ਕਪੂਰਥਲਾ, 15 ਜੁਲਾਈ (ਵਿ.ਪ੍ਰ.)-ਅਗਨੀਪਥ ਸਕੀਮ ਤਹਿਤ ਭਾਰਤੀ ਹਵਾਈ ਸੈਨਾ ਵਿਚ ਅਗਨੀਵੀਰ ਵਾਯੂ ਭਰਤੀ ਲਈ ਚੇਅਰਮੈਨ ਸਿਲੈੱਕਸ਼ਨ ਸੈਂਟਰ ਅੰਬਾਲਾ ਕੈਂਟ ਵਲੋਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਕੇਂਦਰ, ਜੰਮੂ ਤੇ ਕਸ਼ਮੀਰ ਤੇ ਲਦਾਖ਼ ਵਿਚੋਂ ਅਗਨੀਵੀਰ ਵਾਯੂ ਦੀ ਭਰਤੀ ਲਈ ਰਜਿਸਟਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜਨ ਸ਼ਰਮਾ, ਰੁਜ਼ਗਾਰ ਉਤਪਤੀ ਤੇ ਹੁਨਰ ਵਿਕਾਸ ਅਫ਼ਸਰ ਕਪੂਰਥਲਾ ਨੇ ਦੱਸਿਆ ਕਿ ਅਗਨੀਵੀਰ ਵਾਯੂ ਦੀ ਭਰਤੀ ਲਈ ਚਾਹਵਾਨ ਨੌਜਵਾਨ 31 ਜੁਲਾਈ ਤੱਕ ਅਪਲਾਈ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਲਈ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 9 ਵਜੇ ਤੋਂ 5 ਵਜੇ ਤੱਕ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚਲੇ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ |