ਕਪੂਰਥਲਾ, 15 ਜੁਲਾਈ (ਸਡਾਨਾ)-ਥਾਣਾ ਸਿਟੀ ਪੁਲਿਸ ਨੇ ਨਸ਼ੇ ਦੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਰਾਜਬਿੰਦਰ ਸਿੰਘ ਨੇ ਖ਼ਰਬੂਜ਼ਾ ਮੰਡੀ ਨੇੜੇ ਗਸ਼ਤ ਦੌਰਾਨ ਕਥਿਤ ਦੋਸ਼ੀ ਕਰਨ ਵਾਸੀ ਭਗਤਪੁਰ ਤੇ ਦਿਲਜਾਨਪ੍ਰੀਤ ਸਿੰਘ ਵਾਸੀ ਪ੍ਰੀਤ ਨਗਰ ਨੂੰ ਕਾਬੂ ਕਰਕੇ ਜਦੋਂ ਇਨ੍ਹਾਂ ਦੀ ਜਾਂਚ ਕੀਤੀ ਤਾਂ ਉਕਤ ਵਿਅਕਤੀਆਂ ਪਾਸੋਂ 120 ਨਸ਼ੇ ਦੀਆਂ ਗੋਲੀਆਂ ਬਰਾਮਦ ਹੋਈਆਂ, ਜਿਸ ਤਹਿਤ ਇਨ੍ਹਾਂ ਵਿਰੁੱਧ ਥਾਣਾ ਸਿਟੀ ਵਿਖੇ ਕੇਸ ਦਰਜ ਕਰਕੇ ਇਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |