18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਮਾਸਟਰ ਕੇਡਰ ਯੂਨੀਅਨ ਦੀ ਦੁਆਬਾ ਜ਼ੋਨ ਦੀ ਮੀਟਿੰਗ ਜਲੰਧਰ 'ਚ ਅੱਜ

ਅਜੀਤ ਡੈਸਕ 16-07-2025
ਕਪੂਰਥਲਾ, 15 ਜੁਲਾਈ (ਵਿ.ਪ੍ਰ.)-ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾਈ ਸਕੱਤਰ ਸੰਦੀਪ ਕੁਮਾਰ, ਜ਼ਿਲ੍ਹਾ ਪ੍ਰਧਾਨ ਨਰੇਸ਼ ਕੋਹਲੀ, ਸੂਬਾਈ ਮੀਤ ਪ੍ਰਧਾਨ ਹਰਪ੍ਰੀਤ ਖੁੰਡਾ ਤੇ ਜ਼ਿਲ੍ਹਾ ਜਨਰਲ ਸਕੱਤਰ ਅਰਜਨਦੀਪ ਸਿੰਘ ਨੇ ਇਕ ਬਿਆਨ ਵਿਚ ਦੱਸਿਆ ਕਿ ਯੂਨੀਅਨ ਦੀ ਸੂਬਾ ਕਮੇਟੀ ਵਲੋਂ ਜ਼ੋਨ ਪੱਧਰੀ ਮੀਟਿੰਗਾਂ ਦੀ ਕੜੀ ਤਹਿਤ ਯੂਨੀਅਨ ਦੀ ਦੁਆਬਾ ਜ਼ੋਨ ਦੀ ਮੀਟਿੰਗ 16 ਜੁਲਾਈ ਨੂੰ ਦੇਸ਼ ਭਗਤ ਯਾਦਗਾਰੀ ਹਾਲ ਜਲੰਧਰ ਵਿਚ ਹੋ ਰਹੀ ਹੈ, ਜਿਸ ਵਿਚ ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਤੇ ਨਵਾਂ ਸ਼ਹਿਰ ਜ਼ਿਲਿ੍ਹਆਂ ਦੀ ਸਮੁੱਚੀ ਲੀਡਰਸ਼ਿਪ ਸ਼ਾਮਲ ਹੋਵੇਗੀ | ਅਧਿਆਪਕ ਆਗੂਆਂ ਨੇ ਸਕੂਲ ਮੈਨੇਜਮੈਂਟ ਕਮੇਟੀਆਂ ਵਿਚ ਸਿਆਸੀ ਦਖ਼ਲਅੰਦਾਜ਼ੀ ਤੇ ਪੰਜਾਬ ਸਰਕਾਰ ਵਲੋਂ ਅਣਐਲਾਨੀ ਵਿੱਤੀ ਐਮਰਜੈਂਸੀ ਲਗਾਉਣ ਦਾ ਜ਼ੋਰਦਾਰ ਵਿਰੋਧ ਕੀਤਾ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਮੇਂ ਸਮੇਂ ਜ਼ਿਲ੍ਹਾ ਖਜਾਨਾ ਅਫ਼ਸਰਾਂ ਨੂੰ ਮੰੂਹ ਜ਼ੁਬਾਨੀ ਹੁਕਮ ਜਾਰੀ ਕਰਕੇ ਮੁਲਾਜ਼ਮਾਂ ਦੀ ਤਨਖ਼ਾਹਾਂ ਦੀ ਅਦਾਇਗੀ 'ਤੇ ਰੋਕ ਲਗਾਈ ਜਾ ਰਹੀ ਹੈ, ਜਿਸ ਕਾਰਨ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਮੀਟਿੰਗ ਵਿਚ ਏ.ਸੀ.ਪੀ. ਲਾਗੂ ਕਰਵਾਉਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ, ਡੀ.ਏ. ਦੀਆਂ ਕਿਸ਼ਤਾਂ ਤੇ ਪੇਂਡੂ ਭੱਤੇ ਸਮੇਤ ਹੋਰ ਬੰਦ ਕੀਤੇ ਅਲਾਉਂਸ ਚਾਲੂ ਕਰਨ, ਮਾਸਟਰ ਕੇਡਰ ਤੋਂ ਲੈਕਚਰਾਰ ਦੀ ਪਦ-ਉੱਨਤੀ ਸਮੇਤ ਅਧਿਆਪਕਾਂ ਦੀਆਂ ਹੋਰ ਮੰਗਾਂ ਮੰਨਣ ਲਈ ਸਰਕਾਰ ਨੂੰ ਮਜਬੂਰ ਕੀਤਾ ਜਾਵੇਗਾ | ਉਨ੍ਹਾਂ ਯੂਨੀਅਨ ਆਗੂਆਂ ਨੂੰ ਇਸ ਜ਼ੋਨ ਪੱਧਰੀ ਮੀਟਿੰਗ ਵਿਚ ਪੁੱਜਣ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਨਗਰ ਵਿਚ 2 ਧਿਰਾਂ ਦਰਮਿਆਨ ਹੋਏ ਝਗੜੇ ਦੌਰਾਨ ਚੱਲੀ ਗੋਲੀ ਅਗਲੀ ਖ਼ਬਰ ਆਲ ਇੰਡੀਆ ਸੈਨਿਕ ਸਕੂਲ ਕੌਮੀ ਖੇਡਾਂ 2025 ਦੇ ਦੂਜੇ ਦਿਨ ਦੇ ਵੱਖ-ਵੱਖ ਮਾਮਲੇ ਰੋਮਾਂਚਕ ਰਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।