18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਧਾਰਮਿਕ ਗ੍ਰੰਥਾਂ ਦੀ ਬੇਅਦਬੀ ਸੰਬੰਧੀ ਕਾਨੂੰਨ ਬਣਾਉਣ ਦਾ ਫ਼ੈਸਲਾ ਸ਼ਲਾਘਾਯੋਗ-ਚੀਮਾ

ਅਜੀਤ ਡੈਸਕ 16-07-2025
ਡਡਵਿੰਡੀ, 15 ਜੁਲਾਈ (ਦਿਲਬਾਗ ਸਿੰਘ ਝੰਡ)-ਪ੍ਰਵਾਸੀ ਭਾਰਤੀ ਭੁਪਿੰਦਰ ਸਿੰਘ ਚੀਮਾ ਆਸਟਰੀਆ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦਾ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਸਬੰਧੀ ਕਾਨੂੰਨ ਬਣਾਉਣ ਦਾ ਫ਼ੈਸਲਾ ਸ਼ਲਾਘਾਯੋਗ ਕਦਮ ਹੈ, ਜਿਸ ਨਾਲ ਬੇਹੁਰਮਤੀਆਂ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਵੇਗੀ | ਉਨ੍ਹਾਂ ਕਿਹਾ ਕਿ ਪਿਛਲੇ ਸਮਿਆਂ ਦੌਰਾਨ ਤਤਕਾਲੀ ਸਰਕਾਰਾਂ ਦੀਆਂ ਢਿੱਲੀਆਂ ਕਾਰਗੁਜ਼ਾਰੀਆਂ ਕਾਰਨ ਜਿੱਥੇ ਵੱਖ ਵੱਖ ਧਰਮਾਂ ਦੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਨੇ ਲੋਕਾਂ ਦੇ ਮਨਾਂ ਨੂੰ ਵਲੂੰਧਰਿਆ ਹੈ, ਉੱਥੇ ਅਜਿਹੀਆਂ ਘਟਨਾਵਾਂ ਨੇ ਆਪਸੀ ਭਾਈਚਾਰਕ ਸਾਂਝ ਨੂੰ ਵੀ ਸੱਟ ਮਾਰੀ ਹੈ |
ਪਿਛਲੀ ਖ਼ਬਰ ਆਕਸਫੋਰਡ ਇੰਟਰਨੈਸ਼ਨਲ ਸਕੂਲ ਬੇਗੋਵਾਲ ਵਿਚ ਇਨਵੈਸਟੀਚਰ ਸੈਰੇਮਨੀ ਅਗਲੀ ਖ਼ਬਰ ਸੇਵਕਪਾਲ ਸਿੰਘ ਨੂੰ ਮਾਝੇ ਜ਼ੋਨ ਦਾ ਇੰਚਾਰਜ ਲਗਾਉਣ 'ਤੇ ਗੁਰਪ੍ਰੀਤ ਚਾਹਤ ਤੇ ਗੌਰਵ ਮੋਂਟੂ ਨੇ ਪਾਰਟੀ ਹਾਈ ਕਮਾਨ ਦਾ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।