18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਰੂਹੀ ਨੇ ਲੋੜਵੰਦਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ

ਅਜੀਤ ਡੈਸਕ 16-07-2025
ਸੁਲਤਾਨਪੁਰ ਲੋਧੀ, 15 ਜੁਲਾਈ (ਨਰੇਸ਼ ਹੈਪੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਨੇ ਆਪਣੇ ਸ਼੍ਰੋਮਣੀ ਕਮੇਟੀ ਦੇ ਅਖ਼ਤਿਆਰੀ ਕੋਟੇ ਵਿਚੋਂ ਲੋੜਵੰਦ ਪਰਿਵਾਰਾਂ ਨੂੰ ਇਲਾਜ ਵਗ਼ੈਰਾ ਵਾਸਤੇ ਅੱਜ ਸਹਾਇਤਾ ਦੇ ਚੈੱਕ ਤਕਸੀਮ ਕੀਤੇ | ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਬੀਬੀ ਗੁਰਪ੍ਰੀਤ ਕੌਰ ਰੂਹੀ ਨੇ ਆਪਣੇ ਹਲਕੇ ਦੇ ਲੋੜਵੰਦ ਪਰਿਵਾਰ ਬੀਬੀ ਕਮਲਜੀਤ ਕੌਰ ਪਿੰਡ ਸੀਚੇਵਾਲ ਅਤੇ ਨਿਰਮਲ ਸਿੰਘ ਪਿੰਡ ਸ਼ੇਰਪੁਰ ਸੱਧਾ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਭੇਟ ਕੀਤੇ | ਇਸ ਮੌਕੇ ਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ, ਗੁਰਪ੍ਰੀਤ ਸਿੰਘ ਐਡੀਸ਼ਨਲ ਮੈਨੇਜਰ, ਬੀਬੀ ਬਲਜੀਤ ਕੌਰ ਕਮਾਲਪੁਰ, ਜਤਿੰਦਰ ਸਿੰਘ, ਬੀਬੀ ਗੁਰਬਖ਼ਸ਼ ਕੌਰ, ਸੁਖਦੇਵ ਸਿੰਘ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਬੱਚੇ ਅਤੇ ਗਰਭਵਤੀ ਮਹਿਲਾ ਦਾ ਸੰਪੂਰਨ ਟੀਕਾਕਰਨ ਜ਼ਰੂਰੀ-ਡਾ. ਰਣਦੀਪ ਸਿੰਘ ਅਗਲੀ ਖ਼ਬਰ ਡੀ.ਸੀ. ਦੇ ਹੁਕਮਾਂ ਦੀਆਂ ਧੱਜੀਆਂ ਉਡਾ ਰਹੇ ਮੁਹੱਲਾ ਕਸਾਬਾਂ ਦੇ ਖ਼ਾਲੀ ਪਲਾਟ 'ਚ ਲੱਗੇ ਕੂੜੇ ਦੇ ਡੰਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।