ਸੁਲਤਾਨਪੁਰ ਲੋਧੀ, 15 ਜੁਲਾਈ (ਨਰੇਸ਼ ਹੈਪੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਨਤੀਜਿਆਂ ਵਿਚੋਂ ਕਾਲਜ ਦੇ ਆਈ.ਟੀ ਅਤੇ ਕੰਪਿਊਟਰ ਵਿਭਾਗ ਬੀ.ਸੀ. ਏ ਸਮੈਸਟਰ ਛੇਵੇਂ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਇਸ ਦੌਰਾਨ ਆਈ.ਟੀ ਅਤੇ ਕੰਪਿਊਟਰ ਵਿਭਾਗ ਦੇ ਮੁਖੀ ਪ੍ਰੋਫੈਸਰ ਰਾਜਪ੍ਰੀਤ ਕੌਰ ਨੇ ਦੱਸਿਆ ਕਿ ਵਿਦਿਆਰਥਣ ਮਹਿਕਪ੍ਰੀਤ ਕੌਰ ਸਪੁੱਤਰੀ ਪਰਮਜੀਤ ਸਿੰਘ ਨੇ 72 ਫ਼ੀਸਦੀ ਅੰਕ ਹਾਸਲ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ, ਅਰਜੁਨ ਸਿੰਘ ਪੁੱਤਰ ਸਤਪਾਲ ਸਿੰਘ ਨੇ 71 ਫ਼ੀਸਦੀ ਅੰਕ ਹਾਸਿਲ ਕਰਕੇ ਕਾਲਜ ਵਿਚੋਂ ਦੂਜਾ ਸਥਾਨ ਹਾਸਿਲ ਕੀਤਾ | ਇਸੇ ਤਰ੍ਹਾਂ ਹੀ ਵਿਦਿਆਰਥਣ ਤਾਨੀਆ ਹੰਸ ਸਪੁੱਤਰੀ ਸਰਵਣ ਸਿੰਘ ਨੇ 70.5% ਅੰਕ ਹਾਸਿਲ ਕਰਕੇ ਕਾਲਜ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ | ਇਨ੍ਹਾਂ ਵਿਦਿਆਰਥੀਆਂ ਨੇ ਕਾਲਜ ਵਿਚੋਂ ਪੁਜ਼ੀਸ਼ਨਾਂ ਹਾਸਲ ਕਰਕੇ ਕਾਲਜ ਦੇ ਨਾਲ-ਨਾਲ ਆਪਣੇ ਮਾਪਿਆਂ ਦਾ ਵੀ ਨਾਂਅ ਰੌਸ਼ਨ ਕੀਤਾ | ਇਸ ਮੌਕੇ ਕਾਲਜ ਦੇ ਪ੍ਰਧਾਨ ਇੰਜ. ਸਵਰਨ ਸਿੰਘ, ਕਾਲਜ ਦੇ ਸਕੱਤਰ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਹਰਨਿਆਮਤ ਕੌਰ ਤੇ ਨਿਮਰਤਾ ਕੌਰ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋ. ਜਸਬੀਰ ਕੌਰ ਨੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿਚ ਹੋਰ ਉਚੇਰੀਆਂ ਪ੍ਰਾਪਤੀਆਂ ਕਰਨ ਤੇ ਕਾਲਜ ਦਾ ਇਸੇ ਤਰ੍ਹਾਂ ਨਾਂਅ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ |