ਕਪੂਰਥਲਾ, 15 ਜੁਲਾਈ (ਸਡਾਨਾ)-ਪੱਤਰਕਾਰ ਅਵਧੇਸ਼ ਸ਼ਰਮਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਸੱਸ ਸ੍ਰੀਮਤੀ ਰਾਜਕੁਮਾਰੀ ਪਤਨੀ ਦਲਜੀਤ ਸਿੰਘ ਦਾ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ | ਸਵ. ਰਾਜ ਕੁਮਾਰੀ ਵਾਸੀ ਨਵੀਂ ਆਬਾਦੀ ਮੁਹੱਲਾ ਜੱਟਪੁਰਾ ਦਾ ਅੰਤਿਮ ਸੰਸਕਾਰ 17 ਜੁਲਾਈ ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਲਕਸ਼ਮੀ ਨਗਰ ਵਿਖੇ ਸਥਿਤ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ | ਇਸ ਮੌਕੇ ਵੱਖ-ਵੱਖ ਰਾਜਸੀ, ਸਮਾਜਿਕ ਤੇ ਧਾਰਮਿਕ ਆਗੂਆਂ ਨੇ ਪੱਤਰਕਾਰ ਅਵਧੇਸ਼ ਸ਼ਰਮਾ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ |