19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਭਾਜਪਾ ਯੁਵਾ ਮੋਰਚੇ ਨੇ ਪੰਜਾਬ ਦੇ ਮੁੱਖ ਮੰਤਰੀ ਦਾ ਪੁਤਲਾ ਸਾੜ ਕੇ ਕੀਤਾ ਰੋਸ ਵਿਖਾਵਾ

ਅਜੀਤ ਡੈਸਕ 16-07-2025
ਕਪੂਰਥਲਾ, 15 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਦੇ ਮੁੱਖ ਮੰਤਰੀ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਵਿਰੁੱਧ ਕੀਤੀਆਂ ਗਈਆਂ ਟਿੱਪਣੀਆਂ ਦੇ ਵਿਰੋਧ ਵਿਚ ਅੱਜ ਭਾਜਪਾ ਯੁਵਾ ਮੋਰਚੇ ਨਾਲ ਸਬੰਧਿਤ ਆਗੂਆਂ ਨੇ ਸੰਨੀ ਬੈਂਸ ਪ੍ਰਧਾਨ ਭਾਜਪਾ ਯੁਵਾ ਮੋਰਚਾ ਜ਼ਿਲ੍ਹਾ ਕਪੂਰਥਲਾ ਦੀ ਅਗਵਾਈ ਵਿਚ ਪੰਜਾਬ ਦੇ ਮੁੱਖ ਮੰਤਰੀ ਦਾ ਪੁਤਲਾ ਜਲਾ ਕੇ ਰੋਸ ਵਿਖਾਵਾ ਕੀਤਾ | ਇਸ ਮੌਕੇ ਬੋਲਦਿਆਂ ਸੰਨੀ ਬੈਂਸ, ਭਾਜਪਾ ਦੇ ਜ਼ਿਲ੍ਹੇ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਤੁਲੀ ਤੇ ਜਨਰਲ ਸਕੱਤਰ ਕਪੂਰ ਚੰਦ ਥਾਪਰ ਨੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਵਿਰੁੱਧ ਪੰਜਾਬ ਦੇ ਮੁੱਖ ਮੰਤਰੀ ਵਲੋਂ ਗੈਰਜੁੰਮੇਵਾਰਾਨਾ ਟਿੱਪਣੀਆਂ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਤੇ ਕਿਹਾ ਕਿ ਕਿਸੇ ਵੀ ਰਾਜ ਦੇ ਮੁੱਖ ਮੰਤਰੀ ਨੂੰ ਪ੍ਰਧਾਨ ਮੰਤਰੀ ਦੇ ਵਿਦੇਸ਼ੀ ਦੌਰਿਆਂ ਨੂੰ ਲੈ ਕੇ ਇਸ ਤਰ੍ਹਾਂ ਦੀਆਂ ਟਿੱਪਣੀਆਂ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਇਸ ਤੋਂ ਆਮ ਆਦਮੀ ਪਾਰਟੀ ਦੀ ਨਵੇਂ ਪੱਧਰ ਦੀ ਰਾਜਨੀਤਿਕ ਸੋਚ ਦਾ ਪ੍ਰਗਟਾਵਾ ਹੁੰਦਾ ਹੈ | ਉਨ੍ਹਾਂ ਪੰਜਾਬ ਸਰਕਾਰ ਵਲੋਂ ਬਣਾਈ ਗਈ ਲੈਂਡ ਪੁਲਿੰਗ ਨੀਤੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਇਹ ਨੀਤੀ ਪੰਜਾਬ ਦੇ ਕਿਸਾਨਾਂ ਦੇ ਹਿਤ ਵਿਚ ਨਹੀਂ ਤੇ ਇਸ ਦੇ ਲਾਗੂ ਹੋਣ ਨਾਲ ਕਿਸਾਨਾਂ ਦਾ ਉਜਾੜਾ ਹੋਵੇਗਾ | ਇਸ ਮੌਕੇ ਕਮਲ ਪ੍ਰਭਾਕਰ, ਸਰਬਜੀਤ ਸਿੰਘ ਦਿਉਲ, ਅਸ਼ੋਕ ਮਾਹਲਾ, ਬਲਵਿੰਦਰ ਸਿੰਘ ਰਾਈਆਂਵਾਲ, ਰਣਜੀਤ ਸਿੰਘ ਬੀਬੜੀ, ਜਗਜੀਤ ਸ਼ਰਮਾ, ਨਰੇਸ਼ ਸੇਠੀ, ਬੌਬੀ ਮਲਹੋਤਰਾ, ਸੁਨੀਲ ਅਰੋੜਾ, ਗੁੱਡੂ ਲਾਹੋਰੀ, ਅਸ਼ੀਸ਼ ਮਹਿਤਾ, ਨਿਰਮਲ ਸਿੰਘ ਨਾਹਰ, ਰਾਜਨ ਠਿੱਗੀ, ਸਾਹਿਲ ਵਾਲੀਆ, ਅਰੁਣ ਸਿੰਘ, ਚਾਹਤ ਨਾਹਰ, ਅਭੀ ਆਦਿ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਅਗਨੀਵੀਰ ਵਾਯੂ ਦੀ ਭਰਤੀ ਲਈ ਰਜਿਸਟਰੇਸ਼ਨ ਸ਼ੁਰੂ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਸ਼ੂਟਿੰਗ ਚੈਂਪੀਅਨਸ਼ਿਪ 18 ਨੂੰ -ਮਾਸਟਰ ਜਰਨੈਲ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।