ਸੁਭਾਨਪੁਰ, 15 ਜੁਲਾਈ (ਸਤਨਾਮ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਮ ਆਦਮੀ ਪਾਰਟੀ ਪ੍ਰਤੀ ਲੰਬੇ ਸਮੇਂ ਤੋਂ ਸੇਵਾ ਨਿਭਾਅ ਰਹੇ ਸੇਵਕਪਾਲ ਸਿੰਘ ਡਾਇਰੈਕਟਰ ਸੀਵਰੇਜ ਬੋਰਡ ਤੇ ਵਾਟਰ ਸਪਲਾਈ ਪੰਜਾਬ ਨੂੰ ਯੂਥ ਵਿੰਗ ਮਾਝੇ ਦਾ ਜ਼ੋਨ ਇੰਚਾਰਜ ਲਗਾਉਣ ਤੇ ਪਾਰਟੀ ਪਾਰਟੀ ਹਾਈ ਕਮਾਨ ਦਾ ਧੰਨਵਾਦ ਕਰਦੇ ਹੋਏ ਸੀਨੀਅਰ 'ਆਪ' ਆਗੂ ਗੁਰਪ੍ਰੀਤ ਸਿੰਘ ਚਾਹਤ, ਗੌਰਵ ਮੋਂਟੂ, ਆੜ੍ਹਤੀ ਅਮਰੀਕ ਸਿੰਘ ਬਰਾੜ, ਪਾਵਰ ਲਿਫਟਰ ਜਸਪ੍ਰੀਤ ਸਿੰਘ ਗੁਰਾਇਆ, ਸੁਖਦੀਪ ਸਿੰਘ ਭਾਟੀਆ, ਆੜ੍ਹਤੀ ਰਾਜਬੀਰ ਸਿੰਘ ਤੂਰ ਨੇ ਕਿਹਾ ਕਿ ਸੇਵਕਪਾਲ ਸਿੰਘ ਬਹੁਤ ਹੀ ਮਿਲਾਪੜੇ ਸੁਭਾਅ ਦੇ ਮਾਲਕ ਹਨ, ਉਨ੍ਹਾਂ ਨੂੰ ਮਾਝੇ ਜ਼ੋਨ ਦਾ ਇੰਚਾਰਜ ਲਗਾਉਣ ਤੇ ਪਾਰਟੀ ਹੋਰ ਵੀ ਮਜ਼ਬੂਤ ਹੋਵੇਗੀ ਤੇ ਨੌਜਵਾਨ ਵਰਗ ਵੱਡੀ ਗਿਣਤੀ ਵਿਚ ਪਾਰਟੀ ਨਾਲ ਜੁੜੇਗਾ | ਇਸ ਮੌਕੇ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਲੱਡੂ ਵੰਡ ਕੇ ਆਪਣੀ ਖ਼ੁਸ਼ੀ ਦਾ ਇਜ਼ਹਾਰ ਕੀਤਾ |