18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਡੇਂਗੂ ਜਾਗਰੂਕਤਾ ਸੰਬੰਧੀ ਪੋਸਟਰ ਰਿਲੀਜ਼

ਅਜੀਤ ਡੈਸਕ 16-07-2025
ਕਪੂਰਥਲਾ, 15 ਜੁਲਾਈ (ਅਮਨਜੋਤ ਸਿੰਘ ਵਾਲੀਆ)-ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਡੇਂਗੂ ਦੇ ਮੱਛਰ ਦੀ ਪੈਦਾਵਾਰ ਰੋਕਣ ਲਈ ਸਰਕਾਰ ਤੇ ਸਿਹਤ ਵਿਭਾਗ ਆਪਣੇ ਪੱਧਰ 'ਤੇ ਹਰ ਕੋਸ਼ਿਸ਼ ਕਰ ਰਿਹਾ ਹੈ | ਇਸੇ ਲੜੀ ਤਹਿਤ ਅੱਜ ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ ਮੁਹਿੰਮ ਸਬੰਧੀ ਇਕ ਪੋਸਟਰ ਸਿਵਲ ਸਰਜਨ ਕਪੂਰਥਲਾ ਡਾ. ਹਰਪਾਲ ਸਿੰਘ ਦੀ ਅਗਵਾਈ ਹੇਠ ਜਾਰੀ ਕੀਤਾ ਗਿਆ | ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਇਸ ਮੁਹਿੰਮ ਵਿਚ ਵਿਲੇਜ ਹੈਲਥ ਤੇ ਸੈਨੀਟੇਸ਼ਨ ਕਮੇਟੀਆਂ ਨੂੰ ਵੀ ਇਸ ਮੁਹਿੰਮ ਦਾ ਹਿੱਸਾ ਬਣਾਇਆ ਗਿਆ ਹੈ | ਇਸ ਸਬੰਧੀ ਸਿਵਲ ਸਰਜਨ ਕਪੂਰਥਲਾ ਡਾ. ਹਰਪਾਲ ਸਿੰਘ ਨੇ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਹਰ ਕਿਸੇ ਨੂੰ ਡੇਂਗੂ ਵਿਰੋਧੀ ਮੁਹਿੰਮ ਵਿਚ ਸ਼ਾਮਲ ਕਰਨਾ ਹੈ ਤਾਂ ਜੋ ਇਸ ਨੂੰ ਪੈਦਾ ਹੋਣ ਤੋਂ ਹੀ ਰੋਕਿਆ ਜਾ ਸਕੇ | ਇਸ ਮੌਕੇ ਸਹਾਇਕ ਸਿਵਲ ਸਰਜਨ ਕਪੂਰਥਲਾ ਡਾ. ਅਨੂੰ ਸ਼ਰਮਾ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਰਾਜੀਵ ਪ੍ਰਾਸ਼ਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਣਦੀਪ ਸਿੰਘ, ਡੀ.ਡੀ.ਐਚ.ਓ. ਮੋਨਿੰਦਰ ਕੌਰ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਨੰਦੀਕਾ ਖੁੱਲਰ, ਡਾ. ਭਰਮਿੰਦਰ ਬੈਂਸ, ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਸੁਖਦਿਆਲ ਸਿੰਘ, ਸੁਪਰਡੈਂਟ ਰਾਮ ਅਵਤਾਰ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਡੀ.ਸੀ. ਦੇ ਹੁਕਮਾਂ ਦੀਆਂ ਧੱਜੀਆਂ ਉਡਾ ਰਹੇ ਮੁਹੱਲਾ ਕਸਾਬਾਂ ਦੇ ਖ਼ਾਲੀ ਪਲਾਟ 'ਚ ਲੱਗੇ ਕੂੜੇ ਦੇ ਡੰਪ ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਆਈ.ਟੀ ਤੇ ਕੰਪਿਊਟਰ ਵਿਭਾਗ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।