18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਬੱਚੇ ਅਤੇ ਗਰਭਵਤੀ ਮਹਿਲਾ ਦਾ ਸੰਪੂਰਨ ਟੀਕਾਕਰਨ ਜ਼ਰੂਰੀ-ਡਾ. ਰਣਦੀਪ ਸਿੰਘ

ਅਜੀਤ ਡੈਸਕ 16-07-2025
ਢਿਲਵਾਂ, 15 ਜੁਲਾਈ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਮੁੱਢਲਾ ਸਿਹਤ ਕੇਂਦਰ ਢਿਲਵਾਂ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੇਮ ਕੁਮਾਰ ਦੀ ਅਗਵਾਈ ਹੇਠ ਵਿਸ਼ਵ ਸਿਹਤ ਸੰਗਠਨ ਦੇ ਕੰਸਲਟੈਂਟ ਡਾ. ਪ੍ਰਭਜੋਤ ਕੌਰ ਤੇ ਜ਼ਿਲ੍ਹਾ ਟੀ.ਬੀ. ਅਫ਼ਸਰ ਡਾ. ਮਿਨਾਕਸ਼ੀ ਵਲੋਂ ਟੀ.ਬੀ. ਪ੍ਰੋਗਰਾਮ ਸਬੰਧੀ ਇਕ ਰੋਜ਼ਾ ਟ੍ਰੇਨਿੰਗ ਲਗਾਈ ਗਈ | ਇਸ ਮੌਕੇ ਸਮੂਹ ਸੀ.ਐਚ.ਓ ਤੇ ਆਸ਼ਾ ਵਰਕਰਾਂ ਹਾਜ਼ਰ ਸਨ | ਇਸ ਦੌਰਾਨ ਸਿਵਲ ਸਰਜਨ ਕਪੂਰਥਲਾ ਡਾ. ਹਰਪਾਲ ਸਿੰਘ ਵਲੋਂ ਵਿਸ਼ੇਸ਼ ਤੌਰ 'ਤੇ ਟ੍ਰੇਨਿੰਗ ਵਿਚ ਸ਼ਿਰਕਤ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਰਾਜੀਵ ਪ੍ਰਾਸ਼ਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਣਦੀਪ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਵਜੀਤ ਸਿੰਘ ਤੇ ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਭਰਮਿੰਦਰ ਬੈਂਸ ਵੀ ਹਾਜ਼ਰ ਨਾਲ ਸਨ | ਇਸ ਦੌਰਾਨ ਡਾ. ਪ੍ਰਭਜੋਤ ਕੌਰ ਵਲੋਂ ਨਿਕਸ਼ੇ ਪੋਰਟਲ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਕਪੂਰਥਲਾ ਨੇ ਕਿਹਾ ਕਿ ਸਿਹਤ ਸਹੂਲਤਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣਾ ਸਾਡਾ ਪਹਿਲਾ ਫ਼ਰਜ਼ ਹੈ | ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਣਦੀਪ ਸਿੰਘ ਨੇ ਸਮੂਹ ਏ.ਐਨ.ਐਮ ਨੂੰ ਐਮ.ਆਰ ਵੈਕਸੀਨੇਸ਼ਨ ਸੰਬੰਧੀ ਟੀਚੇ ਨੂੰ ਜਲਦ ਪੂਰਾ ਕਰਨ ਲਈ ਕਿਹਾ | ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਵਜੀਤ ਸਿੰਘ ਨੇ ਸਮੂਹ ਸਟਾਫ਼ ਨੂੰ ਐਨ.ਸੀ.ਡੀ ਪ੍ਰੋਗਰਾਮ ਸਬੰਧੀ ਵਿਸਥਾਰ ਨਾਲ ਦੱਸਿਆ | ਉਨ੍ਹਾਂ ਸਮੂਹ ਸਟਾਫ਼ ਨੂੰ ਐਨ.ਸੀ.ਡੀ ਸਕਰੀਨਿੰਗ ਸਮੇਂ ਸਿਰ ਕਰਕੇ ਟੀਚਾ ਜਲਦ ਪੂਰਾ ਕਰਨ ਲਈ ਕਿਹਾ | ਇਸ ਮੌਕੇ ਮੈਡੀਕਲ ਅਫ਼ਸਰ ਸਰਵਲੀਨ ਕੌਰ, ਬੀ.ਈ.ਈ ਮੋਨਿਕਾ, ਸੀ.ਐਚ.ਓ ਗੁਰਪ੍ਰੀਤ ਕੌਰ, ਨਵਪ੍ਰੀਤ ਕੌਰ, ਆਦਿ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਸੇਵਕਪਾਲ ਸਿੰਘ ਨੂੰ ਮਾਝੇ ਜ਼ੋਨ ਦਾ ਇੰਚਾਰਜ ਲਗਾਉਣ 'ਤੇ ਗੁਰਪ੍ਰੀਤ ਚਾਹਤ ਤੇ ਗੌਰਵ ਮੋਂਟੂ ਨੇ ਪਾਰਟੀ ਹਾਈ ਕਮਾਨ ਦਾ ਕ... ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਰੂਹੀ ਨੇ ਲੋੜਵੰਦਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।