19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਜ਼ਿਲ੍ਹਾ ਪੱਧਰੀ ਸ਼ੂਟਿੰਗ ਚੈਂਪੀਅਨਸ਼ਿਪ 18 ਨੂੰ -ਮਾਸਟਰ ਜਰਨੈਲ ਸਿੰਘ

ਅਜੀਤ ਡੈਸਕ 16-07-2025
ਡਡਵਿੰਡੀ, 15 ਜੁਲਾਈ (ਦਿਲਬਾਗ ਸਿੰਘ ਝੰਡ)-ਡਿਸਟਿ੍ਕਟ ਰਾਈਫ਼ਲ ਸ਼ੂਟਿੰਗ ਐਸੋਸੀਏਸ਼ਨ ਕਪੂਰਥਲਾ ਵੱਲੋਂ ਜ਼ਿਲ੍ਹਾ ਪੱਧਰੀ ਸ਼ੂਟਿੰਗ ਚੈਂਪੀਅਨਸ਼ਿਪ 18 ਜੁਲਾਈ ਦਿਨ ਸ਼ੁੱਕਰਵਾਰ ਨੂੰ ਕਰਵਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਸਟਿ੍ਕਟ ਰਾਈਫ਼ਲ ਸ਼ੂਟਿੰਗ ਐਸੋਸੀਏਸ਼ਨ ਕਪੂਰਥਲਾ ਦੇ ਸਰਪ੍ਰਸਤ-ਕਮ-ਪ੍ਰਧਾਨ ਮਾਸਟਰ ਜਰਨੈਲ ਸਿੰਘ ਹਾਂਡਾ ਸ਼ਾਹਵਾਲਾ ਅਤੇ ਜਨਰਲ ਸਕੱਤਰ ਪਰਮੀਤ ਸਿੰਘ ਆਸਟੇ੍ਰਲੀਆ ਨੇ ਦੱਸਿਆ ਕਿ ਆਰਮੀ ਪਬਲਿਕ ਸਕੂਲ ਬਿਆਸ ਵਿਖੇ ਕਰਵਾਈ ਜਾ ਰਹੀ ਇਸ ਇੱਕ ਰੋਜ਼ਾ ਚੈਂਪੀਅਨਸ਼ਿਪ ਦੌਰਾਨ ਸੀਨੀਅਰ, ਜੂਨੀਅਰ, ਯੂਥ ਅਤੇ ਸਬ ਯੂਥ ਵਰਗ ਦੇ ਮਰਦਾਂ ਅਤੇ ਔਰਤਾਂ ਦੇ ਏਅਰ ਰਾਈਫ਼ਲ ਅਤੇ ਏਅਰ ਪਿਸਤੌਲ ਦੇ ਮੁਕਾਬਲੇ ਕਰਵਾਏ ਜਾਣਗੇ | ਉਨ੍ਹਾਂ ਦੱਸਿਆ ਕਿ ਸਾਰੇ ਮੈਚ ਨੈਸ਼ਨਲ ਰਾਈਫ਼ਲ ਐਸੋਸੀਏਸ਼ਨ ਦੀ ਮੈਚ ਬੁੱਕ ਅਨੁਸਾਰ ਕਰਾਏ ਜਾਣਗੇ ਅਤੇ ਚੈਂਪੀਅਨਸ਼ਿਪ ਵਿਚ ਭਾਗ ਲੈਣ ਲਈ ਐਂਟਰੀਆਂ 17 ਜੁਲਾਈ ਨੂੰ ਸਵੇਰੇ 9 ਤੋਂ 4 ਵਜੇ ਤੱਕ ਲਈਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਐਸੋਸੀਏਸ਼ਨ ਦਾ ਮੈਂਬਰ ਨਾ ਹੋਣ ਦੀ ਸੂਰਤ ਵਿਚ ਪ੍ਰਤੀਯੋਗੀ ਨੂੰ ਮਹਿਮਾਨ ਐਂਟਰੀ ਦਿੱਤੀ ਜਾਵੇਗੀ ਜਿਸ ਨਾਲ ਉਹ ਮੈਡਲ ਅਤੇ ਸਰਟੀਫਿਕੇਟ ਦਾ ਦਾਅਵੇਦਾਰ ਨਹੀਂ ਹੋਵੇਗਾ |
ਪਿਛਲੀ ਖ਼ਬਰ ਭਾਜਪਾ ਯੁਵਾ ਮੋਰਚੇ ਨੇ ਪੰਜਾਬ ਦੇ ਮੁੱਖ ਮੰਤਰੀ ਦਾ ਪੁਤਲਾ ਸਾੜ ਕੇ ਕੀਤਾ ਰੋਸ ਵਿਖਾਵਾ ਅਗਲੀ ਖ਼ਬਰ ਸਵ. ਮਾਤਾ ਰਾਜਕੁਮਾਰੀ ਦਾ ਅੰਤਿਮ ਸੰਸਕਾਰ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।