ਸੁਲਤਾਨਪੁਰ ਲੋਧੀ, 15 ਜੁਲਾਈ (ਨਰੇਸ਼ ਹੈਪੀ)-ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪਵਿੱਤਰ ਕਾਲੀ ਵੇਈਾ ਦੀ 25ਵੀਂ ਵਰ੍ਹੇਗੰਢ ਦੀਆਂ ਸੰਗਤਾਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਅਸੰਭਵ ਕੰਮ ਨੂੰ ਸੰਭਵ ਕਰਕੇ ਦਿਖਾ ਦਿੱਤਾ | ਉਨ੍ਹਾਂ ਵੇਈਾ ਦੀ 25ਵੀਂ ਵਰ੍ਹੇਗੰਢ ਦੀ ਪੂਰਵ ਸੰਧਿਆ 'ਤੇ ਪੰਜਾਬ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਢਾਈ ਦਹਾਕੇ ਪਹਿਲਾਂ ਜਿਸ ਪਵਿੱਤਰ ਵੇਈਾ ਤੋਂ ਲੋਕ ਨੱਕ-ਮੂੰਹ ਢੱਕ ਕੇ ਲੰਘਦੇ ਸਨ, ਅੱਜ ਉਸ ਪਵਿੱਤਰ ਵੇਈਾ ਅੱਗੇ ਹਰ ਕੋਈ ਸ਼ਰਧਾ ਨਾਲ ਸਿਰ ਝੁਕਾਉਂਦਾ ਹੈ | ਸੰਤ ਸੀਚੇਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇੱਕ ਨਦੀ ਨੂੰ ਹੱਥੀ ਸਾਫ਼ ਕਰਕੇ ਦੇਸ਼ ਨੂੰ ਰਾਹ ਦਿਖਾਇਆ ਹੈ ਕਿ ਆਪਣੇ ਨਦੀਆਂ ਤੇ ਦਰਿਆਵਾਂ ਦੀ ਸੰਭਾਲ ਕਿਵੇਂ ਕਰਨੀ ਹੈ | ਉਨ੍ਹਾਂ ਕਿਹਾ ਕਿ ਗੁਰਬਾਣੀ ਦੇ ਆਗਮਨ ਅਸਥਾਨ ਪਵਿੱਤਰ ਵੇਈਾ ਨਾਲੋਂ ਰਿਸ਼ਤਾ ਤੋੜਨ ਦਾ ਪੰਜਾਬ ਨੇ ਬਹੁਤ ਵੱਡਾ ਸੰਤਾਪ ਹੰਢਾਇਆ ਹੈ | ਸੰਤ ਸੀਚੇਵਾਲ ਨੇ ਕਿਹਾ ਕਿ ਪੰਜਾਬ ਦੀਆਂ ਨਦੀਆਂ ਤੇ ਦਰਿਆਵਾਂ ਵਿਚ ਗੰਦ ਪੜ੍ਹੇ ਲਿਖੇ ਲੋਕਾਂ ਨੇ ਪਾਇਆ ਹੈ | ਜਦ ਕਿ ਅਨਪੜ੍ਹ ਲੋਕ ਤਾਂ ਕਾਨੂੰਨ ਤੋਂ ਡਰਦੇ ਰਹਿੰਦੇ ਹਨ | ਉਨ੍ਹਾਂ ਕਿਹਾ ਕਿ ਜਿਨ੍ਹਾਂ ਆਈ.ਏ.ਐਸ ਤੇ ਪੀ.ਸੀ.ਐਸ ਅਧਿਕਾਰੀਆਂ ਨੇ ਇਸ ਵਤੀਰੇ ਰੋਕਣਾ ਸੀ ਉਹ ਪੂਰੀ ਤਰ੍ਹਾਂ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਿਚ ਫ਼ੇਲ੍ਹ ਰਹੇ ਹਨ | ਉਨ੍ਹਾਂ ਕਿਹਾ ਕਿ ਅਸੀਂ ਨਾ ਤਾਂ ਬਾਬੇ ਨਾਨਕ ਦੀ ਮੰਨੀ ਤੇ ਨਾ ਸੰਵਿਧਾਨ ਦੀ ਤੇ ਨਾ ਹੀ ਵਿਗਿਆਨ ਦੀ |