18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਡੀ.ਈ.ਓ. ਹਰਜਿੰਦਰ ਸਿੰਘ ਤੇ ਹੋਰ ਅਧਿਕਾਰੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ

ਅਜੀਤ ਡੈਸਕ 16-07-2025
ਸੁਲਤਾਨਪੁਰ ਲੋਧੀ, 15 ਜੁਲਾਈ (ਨਰੇਸ਼ ਹੈਪੀ)-ਜ਼ਿਲ੍ਹਾ ਸਿੱਖਿਆ ਅਫ਼ਸਰ ਕਪੂਰਥਲਾ ਸ੍ਰੀ ਹਰਜਿੰਦਰ ਸਿੰਘ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜੇਸ਼ ਕੁਮਾਰ ਭੱਲਾ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਏ | ਉਨ੍ਹਾਂ ਇਸ ਮੌਕੇ ਵਾਹਿਗੁਰੂ ਅੱਗੇ ਸਰਬੱਤ ਦੇ ਭਲੇ ਤੇ ਚੜ੍ਹਦੀਕਲਾ ਦੀ ਅਰਦਾਸ ਕੀਤੀ |ਉਨ੍ਹਾਂ ਨਾਲ ਇਸ ਮੌਕੇ ਸਿੱਖਿਆ ਦਫ਼ਤਰ ਦੇ ਸਟੈਨੋ ਸਚਿਨ ਅਰੋੜਾ, ਸਰਕਾਰੀ ਸਮਾਰਟ ਹਾਈ ਸਕੂਲ ਹੈਬਤਪੁਰ ਦੇ ਕੰਪਿਊਟਰ ਵਿਭਾਗ ਦੇ ਮੁਖੀ ਜਗਜੀਤ ਸਿੰਘ ਥਿੰਦ ਤੇ ਸੌਰਭ ਚੋਪੜਾ ਨੇ ਵੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ | ਸਿੱਖਿਆ ਵਿਭਾਗ ਦੇ ਅਧਿਕਾਰੀਆਂ ਸ੍ਰੀ ਬੇਰ ਸਾਹਿਬ ਦੇ ਦਰਬਾਰ ਸਾਹਿਬ ਵਿਖੇ ਕੀਰਤਨ ਸਰਵਣ ਕੀਤਾ | ਉਪਰੰਤ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਤਪ ਅਸਥਾਨ ਭੋਰਾ ਸਾਹਿਬ ਤੇ ਪਾਵਨ ਬੇਰੀ ਸਾਹਿਬ ਦੇ ਦਰਸ਼ਨ ਕੀਤੇ | ਉਪਰੰਤ ਮੈਨੇਜਰ ਬੇਰ ਸਾਹਿਬ ਦੇ ਦਫ਼ਤਰ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜਿੰਦਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜੇਸ਼ ਕੁਮਾਰ ਭੱਲਾ, ਜਗਜੀਤ ਸਿੰਘ ਥਿੰਦ ਆਦਿ ਦਾ ਸਿਰੋਪਾਓ ਦੇ ਕੇ ਸਨਮਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਐਡੀਸ਼ਨਲ ਮੈਨੇਜਰ ਗੁਰਪ੍ਰੀਤ ਸਿੰਘ ਤੇ ਮੀਡੀਆ ਇੰਚਾਰਜ ਸੁਖਜਿੰਦਰ ਸਿੰਘ ਭਗਤਪੁਰ ਨੇ ਕੀਤਾ |
ਪਿਛਲੀ ਖ਼ਬਰ ਅਮਨਪ੍ਰੀਤ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਨੇਕ ਉਪਰਾਲਾ-ਜ਼ਰੂਰਤਮੰਦ ਮਰੀਜ਼ ਦਾ ਕੀਤਾ ਮੁਫ਼ਤ ਇਲਾਜ ਅਗਲੀ ਖ਼ਬਰ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਨਗਰ ਵਿਚ 2 ਧਿਰਾਂ ਦਰਮਿਆਨ ਹੋਏ ਝਗੜੇ ਦੌਰਾਨ ਚੱਲੀ ਗੋਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।