਮੋਟਰਸਾਈਕਲ ਸਵਾਰ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ, ਜਿੱਥੇ ਡਿਊਟੀ ਡਾਕਟਰ ਡਾ. ਜਸ਼ਨ ਵਲੋਂ ਜਖ਼ਮੀਆਂ ਇਲਾਜ ਜਾਰੀ ਹੈ | ਇਸ ਸਬੰਧੀ ਥਾਣਾ ਸਿਟੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ |