ਕਪੂਰਥਲਾ, 15 ਜੁਲਾਈ (ਵਿ.ਪ੍ਰ.)-ਸੀ. ਬੀ. ਐਸ. ਈ. ਦਾ ਵਾਲੀਬਾਲ ਦਾ ਕਲੱਸਟਰ ਪੱਧਰ ਦਾ ਮੁਕਾਬਲਾ 17 ਜੁਲਾਈ ਤੋਂ 20 ਜੁਲਾਈ ਤੱਕ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ.ਸੀ.ਐਫ. ਵਿਚ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪਿ੍ੰਸੀਪਲ ਪ੍ਰਭਦੀਪ ਕੌਰ ਮੌਂਗਾ ਨੇ ਦੱਸਿਆ ਕਿ ਇਸ ਵਾਲੀਬਾਲ ਮੁਕਾਬਲੇ ਵਿਚ ਜੰਮੂ, ਟਾਂਡਾ, ਗੁਰਦਾਸਪੁਰ, ਰਈਆ, ਫਗਵਾੜਾ, ਅੰਮਿ੍ਤਸਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਨਵਾਂ ਸ਼ਹਿਰ ਤੇ ਪਠਾਨਕੋਟ ਦੇ ਸੀ. ਬੀ. ਐਸ. ਈ. ਨਾਲ ਸਬੰਧਿਤ ਅੰਡਰ 19, ਅੰਡਰ 17, ਅੰਡਰ 14 ਲੜਕੇ ਤੇ ਲੜਕੀਆਂ ਦੀਆਂ ਟੀਮਾਂ ਭਾਗ ਲੈਣਗੀਆਂ | ਉਨ੍ਹਾਂ ਕਿਹਾ ਕਿ ਇਸ ਮੁਕਾਬਲੇ ਦੇ ਸਬੰਧ ਵਿਚ ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ |